ਟੋਰਾਂਟੋ ਦੇ ਭਾਰਤੀ ਕੌਂਸਲੇਟ ਦਫ਼ਤਰ ਅੱਗੇ ਹੋਏ ਰੋਸ ਮੁਜ਼ਾਹਰੇ

12/28/2020 10:20:06 AM

ਨਿਊਯਾਰਕ/ ਟੋਰਾਂਟੋ ( ਰਾਜ ਗੋਗਨਾ)—ਟੋਰਾਂਟੋ ਦੇ ਭਾਰਤੀ ਕੌਂਸਲੇਟ ਦਫ਼ਤਰ ਅੱਗੇ ਅੱਜ ਵਿਸ਼ਾਲ ਰੋਸ ਮੁਜ਼ਾਹਰਾ ਹੋਇਆ ਹੈ, ਜਿਸ ਵਿਚ ਬੱਚਿਆਂ ਤੋਂ ਲੈ ਕੇ ਨੌਜਵਾਨ ਅਤੇ ਬਜ਼ੁਰਗਾਂ ਸਾਰਿਆਂ ਵੱਲੋਂ ਹਿੱਸਾ ਲਿਆ ਗਿਆ। ਕਿਸਾਨਾਂ 'ਤੇ ਥੋਪੇ ਗਏ 3 ਕਾਲੇ ਕਾਨੂੰਨਾਂ ਨੂੰ ਲੈ ਕੇ ਰੋਸ ਵਜੋਂ ਇਹ ਮੁਜ਼ਾਹਰਾ ਟੋਰਾਟੋ  ਦੇ ਭਾਰਤੀ ਕੌਂਸਲੇਟ ਦਫ਼ਤਰ ਅੱਗੇ ਹੋਇਆ। ਇਹੋ ਜਿਹਾ ਹੀ ਹੋਰ ਮੁਜ਼ਾਹਰਾ ਬਰੈਂਪਟਨ ਵਿਖੇ ਵੀ ਹੋਇਆ। ਇਹ ਮੁਜ਼ਾਹਰੇ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਅਪੀਲ ਬਾਬਤ ਕੀਤੇ ਗਏ ਹਨ। 

ਇਨ੍ਹਾਂ ਮੁਜ਼ਾਹਰਿਆਂ ਦਾ ਸੱਦਾ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਦਿੱਤਾ ਗਿਆ ਸੀ । ਮੁਜਾਹਰਾਕਾਰੀਆਂ ਦੇ ਹੱਥਾਂ ਵਿੱਚ ਵੱਖੋ-ਵੱਖਰੇ ਬੈਨਰ ਸਨ ਜਿਨ੍ਹਾਂ ਉੱਤੇ ਕਿਸਾਨੀ ਸੰਘਰਸ਼ ਨੂੰ ਹਿਮਾਇਤ ਦਿੰਦੇ ਨਾਅਰੇ ਲਿਖੇ ਹੋਏ ਸਨ । ਮੁਜ਼ਾਹਰਿਆਂ ਨੂੰ ਭਾਈਚਾਰੇ ਨਾਲ ਜੁੜੇ ਹੋਏ ਵੱਖ-ਵੱਖ ਨੁਮਾਇੰਦਿਆਂ ਨੇ ਸੰਬੋਧਤ ਵੀ ਕੀਤਾ ਹੈ।

ਭਾਈਚਾਰੇ ਵੱਲੋਂ ਦਿੱਲੀ ਵਿਖੇ ਵੱਧ ਰਹੀ ਠੰਢ ਤੇ ਲਗਾਤਾਰ ਹੋ ਰਹੀਆਂ ਕਿਸਾਨਾਂ ਦੀਆਂ ਮੌਤਾਂ ਉੱਤੇ ਚਿੰਤਾ ਜਤਾਈ ਗਈ ਹੈ । ਇੱਥੇ ਦੇ ਕੁੱਝ ਸੰਗਠਨਾਂ ਵੱਲੋਂ ਭਾਰਤ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਦਿੱਲੀ ਜਾ ਕੇ ਆਪਣੀ ਹਾਜ਼ਰੀ ਲਵਾਉਣ ਦੀ ਗੱਲ ਵੀ ਕੀਤੀ ਜਾ ਰਹੀ ਹੈ।

Lalita Mam

This news is Content Editor Lalita Mam