ਜਾਪਾਨੀ ਟੂਰਿਸਟ ਬੱਸ ਹਾਦਸਾਗ੍ਰਸਤ, 22 ਲੋਕ ਜ਼ਖਮੀ

Friday, Oct 18, 2024 - 09:36 AM (IST)

ਜਾਪਾਨੀ ਟੂਰਿਸਟ ਬੱਸ ਹਾਦਸਾਗ੍ਰਸਤ, 22 ਲੋਕ ਜ਼ਖਮੀ

ਅੰਕਾਰਾ (ਪੋਸਟ ਬਿਊਰੋ)- ਤੁਰਕੀਏ ਵਿੱਚ ਵੀਰਵਾਰ ਨੂੰ ਜਾਪਾਨੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸੜਕ ਤੋਂ ਫਿਸਲ ਕੇ ਇੱਕ ਖਾਈ ਵਿੱਚ ਡਿੱਗ ਗਈ, ਜਿਸ ਕਾਰਨ 22 ਲੋਕ ਜ਼ਖਮੀ ਹੋ ਗਏ। ਸਰਕਾਰੀ ਨਿਊਜ਼ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਅਨਾਦੋਲੂ ਏਜੰਸੀ ਨੇ ਦੱਸਿਆ ਕਿ ਹਾਦਸਾ ਅੰਕਾਰਾ ਤੋਂ ਲਗਭਗ 250 ਕਿਲੋਮੀਟਰ ਦੱਖਣ-ਪੱਛਮ 'ਚ ਅਫਯੋਨਕਾਰਹਿਸਾਰ ਸੂਬੇ 'ਚ ਹਾਈਵੇਅ 'ਤੇ ਵਾਪਰਿਆ। 

ਪੜ੍ਹੋ ਇਹ ਅਹਿਮ ਖ਼ਬਰ- ਇਜ਼ਰਾਈਲੀ ਹਵਾਈ ਹਮਲੇ 'ਚ ਮਾਰੇ ਗਏ 15 ਲੋਕ 

ਹਾਦਸੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ। ਏਜੰਸੀ ਨੇ ਕਿਹਾ ਕਿ ਜ਼ਖਮੀ ਯਾਤਰੀਆਂ ਨੂੰ ਅਫਯੋਨਕਾਰਹਿਸਰ ਦੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News