ਹੁਣ ਟੋਰਾਂਟੋ ''ਚ ਦਿਲਜੀਤ ਦੇ ਸ਼ੋਅ ''ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ
Tuesday, Jun 02, 2026 - 12:41 PM (IST)
ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਟੋਰਾਂਟੋ ਸ਼ਹਿਰ 'ਚ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਲਾਈਵ ਕੰਸਰਟ ਦੌਰਾਨ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਕੁਝ ਸ਼ਰਾਰਤੀ ਅਨਸਰ ਸ਼ੋਅ ਦੇ ਅੰਦਰ ਖ਼ਾਲਿਸਤਾਨੀ ਝੰਡੇ ਲੈ ਕੇ ਪਹੁੰਚ ਗਏ। ਮੌਕੇ 'ਤੇ ਮੌਜੂਦ ਕੈਨੇਡੀਅਨ ਪੁਲਸ ਅਤੇ ਸੁਰੱਖਿਆ ਕਰਮਚਾਰੀਆਂ ਨੇ ਸਖ਼ਤ ਰੁਖ਼ ਅਪਣਾਉਂਦਿਆਂ ਹੰਗਾਮਾ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਭੀੜ 'ਚੋਂ ਖਿੱਚ-ਖਿੱਚ ਕੇ ਬਾਹਰ ਕੱਢ ਦਿੱਤਾ। ਇਸ ਪੂਰੀ ਘਟਨਾ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਸੋਸ਼ਲ ਮੀਡੀਆ ਰਿਪੋਰਟਾਂ ਮੁਤਾਬਕ, ਦਿਲਜੀਤ ਦੋਸਾਂਝ ਦੇ ਇਸ ਕੰਸਰਟ 'ਚ ਹਜ਼ਾਰਾਂ ਦੀ ਗਿਣਤੀ ਵਿੱਚ ਦਿਲਜੀਤ ਦੇ ਫੈਨਜ਼ ਪਹੁੰਚੇ ਹੋਏ ਸਨ। ਸ਼ੋਅ ਦੌਰਾਨ ਜਦੋਂ ਸਾਰੇ ਗੀਤਾਂ ਦਾ ਆਨੰਦ ਮਾਣ ਰਹੇ ਸਨ, ਤਾਂ ਕੁਝ ਨੌਜਵਾਨਾਂ ਨੇ ਅਚਾਨਕ ਖ਼ਾਲਿਸਤਾਨੀ ਝੰਡੇ ਲਹਿਰਾਉਣੇ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦਾ ਸ਼ੋਅ ਦੇਖਣ ਆਏ ਦਰਸ਼ਕਾਂ ਨੇ ਤਿੱਖਾ ਵਿਰੋਧ ਕੀਤਾ।
Diljit Dosanjh के शो फिर हंगामा...पुलिस ने भीड़ से खींचकर बाहर निकाले हुड़दंगी, देखें Video #DiljitDosanjh #DiljitDosanjhshow #dispute #trending #punjabkesaripunjab pic.twitter.com/eJBw3jlxEI
— Punjab Kesari-Punjab (@KesariPunjab) June 2, 2026
ਮਾਹੌਲ ਖ਼ਰਾਬ ਹੁੰਦਾ ਦੇਖ ਸਟੇਡੀਅਮ ਦੀ ਸੁਰੱਖਿਆ ਟੀਮ ਅਤੇ ਸਥਾਨਕ ਪੁਲਸ ਤੁਰੰਤ ਹਰਕਤ ਵਿੱਚ ਆ ਗਈ। ਵਾਇਰਲ ਵੀਡੀਓਜ਼ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਪੁਲਸ ਮੁਲਾਜ਼ਮਾਂ ਨੇ ਹੰਗਾਮਾ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਦਬੋਚ ਲਿਆ। ਪੁਲਸ ਉਨ੍ਹਾਂ ਨੂੰ ਬਿਨਾਂ ਕੋਈ ਮੌਕਾ ਦਿੱਤੇ ਭੀੜ 'ਚੋਂ ਘੜੀਸਦੇ ਹੋਏ ਅਤੇ ਧੱਕੇ ਮਾਰ ਕੇ ਸਟੇਡੀਅਮ ਤੋਂ ਬਾਹਰ ਲੈ ਗਈ। ਰਿਪੋਰਟਾਂ ਮੁਤਾਬਕ, ਸ਼ੋਅ ਦੀ ਮੈਨੇਜਮੈਂਟ ਨੇ ਪਹਿਲਾਂ ਹੀ ਸਾਫ਼ ਹਦਾਇਤਾਂ ਦਿੱਤੀਆਂ ਹੋਈਆਂ ਸਨ ਕਿ ਸ਼ੋਅ ਦੌਰਾਨ ਕੋਈ ਵੀ ਸਿਆਸੀ ਪ੍ਰਚਾਰ ਜਾਂ ਇਤਰਾਜ਼ਯੋਗ ਸਮੱਗਰੀ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ।
ਬੀਤੇ ਸਮੇਂ ਵੱਲ ਨਜ਼ਰ ਮਾਰੀਏ ਤਾਂ ਕੈਨੇਡਾ ਵਿੱਚ ਪੰਜਾਬੀ ਕਲਾਕਾਰਾਂ ਦੇ ਸ਼ੋਅਜ਼ ਦੌਰਾਨ ਅਜਿਹੀ ਸਿਆਸੀ ਨਾਅਰੇਬਾਜ਼ੀ ਜਾਂ ਝੰਡੇ ਲਹਿਰਾਉਣ ਦੀ ਕੋਸ਼ਿਸ਼ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਦਿਲਜੀਤ ਸਣੇ ਕਈ ਨਾਮੀ ਕਲਾਕਾਰਾਂ ਦੇ ਪ੍ਰੋਗਰਾਮਾਂ ਵਿੱਚ ਖ਼ਾਲਿਸਤਾਨੀ ਸਮਰਥਕਾਂ ਵੱਲੋਂ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਚੁੱਕੀਆਂ ਹਨ। ਪਰ ਇਸ ਵਾਰ, ਕੈਨੇਡੀਅਨ ਪੁਲਸ ਵੱਲੋਂ ਦਿਖਾਈ ਗਈ ਇਸ ਸਖ਼ਤੀ ਦੀ ਸੋਸ਼ਲ ਮੀਡੀਆ 'ਤੇ ਕਾਫ਼ੀ ਸ਼ਲਾਘਾ ਹੋ ਰਹੀ ਹੈ।
ਇਹ ਵੀ ਪੜ੍ਹੋ- ਗਰਮੀ ਦੀਆਂ ਛੁੱਟੀਆਂ ਵਿਚਾਲੇ ਅਧਿਆਪਕਾਂ ਲਈ ਜਾਰੀ ਹੋ ਗਏ ਸਖ਼ਤ ਹੁਕਮ ! ਚੌਧਰੀ ਸਰਕਾਰ ਨੇ ਸੁਣਾਇਆ ਫ਼ਰਮਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਕੈਨੇਡਾ ਗੁਰੂਘਰ ''ਚ ਸੇਵਾਦਾਰਾਂ ''ਤੇ ਹੋਏ ਹਮਲੇ ''ਚ ਪੁਲਸ ਦੀ ਵੱਡੀ ਕਾਰਵਾਈ ! 27 ਸਾਲਾ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
