ਆਸਟ੍ਰੇਲੀਆ 'ਚ ਸਮਾਂ ਤਬਦੀਲੀ 5 ਅਪ੍ਰੈਲ ਨੂੰ
Friday, Mar 27, 2026 - 02:36 PM (IST)
ਮੈਲਬੌਰਨ (ਮਨਦੀਪ ਸਿੰਘ ਸੈਣੀ)- `ਡੇਅ ਲਾਈਟ ਸੇਵਿੰਗ` ਨਿਯਮ ਅਧੀਨ ਐਤਵਾਰ 5 ਅਪ੍ਰੈਲ ਤੋਂ ਆਸਟ੍ਰੇਲੀਆ ਦੀਆਂ ਘੜੀਆਂ ਮੌਜੂਦਾ ਸਮੇਂ ਤੋਂ ਇੱਕ ਘੰਟਾ ਪਿੱਛੇ ਹੋ ਜਾਣਗੀਆ।ਇਹ ਤਬਦੀਲੀ ਵਿਕਟੋਰੀਆ, ਨਿਊ ਸਾਊਥ ਵੇਲਜ਼, ਤਸਮਾਨੀਆ, ਦੱਖਣੀ ਆਸਟ੍ਰੇਲੀਆ ਅਤੇ ਆਸਟ੍ਰੇਲੀਆਈ ਕੈਪੀਟਲ ਟੈਰੀਟਰੀ ਵਿੱਚ ਹੀ ਲਾਗੂ ਹੋਵੇਗੀ ਜਦਕਿ ਕੁਈਂਜ਼ਲੈਂਡ,ਪੱਛਮੀ ਆਸਟ੍ਰੇਲੀਆ ਅਤੇ ਨਾਰਦਨ ਟੈਰੀਟਰੀ ਦੇ ਸਮੇਂ ਵਿੱਚ ਕੋਈ ਬਦਲਾਅ ਨਹੀ ਹੋਵੇਗਾ।
ਪੜ੍ਹੋ ਇਹ ਅਹਿਮ ਖ਼ਬਰ- ਪਾਕਿਸਤਾਨ ਛੇੜ ਸਕਦੈ ਜੰਗ ! ਇਜ਼ਰਾਈਲ ਨੂੰ ਦੇ 'ਤੀ ਸਿੱਧੀ ਧਮਕੀ
`ਡੇਅ ਲਾਈਟ ਸੇਵਿੰਗ` ਅਧੀਨ ਇਹ ਤਬਦੀਲੀ ਸਾਲ ਵਿੱਚ ਦੋ ਵਾਰ ਸੂਰਜ ਦੇ ਚੜਨ ਅਤੇ ਛਿਪਣ ਅਨੁਸਾਰ ਕੀਤੀ ਜਾਂਦੀ ਹੈ। 5 ਅਪ੍ਰੈਲ ਤੋਂ ਆਸਟਰੇਲੀਆਈ ਘੜੀਆਂ ਸਵੇਰੇ ਤਿੰਨ ਵਜੇਂ ਤੋਂ ਇੱਕ ਘੰਟਾ ਪਿੱਛੇ ਹੋ ਜਾਣਗੀਆਂ ਅਤੇ ਗਰਮ ਰੁੱਤ ਦੀ ਸ਼ੁਰੂਆਤ `ਤੇ ਮੁੜ ਦੁਬਾਰਾ 4 ਅਕਤੂਬਰ 2026 ਨੂੰ ਇੱਕ ਘੰਟਾ ਅੱਗੇ ਹੋ ਜਾਣਗੀਆ।ਇਹ ਬਦਲਾਅ ਗਰਮੀਆਂ ਅਤੇ ਸਰਦੀਆਂ ਨੂੰ ਨਿਯਮਤ ਰੂਪ ਵਿੱਚ ਚਲਾਉਣ ਅਤੇ ਬਿਜਲੀ ਦੀ ਬੱਚਤ ਵਿੱਚ ਲਾਹੇਵੰਦ ਸਿੱਧ ਹੁੰਦਾ ਹੈ। ਇਸ ਤਬਦੀਲੀ ਤੋਂ ਬਾਅਦ ਮੈਲਬੌਰਨ-ਸਿਡਨੀ ਸਮੇਂ ਦਾ ਭਾਰਤੀ ਸਮੇਂ ਤੋਂ ਸਾਢੇ ਚਾਰ ਘੰਟੇ ਦਾ ਫਰਕ ਹੋਵੇਗਾ।ਭਾਰਤ ਤੋਂ ਉਲਟ ਮੌਸਮ ਹੋਣ ਕਾਰਨ ਆਸਟ੍ਰੇਲੀਆ ਵਿੱਚ ਇਸ ਸਮੇਂ ਸਰਦ ਰੁੱਤ ਦਾ ਆਗਾਜ਼ ਹੋ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
