ਸਸਕਾਚਵਨ ‘ਚ ਭਿਆਨਕ ਤੂਫ਼ਾਨ ਤੇ ਬਰਫਬਾਰੀ ਕਾਰਨ ਆਵਾਜਾਈ ਪ੍ਰਭਾਵਿਤ

Friday, May 15, 2026 - 10:14 PM (IST)

ਸਸਕਾਚਵਨ ‘ਚ ਭਿਆਨਕ ਤੂਫ਼ਾਨ ਤੇ ਬਰਫਬਾਰੀ ਕਾਰਨ ਆਵਾਜਾਈ ਪ੍ਰਭਾਵਿਤ

ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਸਸਕਾਚਵਨ ਸੂਬੇ ਵਿੱਚ ਆਏ ਭਿਆਨਕ ਤੂਫ਼ਾਨ ਮਗਰੋਂ ਕਈ ਇਲਾਕਿਆਂ ਵਿੱਚ ਨੁਕਸਾਨ ਅਤੇ ਮਲਬਾ ਫੈਲਣ ਦੀ ਸੂਚਨਾ ਮਿਲੀ ਹੈ। ਤੂਫ਼ਾਨ ਦੌਰਾਨ ਤੇਜ਼ ਹਵਾਵਾਂ, ਮੀਂਹ, ਧੂੜ ਅਤੇ ਕੁਝ ਇਲਾਕਿਆਂ ਵਿੱਚ ਬਰਫਬਾਰੀ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਇਸ ਮੌਸਮੀ ਤੂਫ਼ਾਨ ਦੌਰਾਨ ਕਈ ਥਾਵਾਂ ‘ਤੇ ਗਰਜ-ਚਮਕ ਵਾਲਾ ਮੀਂਹ, ਧੂੜ ਭਰੀਆਂ ਹਨੇਰੀਆਂ ਅਤੇ 115 ਕਿਲੋਮੀਟਰ ਪ੍ਰਤੀ ਘੰਟਾ ਤੱਕ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ। ਤੇਜ਼ ਹਵਾਵਾਂ ਕਾਰਨ ਕਈ ਸੜਕਾਂ ‘ਤੇ ਦਰੱਖਤਾਂ ਦੀਆਂ ਟਾਹਣੀਆਂ ਅਤੇ ਹੋਰ ਮਲਬਾ ਫੈਲ ਗਿਆ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ।

ਮੌਸਮ ਵਿਭਾਗ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ 'ਚ ਧੂੜ ਦੇ ਗੁਬਾਰ ਕਾਰਨ ਹਾਈਵੇਅ ‘ਤੇ ਸਫ਼ਰ ਕਰਨਾ ਖਤਰਨਾਕ ਬਣ ਗਿਆ। ਕਈ ਇਲਾਕਿਆਂ 'ਚ ਲੋਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਵੀ ਦਿੱਤੀ ਗਈ। ਸਥਾਨਕ ਪ੍ਰਸ਼ਾਸਨ ਅਤੇ ਐਮਰਜੈਂਸੀ ਸੇਵਾਵਾਂ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਸਫ਼ਾਈ ਅਤੇ ਨੁਕਸਾਨ ਦਾ ਜਾਇਜ਼ਾ ਲੈਣ ਦਾ ਕੰਮ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News