ਤਾਲਿਬਾਨ ਦਾ ਭਾਈ-ਭਤੀਜਾਵਾਦ ਖ਼ਿਲਾਫ਼ ਫਰਮਾਨ ਜਾਰੀ, ਸਰਕਾਰੀ ਅਹੁਦਿਆਂ ''ਤੇ ਰਿਸ਼ਤੇਦਾਰਾਂ ਦੀ ਭਰਤੀ ''ਤੇ ਲਗਾਈ ਰੋਕ

03/21/2023 4:34:08 PM

ਇੰਟਰਨੈਸ਼ਨਲ ਡੈਸਕ- ਤਾਲਿਬਾਨ ਦੇ ਸਰਵਉੱਚ ਨੇਤਾ ਨੇ ਭਾਈ-ਭਤੀਜਾਵਾਦ ਦੇ ਖ਼ਿਲਾਫ਼ ਇੱਕ ਫ਼ਰਮਾਨ ਜਾਰੀ ਕਰ ਅਫਗਾਨਿਸਤਾਨ ਦੇ ਤਾਲਿਬਾਨ ਪ੍ਰਸ਼ਾਸਨ 'ਚ ਅਧਿਕਾਰੀਆਂ ਨੂੰ ਸਰਕਾਰੀ ਅਹੁਦਿਆਂ 'ਤੇ ਆਪਣੇ ਰਿਸ਼ਤੇਦਾਰਾਂ ਨੂੰ ਭਰਤੀ ਕਰਨ ਤੋਂ ਰੋਕ ਦਿੱਤਾ ਹੈ। ਤਾਲਿਬਾਨ ਨੇਤਾ ਮੁੱਲਾ ਹਿਬਤੁੱਲਾ ਅਖੁੰਦਜ਼ਾਦਾ ਨੇ ਵੀ ਸਾਰੇ ਤਾਲਿਬਾਨ ਅਧਿਕਾਰੀਆਂ ਨੂੰ ਉਨ੍ਹਾਂ ਦੇ ਪ੍ਰਸ਼ਾਸਨ 'ਚ ਪਹਿਲਾਂ ਤੋਂ ਹੀ ਕੰਮ ਕਰ ਰਹੇ ਆਪਣੇ ਪੁੱਤਰਾਂ ਅਤੇ ਹੋਰ ਰਿਸ਼ਤੇਦਾਰਾਂ ਨੂੰ ਬਰਖ਼ਾਸਤ ਕਰਨ ਦਾ ਵੀ ਆਦੇਸ਼ ਦਿੱਤਾ ਹੈ। ਇਹ ਫਰਮਾਨ ਤਾਲਿਬਾਨ ਸਰਕਾਰ ਦੇ ਟਵਿੱਟਰ ਅਕਾਊਂਟ 'ਤੇ ਸ਼ਨੀਵਾਰ ਦੇਰ ਰਾਤ ਨੂੰ ਪੋਸਟ ਕੀਤਾ ਗਿਆ।

ਇਹ ਵੀ ਪੜ੍ਹੋ-2,000 ਦੇ ਨੋਟਾਂ ਨੂੰ ਲੈ ਕੇ ਵਿੱਤ ਮੰਤਰੀ ਸੀਤਾਰਮਣ ਨੇ ਸੰਸਦ 'ਚ ਦਿੱਤੀ ਅਹਿਮ ਜਾਣਕਾਰੀ
ਫਰਮਾਨ 'ਚ ਕਿਹਾ ਗਿਆ ਹੈ, ''ਮੰਤਰਾਲਿਆਂ, ਵਿਭਾਗਾਂ 'ਚ ਸਾਰੇ ਅਧਿਕਾਰੀਆਂ ਅਤੇ ਸੁਤੰਤਰ ਅਥਾਰਟੀਆਂ ਨੂੰ ਆਦੇਸ਼ ਦਿੱਤਾ ਜਾਂਦਾ ਹੈ ਕਿ ਕਿਸੇ ਨੂੰ ਵੀ ਸਰਕਾਰੀ ਅਹੁਦਿਆਂ 'ਤੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਨਹੀਂ ਹੈ। ਇਸ ਟਵੀਟ 'ਚ ਫ਼ੈਸਲੇ ਦੇ ਪਿੱਛੇ ਦਾ ਕਾਰਨ ਨਹੀਂ ਦੱਸਿਆ ਗਿਆ ਹੈ ਪਰ ਅਫਵਾਹਾਂ ਹਨ ਕਿ ਕਈ ਤਾਲਿਬਾਨ ਅਧਿਕਾਰੀਆਂ ਨੇ ਉੱਚ ਅਹੁਦਿਆਂ 'ਤੇ ਅਨੁਭਵੀ ਪੇਸ਼ੇਵਰਾਂ ਨੂੰ ਨਿਯੁਕਤ ਕਰਨ ਦੀ ਬਜਾਏ ਆਪਣੇ ਪੁੱਤਰਾਂ ਅਤੇ ਰਿਸ਼ਤੇਦਾਰਾਂ ਦੀ ਭਰਤੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਬੇਮੌਸਮ ਬਾਰਿਸ਼ ਨਾਲ ਕਣਕ ਦੀ ਫਸਲ ਨੂੰ ਕੁਝ ਨੁਕਸਾਨ, ਸੂਬਿਆਂ ਤੋਂ ਰਿਪੋਰਟ ਮਿਲਣਾ ਬਾਕੀ : ਕੇਂਦਰ
ਇਸ ਫ਼ੈਸਲੇ 'ਤੇ ਵਿਸਤ੍ਰਿਤ ਜਾਣਕਾਰੀ ਉਪਲੱਬਧ ਕਰਵਾਉਣ ਲਈ ਸੋਮਵਾਰ ਨੂੰ ਤਾਲਿਬਾਨ ਸਰਕਾਰ ਦੇ ਬੁਲਾਰੇ ਦੀ ਟਿੱਪਣੀ ਨਹੀਂ ਮਿਲ ਪਾਈ। ਤਾਲਿਬਾਨ ਨੇ 20 ਸਾਲਾਂ ਬਾਅਦ ਅਮਰੀਕੀ ਅਤੇ ਨਾਟੋ ਬਲਾਂ ਦੀ ਵਾਪਸੀ ਤੋਂ ਬਾਅਦ ਅਗਸਤ 2021 'ਚ ਅਫਗਾਨਿਸਤਾਨ 'ਚ ਸੱਤਾ 'ਤੇ ਕਬਜ਼ਾ ਕਰ ਲਿਆ। ਅਖੁੰਦਜ਼ਾਦਾ ਦੇ ਫ਼ਰਮਾਨ 'ਚ ਸਾਰੇ ਤਾਲਿਬਾਨ ਅਧਿਕਾਰੀਆਂ ਨੂੰ ਖਾਲੀ ਅਹੁਦਿਆਂ 'ਤੇ ਆਪਣੇ ਪੁੱਤਰਾਂ, ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰਾਂ ਦੀ ਬਜਾਏ ਹੋਰ ਲੋਕਾਂ ਦੀ ਭਰਤੀ ਕਰਨ ਦਾ ਵੀ ਆਦੇਸ਼ ਦਿੱਤਾ ਗਿਆ ਹੈ। 

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 

Aarti dhillon

This news is Content Editor Aarti dhillon