ਅਮਰੀਕਾ : ਮਿਸੀਸਿਪੀ ''ਚ ਆਏ ਭਿਆਨਕ ਤੂਫਾਨ ਕਾਰਨ ਹੁਣ ਤੱਕ 23 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

Saturday, Mar 25, 2023 - 08:41 PM (IST)

ਇੰਟਰਨੈਸ਼ਨਲ ਡੈਸਕ : ਅਮਰੀਕਾ ਦੇ ਦੱਖਣ-ਪੂਰਬੀ ਰਾਜ ਮਿਸੀਸਿਪੀ 'ਚ ਸ਼ੁੱਕਰਵਾਰ ਦੇਰ ਰਾਤ ਆਏ ਭਿਆਨਕ ਤੂਫਾਨ ਨੇ ਜੰਮ ਕੇ ਤਬਾਹੀ ਮਚਾਈ, ਜਿਸ ਕਾਰਨ ਕਈ ਘਰ ਡਿੱਗ ਪਏ। ਇਸ ਭਿਆਨਕ ਤੂਫਾਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋ ਗਏ। ਦੂਜੇ ਪਾਸੇ ਸੂਚਨਾ ਮਿਲਦੇ ਹੀ ਬਚਾਅ ਦਲ ਮੌਕੇ 'ਤੇ ਪਹੁੰਚ ਗਿਆ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਮੌਕੇ 'ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਚੀਨ ਨੇ ਸੋਸ਼ਲ ਮੀਡੀਆ 'ਤੇ ਕੱਸਿਆ ਸ਼ਿਕੰਜਾ, ਆਨਲਾਈਨ ਖ਼ਬਰਾਂ 'ਤੇ ਲਗਾਏਗਾ ਪਾਬੰਦੀ

PunjabKesari

ਮਿਸੀਸਿਪੀ ਐਮਰਜੈਂਸੀ ਮੈਨੇਜਮੈਂਟ ਏਜੰਸੀ ਮੁਤਾਬਕ ਤੂਫਾਨ ਦੀ ਰਫਤਾਰ 160 ਕਿਲੋਮੀਟਰ ਪ੍ਰਤੀ ਘੰਟੇ ਤੋਂ ਵੱਧ ਸੀ, ਜਿਸ ਵਿੱਚ ਘੱਟੋ-ਘੱਟ 4 ਲੋਕ ਲਾਪਤਾ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੀ ਦਿੱਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਬਚਾਅ ਟੀਮਾਂ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾ ਰਹੀਆਂ ਹਨ।

ਇਹ ਵੀ ਪੜ੍ਹੋ : ਯੂਕ੍ਰੇਨ ’ਚ ਰੂਸੀ ਹਮਲੇ, 10 ਨਾਗਰਿਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

PunjabKesari

ਦੱਸਿਆ ਜਾ ਰਿਹਾ ਹੈ ਕਿ ਅਲਬਾਮਾ, ਮਿਸੀਸਿਪੀ ਅਤੇ ਟੇਨੇਸੀ 'ਚ ਤੇਜ਼ ਤੂਫਾਨ ਕਾਰਨ 1 ਲੱਖ ਤੋਂ ਵੱਧ ਘਰਾਂ ਦੀ ਬੱਤੀ ਗੁਲ ਹੋ ਗਈ। ਬਿਜਲੀ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ ਅਤੇ ਲੋਕਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News