ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ 'ਚ 2 ਪੰਜਾਬੀ ਨੌਜਵਾਨਾਂ ਦੀ ਮੌਤ

Saturday, Sep 04, 2021 - 09:35 AM (IST)

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ 'ਚ 2 ਪੰਜਾਬੀ ਨੌਜਵਾਨਾਂ ਦੀ ਮੌਤ

ਨਿਊਯਾਰਕ/ ਸਰੀ (ਰਾਜ ਗੋਗਨਾ): ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਪੰਜਾਬੀਆਂ ਦੀ ਸੰਘਣੀ ਅਬਾਦੀ ਵਾਲੇ ਸ਼ਹਿਰ ਸਰੀ ਵਿਖੇ ਅੱਜ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ 2 ਅੰਤਰ-ਰਾਸ਼ਟਰੀ ਵਿਦਿਆਰਥੀ ਜਿਨ੍ਹਾਂ ਵਿਚ ਕੁਲਬੀਰ ਸਿੰਘ ਅਤੇ ਉਸ ਦੇ ਸਾਥੀ ਨੌਜਵਾਨ ਸਿਧਾਂਤ ਗਰਗ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਵਾਪਰਿਆ ਭਿਆਨਕ ਹਾਦਸਾ, ਪੰਜਾਬੀ ਮੂਲ ਦੇ ਨੌਜਵਾਨ ਸਮੇਤ 3 ਹਾਕੀ ਖਿਡਾਰੀਆਂ ਦੀ ਮੌਤ

ਇਸ ਹਾਦਸੇ ਵਿਚ 3 ਹੋਰ ਨੌਜਵਾਨ ਵੀ ਜ਼ਖ਼ਮੀ ਹੋਏ ਹਨ। ਮਾਰੇ ਗਏ ਦੋਵੇਂ ਨੌਜਵਾਨ ਪੰਜਾਬ ਦੇ ਫਰੀਦਕੋਟ ਸ਼ਹਿਰ ਨਾਲ ਸਬੰਧਤ ਦੱਸੇ ਜਾ ਰਹੇ ਹਨ। ਮ੍ਰਿਤਕ ਨੌਜਵਾਨ ਵੈਨਕੂਵਰ ਵਿਖੇ ਇਕ ਜਨਮ ਦਿਨ ਦੀ ਪਾਰਟੀ 'ਚ ਗਏ ਸਨ ਤੇ ਵਾਪਸ ਆਉਂਦੇ ਸਮੇਂ ਇਹ ਭਿਆਨਕ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ: ਕੈਨੇਡਾ 'ਚ ਨਾਬਾਲਗ ਕੁੜੀ ਨੂੰ ਦੇਹ ਵਪਾਰ ਦੇ ਧੰਦੇ 'ਚ ਧੱਕਣ ਦੇ ਦੋਸ਼ 'ਚ 3 ਪੰਜਾਬੀ ਨੌਜਵਾਨ ਗ੍ਰਿਫ਼ਤਾਰ


author

cherry

Content Editor

Related News