ਟੋਰਾਂਟੋ : ਭਿਆਨਕ ਸੜਕ ਹਾਦਸੇ ਵਿਚ 1 ਦੀ ਮੌਤ, 4 ਜ਼ਖਮੀ

06/24/2019 3:23:40 PM

ਟੋਰਾਂਟੋ (ਏਜੰਸੀ)- ਇਥੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 
ਪ੍ਰਾਪਤ ਜਾਣਕਾਰੀ ਮੁਤਾਬਕ ਟੋਰਾਂਟੋ ਦੇ ਐਮਰਜੰਸੀ ਸੇਵਾ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਤਕਰੀਬਨ 7:15 ਵਜੇ ਸਕਾਰਬ੍ਰੋਅ ਗੌਲਫ਼ ਕਲੱਬ ਰੋਡ ਅਤੇ ਲੌਰੈਂਸ ਐਵੇਨਿਊ ਈਸਟ ਵਿਖੇ ਸੜਕ ਹਾਦਸਾ ਹੋ ਗਿਆ, ਜਿਸ ਦੀ ਸੂਚਨਾ ਤੁਰੰਤ ਉਨ੍ਹਾਂ ਨੂੰ ਮਿਲ ਗਈ। ਮੌਕੇ 'ਤੇ ਪੁੱਜੇ ਐਮਰਜੰਸੀ ਮੁਲਾਜ਼ਮਾਂ ਨੂੰ ਇਕ ਵਿਅਕਤੀ ਗੰਭੀਰ ਹਾਲਤ ਵਿਚ ਮਿਲਿਆ, ਜਿਸ ਦੀ ਕੁਝ ਹੀ ਦੇਰ ਬਾਅਦ ਮੌਤ ਹੋ ਗਈ। ਹਾਦਸੇ ਦੇ ਚਾਰ ਹੋਰ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਸ ਨੇ ਦੱਸਿਆ ਕਿ ਗੱਡੀ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਸਪੈਸ਼ਲ ਇਨਵੈਸਟੀਗੇਸ਼ਨ ਯੁਨਿਟ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।


Sunny Mehra

Content Editor

Related News