ਕੈਨੇਡਾ 'ਚ ਕਬੱਡੀ ਫੈਡਰੇਸ਼ਨਾਂ ਵੱਲੋਂ ਸੰਦੀਪ ਨੰਗਲ ਅੰਬੀਆਂ ਨੂੰ ਦਿੱਤੀ ਗਈ ਸ਼ਰਧਾਂਜਲੀ, ਲਿਆ ਵੱਡਾ ਫ਼ੈਸਲਾ

03/16/2022 1:31:30 PM

ਟੋਰਾਂਟੋ (ਬਿਊਰੋ): ਸਿੱਖ ਸੰਗਤ ਵੱਲੋਂ ਕੈਨੇਡਾ ਵਿਚ ਅੱਜ ਇੱਕ ਮੀਟਿੰਗ ਹੋਈ। ਇਸ ਵਿੱਚ Ontario ਦੀਆਂ ਸਾਰੀਆਂ ਹੀ ਕਲੱਬਾਂ ਨੇ ਹਿੱਸਾ ਲਿਆ ਅਤੇ ਸਾਂਝੇ ਤੌਰ 'ਤੇ ਫ਼ੈਸਲਾ ਲਿਆ ਕਿ ਜਦੋਂ ਤੱਕ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੇ ਦੋਸ਼ੀ ਨਹੀਂ ਫੜੇ ਜਾਂਦੇ, ਉਸ ਸਮੇਂ ਤੱਕ ਓਂਟਾਰੀਓ ਵਿੱਚ ਕੋਈ ਵੀ ਕਲੱਬ ਕਬੱਡੀ ਦਾ ਟੂਰਨਾਮੈਂਟ ਨਹੀਂ ਕਰਵਾਏਗੀ। ਜੇਕਰ ਲੋੜ ਪਈ ਤਾਂ ਇਸ ਸਾਲ ਵਾਲਾ ਵਰਲਡ ਕਬੱਡੀ ਕੱਪ ਵੀ ਨਹੀਂ ਹੋਵੇਗਾ। 

ਪੜ੍ਹੋ ਇਹ ਅਹਿਮ ਖ਼ਬਰ- ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਮਾਰੀਆਂ ਗੋਲੀਆਂ, ਮੌਤ (ਵੀਡੀਓ)

ਮਾਰਚ 14 ਨੂੰ ਡਿਕਸੀ ਗੁਰਦੁਆਰਾ ਸਾਹਿਬ ਸੰਦੀਪ ਨੰਗਲ ਅੰਬੀਆਂ ਦੀ ਰੂਹ ਦੀ ਸ਼ਾਂਤੀ ਲਈ ਓਂਟਾਰੀਓ ਦੀਆਂ ਕਲੱਬਾਂ ਵੱਲੋਂ ਸਹਿਜ ਪਾਠ ਵੀ ਰਖਾਇਆ ਗਿਆ, ਜਿਸ ਦਾ ਆਉਣ ਵਾਲੇ ਦਿਨਾਂ ਵਿੱਚ ਭੋਗ ਹੈ। ਇਸ ਮੀਟਿੰਗ ਵਿੱਚ ਸ਼ਾਮਲ ਲਾਡਾ ਸਹੋਤਾ, ਪਿੰਕੀ , ਇੰਦਰਜੀਤ ਧੁੱਗਾ, ਜੱਸੀ ਸਰਾਏ, ਜਿੰਦਰ ਬੁੱਟਰ, ਸਤਨਾਮ ਸਰਾਏ, ਕਾਲਾ ਹਾਂਸ,ਕੁਲਵਿੰਦਰ ਪੱਤੜ,ਬਾਬਾ ਪੁਨੀਆਂ ਨੇ ਸੰਦੀਪ ਦੇ ਪਰਿਵਾਰ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ ਅਤੇ ਨਾਲ ਹੀ ਪੰਜਾਬ ਸਰਕਾਰ ਨੂੰ ਇਸ ਕਤਲ ਮਾਮਲੇ ਨੂੰ ਜਲਦ ਹੱਲ ਕਰਨ ਦੀ ਅਪੀਲ ਕੀਤੀ।

ਕੱਬਡੀ ਟੂਰਨਾਮੈਂਟ ਦੌਰਾਨ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਸੀ ਕਤਲ
ਦੱਸਣਯੋਗ ਹੈ ਕਿ ਥਾਣਾ ਸਦਰ ਅਧੀਨ ਆਉਂਦੇ ਪਿੰਡ ਮੱਲ੍ਹੀਆਂ ਖੁਰਦ ’ਚ ਇਕ ਚੱਲਦੇ ਕਬੱਡੀ ਟੂਰਨਾਮੈਂਟ ਦੌਰਾਨ ਨਾਮਵਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਥਾਣਾ ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਦਾ ਰਹਿਣ ਵਾਲਾ ਸੰਦੀਪ ਨੰਗਲ ਅੰਬੀਆਂ (38) ਪੁੱਤਰ ਸਰਵਨ ਸਿੰਘ ਕਬੱਡੀ ਦਾ ਚਮਕਦਾ ਸਿਤਾਰਾ ਅੰਤਰਰਾਸ਼ਟਰੀ ਖਿਡਾਰੀ ਸੀ। ਪਿੰਡ ਮੱਲ੍ਹੀਆਂ ’ਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ ਕਿ ਇਸ ਦੌਰਾਨ 4-5 ਅਣਪਛਾਤੇ ਵਿਅਕਤੀ ਗੱਡੀ ’ਚ ਆਏ ਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ’ਤੇ ਅੰਨ੍ਹੇਵਾਹ ਗੋਲੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ’ਚ ਨਕੋਦਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ ਸੀ।


Vandana

Content Editor

Related News