ਉੱਤਰੀ ਟੈਕਸਾਸ ''ਚ ਭਾਰੀ ਤੂਫਾਨ ਨੇ ਮਚਾਈ ਤਬਾਹੀ, ਕਈ ਘਰਾਂ ਨੂੰ ਪੁੱਜਾ ਨੁਕਸਾਨ

05/24/2020 11:54:58 AM

ਡਲਾਸ- ਉੱਤਰੀ ਟੈਕਸਾਸ ਦੇ ਕੁੱਝ ਹਿੱਸਿਆਂ ਵਿਚ ਸ਼ੁੱਕਰਵਾਰ ਨੂੰ ਤੂਫਾਨ, ਗੜੇ ਅਤੇ ਤੇਜ਼ ਹਵਾਵਾਂ ਨੇ ਭਾਰੀ ਤਬਾਹੀ ਮਚਾਈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਸ਼ਟਰੀ ਮੌਸਮ ਸੇਵਾ ਵਿਭਾਗ ਨੇ ਸ਼ਨੀਵਾਰ ਨੂੰ ਦੱਸਿਆ ਕਿ ਫੋਰਟ ਵਰਥ ਦੇ ਉੱਤਰ-ਪੱਛਮ ਵਿਚ ਸਥਿਤ ਬੋਵੀ ਸ਼ਹਿਰ ਵਿਚ ਸ਼ੁੱਕਰਵਾਰ ਰਾਤ 9 ਵਜੇ ਭਾਰੀ ਤੂਫਾਨ ਆਇਆ, ਜਿਸ ਵਿਚ 153 ਕਿਲੋ ਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲੀਆਂ।

ਮੇਅਰ ਗੇਲਿਨ ਨੇ ਦੱਸਿਆ ਕਿ ਇਸ ਨਾਲ ਘੱਟ ਤੋਂ ਘੱਟ 50 ਦੁਕਾਨਾਂ ਅਤੇ ਇੰਨੀ ਹੀ ਗਿਣਤੀ ਵਿਚ ਘਰਾਂ ਨੂੰ ਨੁਕਸਾਨ ਪੁੱਜਾ ਹੈ। ਪੁਲਸ ਨੇ ਦੱਸਿਆ ਕਿ ਇਨ੍ਹਾਂ ਘਟਨਾਵਾਂ ਵਿਚ ਕਿਸੇ ਦੀ ਮੌਤ ਨਹੀਂ ਹੋਈ ਅਤੇ ਕੋਈ ਗੰਭੀਰ ਰੂਪ ਨਾਲ ਜ਼ਖਮੀ ਨਹੀਂ ਹੋਇਆ।
ਜ਼ਿਕਰਯੋਗ ਹੈ ਕਿ ਅਮਰੀਕਾ ਪਹਿਲਾਂ ਹੀ ਕੋਰੋਨਾ ਵਾਇਰਸ ਦੀ ਮਾਰ ਝੱਲ ਰਿਹਾ ਹੈ। ਅਜਿਹੇ ਵਿਚ ਮੌਸਮ ਵਿਗਿਆਨੀਆਂ ਨੇ ਚਿਤਾਵਨੀ ਜਾਰੀ ਕੀਤੀ ਹੈ ਕਿ ਇਸ ਸਾਲ ਅਮਰੀਕਾ ਵਿਚ ਭਾਰੀ ਤੂਫਾਨ ਉੱਠਣਗੇ, ਜਿਸ ਕਾਰਨ ਕਾਫੀ ਨੁਕਸਾਨ ਹੋਣ ਦਾ ਖਦਸ਼ਾ ਹੈ। 

Lalita Mam

This news is Content Editor Lalita Mam