ਅਮਰੀਕਾ : ਬੱਸ ਦੁਰਘਟਨਾ 'ਚ 4 ਲੋਕਾਂ ਦੀ ਮੌਤ ਤੇ 12 ਜ਼ਖਮੀ

Saturday, Sep 21, 2019 - 10:17 AM (IST)

ਅਮਰੀਕਾ : ਬੱਸ ਦੁਰਘਟਨਾ 'ਚ 4 ਲੋਕਾਂ ਦੀ ਮੌਤ ਤੇ 12 ਜ਼ਖਮੀ

ਵਾਸ਼ਿੰਗਟਨ— ਅਮਰੀਕਾ ਦੇ ਯੂਟਾ ਸੂਬੇ 'ਚ ਚੀਨੀ ਸੈਲਾਨੀਆਂ ਨੂੰ ਲੈ ਜਾ ਰਹੀ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਕਿ ਬ੍ਰਾਇਸ ਕੈਨੀਅਨ ਕੋਲ ਸਟੇਟ ਰੂਟ 12 'ਤੇ ਇਕ ਸੈਲਾਨੀ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਘੱਟ ਤੋਂ ਘਟ 4 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 12 ਤੋਂ ਵਧੇਰੇ ਜ਼ਖਮੀ ਹੋ ਗਏ। ਜ਼ਖਮੀਆਂ 'ਚੋਂ ਕਈਆਂ ਨੂੰ ਗੰਭੀਰ ਸੱਟਾਂ ਲੱਗੀਆਂ।

ਯੂਟਾ ਹਾਈਵੇਅ ਪੈਟਰੋਲ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਸ ਦੁਰਘਟਨਾ 'ਚ ਘੱਟ ਤੋਂ ਘੱਟ 4 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ ਕਈ ਜ਼ਖਮੀ ਹਨ। ਰਿਪੋਰਟ 'ਚ ਕਿਹਾ ਜਾ ਰਿਹਾ ਹੈ ਕਿ 12 ਤੋਂ 15 ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ। ਇਸ ਟੂਰ 'ਤੇ ਮੁੱਖ ਰੂਪ ਨਾਲ ਚੀਨੀ ਸੈਲਾਨੀ ਗਏ ਸਨ। ਉਨ੍ਹਾਂ ਦੱਸਿਆ ਕਿ ਕੰਪਨੀ ਤੇ ਯਾਤਰਾ ਪ੍ਰੋਗਰਾਮ ਦੀ ਵਿਸਥਾਰ ਸਹਿਤ ਜਾਣਕਾਰੀ ਉਪਲੱਬਧ ਨਹੀਂ ਹੋ ਸਕੀ।


Related News