ਬਿਨਾਂ ਮਾਸਕ ਦੇ 60 ਲੋਕਾ ਕਰ ਰਹੇ ਸਨ ਪਾਰਟੀ, ਪੁਲਸ ਨੇ ਮਾਰਿਆ ਛਾਪਾ

11/03/2020 3:56:33 PM

ਟੋਰਾਂਟੋ- ਟੋਰਾਂਟੋ ਪੁਲਸ ਨੇ ਬਿਨਾਂ ਮਾਸਕ ਦੇ ਹੈਲੋਵੀਨ ਪਾਰਟੀ ਕਰ ਰਹੇ 60 ਲੋਕਾਂ ਨੂੰ ਲੰਮੇ ਹੱਥੀਂ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਮਾਸਕ ਵਿਰੋਧੀ ਲੋਕਾਂ ਨੇ ਜਾਣ-ਬੁੱਝ ਕੇ ਇਸ ਪਾਰਟੀ ਦਾ ਪ੍ਰਬੰਧ ਕੀਤਾ ਸੀ।

ਪੁਲਸ ਇਸ ਸਬੰਧੀ ਜਾਂਚ-ਪੜਤਾਲ ਕਰ ਰਹੀ ਹੈ। ਫਿਲਹਾਲ ਪੁਲਸ ਨੇ ਇਹ ਜਾਣਕਾਰੀ ਨਹੀਂ ਸਾਂਝੀ ਕੀਤੀ ਕਿ ਇਨ੍ਹਾਂ ਲੋਕਾਂ 'ਤੇ ਕਿਹੜੇ-ਕਿਹੜੇ ਦੋਸ਼ ਲਾਏ ਗਏ ਹਨ। ਜ਼ਿਕਰਯੋਗ ਹੈ ਕਿ ਸਤੰਬਰ ਵਿਚ ਸੂਬੇ ਨੇ ਆਊਟਡੋਰ ਲਈ 25 ਅਤੇ ਇਨਡੋਰ ਲਈ 10 ਲੋਕਾਂ ਨੂੰ ਇਕੱਠੇ ਹੋਣ ਦੀ ਇਜਾਜ਼ਤ ਦਿੱਤੀ ਸੀ। 

ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ 33 ਤੋਂ ਵੱਧ ਸ਼ਿਕਾਇਤਾਂ ਮਿਲੀਆਂ ਕਿ ਲੋਕ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਪਾਰਟੀਆਂ ਕਰ ਰਹੇ ਹਨ ਤੇ ਕੋਈ ਵੀ ਸਮਾਜਕ ਦੂਰੀ ਦੀ ਪਾਲਣਾ ਨਹੀਂ ਕਰ ਰਿਹਾ। ਇਨ੍ਹਾਂ ਵਿਚੋਂ ਕਈਆਂ ਨੂੰ ਭਾਰੀ ਜੁਰਮਾਨੇ ਵੀ ਠੋਕੇ ਗਏ। 

ਮੇਅਰ ਜੌਹਨ ਟੋਰੀ ਨੇ ਆਸ ਪ੍ਰਗਟਾਈ ਕਿ ਲੋਕ ਹੁਣ ਆਪਣੇ-ਆਪ ਸੁਧਾਰ ਕਰਨਗੇ ਅਤੇ ਪਾਰਟੀਆਂ ਕਰਨ ਤੋਂ ਪਰਹੇਜ਼ ਕਰਨਗੇ। ਟੋਰਾਂਟੋ ਦੇ ਉੱਚ ਮਾਹਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਲੋਕ ਅੱਗੇ ਨਾਲੋਂ ਵੀ ਵੱਧ ਧਿਆਨ ਰੱਖਣ ਕਿਉਂਕਿ ਕੋਰੋਨਾ ਦੀ ਦੂਜੀ ਲਹਿਰ ਵਧੇਰੇ ਖਤਰਨਾਕ ਸਿੱਧ ਹੋ ਸਕਦੀ ਹੈ। ਅਗਲੇ ਮਹੀਨੇ ਛੁੱਟੀਆਂ ਵੀ ਆਉਣ ਵਾਲੀਆਂ ਹਨ ਤੇ ਲੋਕਾਂ ਨੂੰ ਘਰਾਂ ਵਿਚ ਹੀ ਛੁੱਟੀਆਂ ਬਤੀਤ ਕਰਨੀਆਂ ਚਾਹੀਦੀਆਂ ਹਨ ਤਾਂ ਕਿ ਕੋਰੋਨਾ ਤੋਂ ਬਚਾਅ ਰਹੇ। 
 


Lalita Mam

Content Editor

Related News