ਪਾਕਿਸਤਾਨ ਚ ਰੇਲਗੱਡੀ ਨੇ ਕਾਲਜ ਵੈਨ ਨੂੰ ਮਾਰੀ ਟੱਕਰ, ਤਿੰਨ ਵਿਦਿਆਰਥੀਆਂ ਦੀ ਮੌਤ ਤੇ 9 ਜ਼ਖਮੀ

Tuesday, Nov 16, 2021 - 04:14 PM (IST)

ਪਾਕਿਸਤਾਨ ਚ ਰੇਲਗੱਡੀ ਨੇ ਕਾਲਜ ਵੈਨ ਨੂੰ ਮਾਰੀ ਟੱਕਰ, ਤਿੰਨ ਵਿਦਿਆਰਥੀਆਂ ਦੀ ਮੌਤ ਤੇ 9 ਜ਼ਖਮੀ

ਲਾਹੌਰ (ਪੀ.ਟੀ.ਆਈ.)- ਪਾਕਿਸਤਾਨ ਦੇ ਪੰਜਾਬ ਸੂਬੇ 'ਚ ਫਾਟਕ ਰਹਿਤ ਰੇਲਵੇ ਕਰਾਸਿੰਗ 'ਤੇ ਇਕ ਯਾਤਰੀ ਰੇਲਗੱਡੀ ਨੇ ਕਾਲਜ ਵੈਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖਮੀ ਹੋ ਗਏ। ਜੀਓ ਨਿਊਜ਼ ਨੇ ਮੰਗਲਵਾਰ ਨੂੰ ਦੱਸਿਆ ਕਿ ਰੇਲਗੱਡੀ ਜਾਰਾਂਵਾਲਾ ਤੋਂ ਲਾਹੌਰ ਜਾ ਰਹੀ ਸੀ। 

ਏਜੰਸੀ ਨੇ ਬਚਾਅ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਕਿ ਸੂਬੇ ਦੇ ਸ਼ੇਖੂਪੁਰਾ ਜ਼ਿਲੇ 'ਚ ਇਕ ਕਾਲਜ ਵੈਨ ਨਾਲ ਰੇਲਗੱਡੀ ਦੀ ਟੱਕਰ 'ਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲਾ ਪ੍ਰਸ਼ਾਸਨ, ਬਚਾਅ ਇੰਜੀਨੀਅਰ ਅਤੇ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਬਚਾਅ ਅਧਿਕਾਰੀਆਂ ਅਤੇ ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ ਡੀਐਚਕਿਊ ਹਸਪਤਾਲ ਪਹੁੰਚਾਇਆ, ਜਿੱਥੇ ਤਿੰਨ ਵਿਦਿਆਰਥਣਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। 

ਪੜ੍ਹੋ ਇਹ ਅਹਿਮ ਖਬਰ - ਪਾਕਿਸਤਾਨ 'ਚ ਵਾਪਰੇ ਸੜਕ ਹਾਦਸਿਆਂ 'ਚ 6 ਲੋਕਾਂ ਦੀ ਮੌਤ, 10 ਜ਼ਖਮੀ

ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਦੋ ਸਾਲਾਂ ਦੇ ਵਕਫ਼ੇ ਤੋਂ ਬਾਅਦ ਇਸ ਰੂਟ 'ਤੇ ਰੇਲ ਸੇਵਾ ਬਹਾਲ ਕੀਤੀ ਗਈ ਹੈ ਅਤੇ ਹਾਦਸੇ ਵਾਲੀ ਥਾਂ 'ਤੇ ਕੋਈ ਰੇਲਵੇ ਕਰਾਸਿੰਗ ਨਹੀਂ ਸੀ। ਜ਼ਿਲ੍ਹਾ ਪ੍ਰਸ਼ਾਸਨ ਨੇ ਆਰਜ਼ੀ ਕਰਾਸਿੰਗ ਤਾਂ ਬਣਾ ਦਿੱਤੀ ਸੀ ਪਰ ਉੱਥੇ ਕੋਈ ਅਧਿਕਾਰੀ ਤਾਇਨਾਤ ਨਹੀਂ ਸੀ। ਹਾਦਸੇ ਤੋਂ ਬਾਅਦ ਵੈਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਲਾਕੇ ਦੇ ਲੋਕਾਂ ਨੇ ਮੌਕੇ 'ਤੇ ਜਾ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਰੇਲਗੱਡੀ ਰੋਕ ਦਿੱਤੀ। ਰੇਲਵੇ ਦੇ ਸੀਨੀਅਰ ਸੁਪਰਡੈਂਟ ਨੇ ਦੱਸਿਆ ਕਿ ਹਾਦਸਾ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ ਅਤੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News