ਟੋਰਾਂਟੋ ''ਚ 3 ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ, 1 ਦੀ ਮੌਤ

04/23/2018 5:32:16 PM

ਟੋਰਾਂਟੋ— ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਸੋਮਵਾਰ ਦੀ ਸਵੇਰ ਨੂੰ ਇਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਟੋਰਾਂਟੋ ਪੁਲਸ ਮੁਤਾਬਕ ਇਹ ਹਾਦਸਾ ਟੋਰਾਂਟੋ ਦੇ ਨੌਰਥ ਯਾਰਕ 'ਚ ਵਾਪਰਿਆ। ਪੁਲਸ ਦਾ ਕਹਿਣਾ ਹੈ ਕਿ 3 ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ।
ਪੁਲਸ ਨੇ ਦੱਸਿਆ ਕਿ ਹਾਦਸਾ ਸੋਮਵਾਰ ਦੀ ਸਵੇਰ ਨੂੰ 12.30 ਵਜੇ ਦੇ ਕਰੀਬ ਫਿਚ ਐਵੇਨਿਊ ਅਤੇ ਸਿਗਨੈਟ ਡਰਾਈਵ ਨੇੜੇ ਵਾਪਰਿਆ। ਪੁਲਸ ਨੇ ਕਿਹਾ ਕਿ ਕਾਰਾਂ ਦੀ ਆਪਸ 'ਚ ਟੱਕਰ ਹੋਣ ਕਾਰਨ ਇਕ ਕਾਰ ਉਲਟ ਗਈ, ਜਿਸ 'ਚ ਸਵਾਰ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਮੌਕੇ 'ਤੇ ਪੁੱਜੇ ਐਮਰਜੈਂਸੀ ਅਧਿਕਾਰੀਆਂ ਨੇ ਉਸ ਨੂੰ ਮ੍ਰਿਤਕ ਐਲਾਨ ਕੀਤਾ। ਪੁਲਸ ਵਲੋਂ ਇਹ ਜਾਣਕਾਰੀ ਨਹੀਂ ਦਿੱਤੀ ਗਈ ਹੈ ਕਿ ਹਾਦਸੇ ਵਿਚ ਕਿੰਨੇ ਲੋਕ ਜ਼ਖਮੀ ਹੋਏ ਹਨ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਤੋਂ ਮਗਰੋਂ ਰੋਡ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ।


Related News