ਮੈਲਬੌਰਨ ਵਿਖੇ ਮਰਹੂਮ ਸਿੱਧੂ ਮੂਸੇ ਵਾਲਾ ਦੀ ਯਾਦ ''ਚ ਸਰਧਾਂਜਲੀ ਸਮਾਗਮ

Tuesday, Apr 25, 2023 - 06:04 PM (IST)

ਮੈਲਬੌਰਨ ਵਿਖੇ ਮਰਹੂਮ ਸਿੱਧੂ ਮੂਸੇ ਵਾਲਾ ਦੀ ਯਾਦ ''ਚ ਸਰਧਾਂਜਲੀ ਸਮਾਗਮ

ਮੈਲਬੌਰਨ (ਮਨਦੀਪ ਸਿੰਘ ਸੈਣੀ)- ਬੀਤੇ ਸਾਲ ਸਦੀਵੀ ਵਿਛੋੜਾ ਦੇ ਗਏ ਮਸ਼ਹੂਰ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ (ਸਿੱਧੂ ਮੂਸੇ ਵਾਲਾ) ਦੀ ਨਿੱਘੀ ਯਾਦ ਵਿੱਚ ਮੈਲਬੌਰਨ ਵਿਖੇ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਾਲਵਾ ਕਲਚਰਲ ਅਤੇ ਸਪੋਰਟਸ ਕਲੱਬ ਵਲੋਂ ਗੁਰਕੀਰਤ ਸਿੰਘ ਧਾਲੀਵਾਲ ਅਤੇ ਸ਼ਮਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਸਵਰਗਵਾਸੀ ਸ਼ੁੱਭ ਦੀਪ ਸਿੰਘ ਸਿੱਧੂ ਦੀ ਪਹਿਲੀ ਬਰਸੀ 29 ਅਪ੍ਰੈਲ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਕੀਜ਼ਬੋਰੋ, ਮੈਲਬੌਰਨ ਵਿਖੇ ਮਨਾਈ ਜਾ ਰਹੀ ਹੈ। 

PunjabKesari

ਸਮੂਹ ਸਾਧ ਸੰਗਤ ਨੂੰ ਸ਼ਨੀਵਾਰ ਸ਼ਾਮ ਪੰਜ ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਅਰਦਾਸ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ। ਸਿੱਧੂ ਮੂਸੇ ਵਾਲੇ ਦੇ ਪਿਤਾ ਸਰਦਾਰ ਬਲਕੌਰ ਸਿੰਘ ਸਿੱਧੂ ਵਲੋਂ ਵੀ ਸਮੂਹ ਸੰਗਤਾਂ ਨੂੰ ਇਸ ਸਰਧਾਂਜਲੀ ਸਮਾਗਮ ਵਿੱਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਗਈ ਹੈ। 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News