ਅਮਰੀਕਾ 'ਚ ਭਾਰਤੀ ਵਿਦਿਆਰਥੀ 'ਤੇ ਤਸ਼ੱਦਦ, 7 ਮਹੀਨੇ ਤੱਕ ਬੰਦੀ ਬਣਾ ਕੇ ਕੀਤੀ ਕੁੱਟਮਾਰ
Saturday, Dec 02, 2023 - 03:32 PM (IST)
ਨਿਊਯਾਰਕ : ਅਮਰੀਕਾ ਵਿਚ ਇੱਕ ਭਾਰਤੀ ਵਿਦਿਆਰਥੀ ਨਾਲ ਬੇਰਹਿਮੀ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਸੇਂਟ ਚਾਰਲਸ ਕਾਉਂਟੀ ਦੇ ਇੱਕ ਘਰ 'ਤੇ ਛਾਪਾ ਮਾਰ ਕੇ 20 ਸਾਲਾ ਭਾਰਤੀ ਵਿਦਿਆਰਥੀ ਨੂੰ ਮਹੀਨਿਆਂ ਦੀ ਕੈਦ ਤੋਂ ਛੁਡਵਾਇਆ ਹੈ। ਪੁਲਸ ਨੇ ਭਾਰਤੀ ਵਿਦਿਆਰਥੀ ਨੂੰ ਬੰਧਕ ਬਣਾਉਣ ਦੇ ਦੋਸ਼ ਵਿੱਚ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : ਮੋਬਾਇਲ ਸਿਮ ਖ਼ਰੀਦਣ-ਵੇਚਣ ਦੇ ਨਵੇਂ ਨਿਯਮ ਹੋਏ ਲਾਗੂ, ਉਲੰਘਣਾ ਕਰਨ 'ਤੇ ਲੱਗੇਗਾ 10 ਲੱਖ ਦਾ ਜੁਰਮਾਨਾ
ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਕਰਨ ਲਈ ਪਿਛਲੇ ਸਾਲ ਭਾਰਤ ਤੋਂ ਅਮਰੀਕਾ ਗਿਆ ਸੀ। ਵਿਦਿਆਰਥੀ ਪਿਛਲੇ 7 ਮਹੀਨਿਆਂ ਤੋਂ ਬੇਸਮੈਂਟ ਵਿੱਚ ਬੰਦ ਸੀ। ਇਸ ਦੌਰਾਨ ਵਿਦਿਆਰਥੀਆਂ ਨਾਲ ਜਾਨਵਰਾਂ ਤੋਂ ਵੀ ਭੈੜਾ ਸਲੂਕ ਕੀਤਾ ਗਿਆ।
ਇਹ ਵੀ ਪੜ੍ਹੋ : ਸਟਾਰ ਹੈਲਥ ਐਂਡ ਅਲਾਈਡ ਇੰਸ਼ੋਰੈਂਸ ਨੂੰ ਝਟਕਾ, ਉਪਭੋਗਤਾ ਫੋਰਮ ਨੇ 6 ਲੱਖ ਰੁਪਏ ਅਦਾ ਕਰਨ ਦਾ ਦਿੱਤਾ ਹੁਕਮ
ਤਿੰਨ ਮੁਲਜ਼ਮ ਗ੍ਰਿਫ਼ਤਾਰ
ਇਸ ਮਿਆਦ ਦਰਮਿਆਨ ਉਸ ਨੂੰ ਬਿਜਲੀ ਦੀਆਂ ਤਾਰਾਂ, ਪੀ.ਵੀ.ਸੀ. ਪਾਈਪਾਂ, ਰਾਡਾਂ, ਡੰਡਿਆਂ ਅਤੇ ਵਾਸ਼ਿੰਗ ਮਸ਼ੀਨ ਦੀਆਂ ਪਾਈਪਾਂ ਨਾਲ ਕੁੱਟਿਆ ਗਿਆ। ਵਿਦਿਆਰਥੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਲੋਕਾਂ ਵਿੱਚ ਪੀੜਤਾ ਦਾ ਚਚੇਰਾ ਭਰਾ ਵੀ ਸ਼ਾਮਲ ਹੈ।
ਮੁਲਜ਼ਮਾਂ ਦੀ ਪਛਾਣ ਵੈਂਕਟੇਸ਼ ਆਰ. ਸੱਤਾਰੂ, ਸ਼ਰਵਣ ਵਰਮਾ ਪੇਨਮੇਚਾ ਅਤੇ ਨਿਖਿਲ ਵਰਮਾ ਪੇਨਮਾਤਸਾ ਵਜੋਂ ਹੋਈ ਹੈ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਵਿਦਿਆਰਥੀ 'ਤੇ ਇਸ ਤਰ੍ਹਾਂ ਤਸ਼ੱਦਦ ਕਰਨ ਦੇ ਪਿੱਛੇ ਦੋਸ਼ੀਆਂ ਦਾ ਕੀ ਮਕਸਦ ਹੋ ਸਕਦਾ ਹੈ।
ਇਹ ਵੀ ਪੜ੍ਹੋ : UPI ਲੈਣ-ਦੇਣ ਨਵੇਂ ਉੱਚੇ ਪੱਧਰ 'ਤੇ, FASTag 'ਤੇ ਵੀ ਦੇਖਣ ਨੂੰ ਮਿਲਿਆ ਵੱਡਾ ਲੈਣ-ਦੇਣ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8