UAE ਦੇ ਰਾਸ਼ਟਰਪਤੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਈ ਦੇਸ਼ਾਂ ਦੇ ਚੋਟੀ ਦੇ ਨੇਤਾ

Sunday, May 15, 2022 - 07:34 PM (IST)

UAE ਦੇ ਰਾਸ਼ਟਰਪਤੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਈ ਦੇਸ਼ਾਂ ਦੇ ਚੋਟੀ ਦੇ ਨੇਤਾ

ਦੁਬਈ-ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹਯਾਨ ਦੇ ਦਿਹਾਂਤ ਤੋਂ ਬਾਅਦ ਕਈ ਦੇਸ਼ਾਂ ਦੇ ਚੋਟੀ ਦੇ ਨੇਤਾ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹਨ। ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਯੂ.ਏ.ਈ. ਦੇ ਰਾਸ਼ਟਰਪਤੀ ਦੇ ਦਿਹਾਂਤ 'ਤੇ ਭਾਰਤ ਵੱਲੋਂ ਸੋਗ ਪ੍ਰਗਟ ਕਰਨ ਐਤਵਾਰ ਨੂੰ ਆਬੂ ਧਾਬੀ ਪਹੁੰਚੇ।

ਇਹ ਵੀ ਪੜ੍ਹੋ :- ਫਿਨਲੈਂਡ ਤੇ ਸਵੀਡਨ ਨੇ ਨਾਟੋ 'ਚ ਸ਼ਾਮਲ ਹੋਣ ਦੀ ਪ੍ਰਕਿਰਿਆ ਕੀਤੀ ਸ਼ੁਰੂ

ਕਈ ਸਾਲਾਂ ਤੱਕ ਬੀਮਾਰੀ ਨਾਲ ਜੂਝਣ ਤੋਂ ਬਾਅਦ ਸ਼ੁੱਕਰਵਾਰ ਨੂੰ ਸ਼ੇਖ ਖਲੀਫਾ ਦਾ ਦਿਹਾਂਤ ਹੋ ਗਿਆ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਐਤਵਾਰ ਨੂੰ ਆਬੂ ਧਾਬੀ ਪਹੁੰਚ ਕੇ ਮਰਹੂਮ ਰਾਸ਼ਟਰਪਤੀ ਨੂੰ ਸ਼ਰਧਾਂਜਲੀ ਦਿੱਤੀ। ਮੈਕਰੋਨ ਨੇ ਨਵੇਂ ਚੁਣੇ ਗਏ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਮੁਲਾਕਾਤ ਕਰ ਸ਼ੇਖ ਖਲੀਫਾ ਦੇ ਦਿਹਾਂਤ 'ਤੇ ਸੋਗ ਜਤਾਇਆ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਤੇ ਇਜ਼ਰਾਈਲ ਦੇ ਰਾਸ਼ਟਰਪਤੀ ਇਸਾਕ ਹਰਜੋਗ ਵੀ ਐਤਵਾਰ ਰਾਤ ਤੱਕ ਸੋਗ ਜਤਾਉਣ ਲਈ ਆਬੂ ਧਾਬੀ ਪਹੁੰਚ ਸਕਦੇ ਹਨ।

ਇਹ ਵੀ ਪੜ੍ਹੋ : 2026 ਤੋਂ ਬਾਅਦ ਸ਼ੈਨੇਗਨ ਵੀਜ਼ਾ ਲਈ ਆਨਲਾਈਨ ਅਪਲਾਈ ਕਰ ਸਕਣਗੇ ਭਾਰਤੀ

ਉਥੇ, ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਅਗਵਾਈ 'ਚ ਇਕ ਅਮਰੀਕੀ ਵਫ਼ਦ ਸੋਮਵਾਰ ਨੂੰ ਮਹਰੂਮ ਰਾਸ਼ਟਰਪਤੀ ਨੂੰ ਸ਼ਰਧਾਂਜਲੀ ਦੇਣ ਪਹੁੰਚੇਗਾ। ਅਰਬ ਦੇਸ਼ਆਂ ਦੇ ਮੁਖੀਆਂ ਤੋਂ ਇਲਾਵਾ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਹ ਅਲ-ਸੀਸੀ ਅਤੇ ਜਾਰਡਨ ਦੇ ਸ਼ਾਸਕ ਅਬਦੁੱਲਾ-2 ਨੇ ਵੀ ਸ਼ਨੀਵਾਰ ਨੂੰ ਯੂ.ਏ.ਈ. ਦੀ ਯਾਤਰਾ ਕਰ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹਯਾਨ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਸੀ।

ਇਹ ਵੀ ਪੜ੍ਹੋ :- ਦਿੱਲੀ-NCR 'ਚ ਫਿਰ ਵਧੀ CNG ਦੀ ਕੀਮਤ, 2 ਰੁਪਏ ਪ੍ਰਤੀ ਕਿਲੋ ਦਾ ਹੋਇਆ ਵਾਧਾ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News