ਗੁਰਦੁਆਰਾ ਗਲੇਨਵੁੱਡ ਵਿਖੇ ਦੀਪ ਸਿੱਧੂ ਨੂੰ ਦਿੱਤੀ ਸ਼ਰਧਾਂਜਲੀ
Saturday, Feb 19, 2022 - 07:43 PM (IST)
ਸਿਡਨੀ (ਸਨੀ ਚਾਂਦਪੁਰੀ):- ਦੀਪ ਸਿੱਧੂ ਨੂੰ ਆਸਟ੍ਰੇਲੀਆ 'ਚ ਸਿੱਖ ਸੰਗਤਾਂ ਵੱਲੋ ਗੁਰਦੁਆਰਾ ਗਲੇਨਵੁੱਡ ਸਾਹਿਬ ਵਿਖੇ ਸ਼ਰਧਾਂਜਲੀ ਸਮਾਗਮ ਰੱਖਿਆ ਗਿਆ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਦੀਪ ਸਿੱਧੂ ਨੂੰ ਸ਼ਰਧਾਂਜਲੀ ਦੇਣ ਆਈ। ਲੋਕਾਂ ਨੇ ਦੀਪ ਸਿੱਧੂ ਦੀ ਫੋਟੋ ਅਤੇ ਦੀਪ ਸਿੱਧੂ ਜ਼ਿੰਦਾਬਾਦ ਦੇ ਬੈਨਰ ਫੜੇ ਹੋਏ ਸਨ। ਇਸ ਮੌਕੇ ਅਮਰ ਸਿੰਘ ਨੇ ਪੱਤਰਕਾਰਾਂ ਅਤੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਦੇ ਯੋਧੇ ਦੀਪ ਸਿੱਧੂ ਦਾ ਇਸ ਤਰ੍ਹਾਂ ਬੇਵਕਤ ਚੱਲੇ ਜਾਣ ਦਾ ਦੁੱਖ ਸਮੁੱਚੇ ਸਿੱਖ ਜਗਤ ਨੂੰ ਹੈ ਅਤੇ ਉਸ ਦੇ ਜਾਣ ਨਾਲ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ।
ਇਹ ਵੀ ਪੜ੍ਹੋ : ਸਿੱਖ ਕੁੜੀ ਨਾਲ ਜਬਰ-ਜ਼ਿਨਾਹ ਮਾਮਲਾ : SGPC ਦੇ ਪ੍ਰਧਾਨ ਧਾਮੀ ਨੇ ਇਕ ਵਫਦ ਤੇਲੰਗਾਨਾ ਭੇਜਿਆ
ਉਨ੍ਹਾਂ ਕਿਹਾ ਕਿ ਦੀਪ ਸਿੱਧੂ ਦੀ ਯਾਦ ਨੂੰ ਸਮਰਪਿਤ ਪੂਰੀ ਸਿੱਖ ਕੌਮ ਵੱਲੋਂ ਅਗਲੇ ਸਾਲ ਤੋਂ ਆਸਟ੍ਰੇਲੀਆ 'ਚ 15 ਫ਼ਰਵਰੀ ਨੂੰ ਦੀਪ ਸਿੱਧੂ ਦਿਵਸ ਮਨਾਇਆ ਜਾਵੇਗਾ। ਸੰਗਤ ਨੂੰ ਸੰਬੋਧਨ ਕਰਦਿਆਂ ਲੱਖੇ ਥਾਂਦੀ ਨੇ ਕਿਹਾ ਕੇ ਇਸ ਅਜੋਕੇ ਸਮੇਂ ਵਿੱਚ ਕੌਮ ਨੂੰ ਦੀਪ ਸਿੱਧੂ ਜਿਹੇ ਯੋਧੇ ਦੀ ਲੋੜ ਹੈ। ਉਸ ਦੇ ਵਿਚਾਰਾਂ ਨੂੰ ਜਿਉਂਦਾ ਰੱਖਣ ਦੀ ਲੋੜ ਹੈ। ਇਸ ਮੌਕੇ ਸਿੱਖ ਸੰਗਤ ਵੱਲੋ ਦੀਪ ਸਿੱਧੂ ਅਮਰ ਰਹੇ ਅਤੇ ਜ਼ਿੰਦਾਬਾਦ ਦੇ ਨਾਅਰੇ ਨਿਰੰਤਰ ਲੱਗਦੇ ਰਹੇ । ਬਲੈਕਟਾਊਨ ਕੌਂਸਲਰ ਮਨਿੰਦਰ ਸਿੰਘ ਨੇ ਭਾਈਚਾਰੇ ਦੇ ਲੋਕਾਂ ਸੰਬੋਧਨ ਕਰਦਿਆਂ ਕਿਹਾ ਕਿ ਦੀਪ ਸਿੱਧੂ ਦੀ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ ਕਰਦਾ ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖ਼ਸ਼ਣ ਲਈ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ।
ਇਹ ਵੀ ਪੜ੍ਹੋ : ਪਾਕਿ 'ਚ ਘੱਟ-ਗਿਣਤੀ ਦੀ ਸੁਰੱਖਿਆ 'ਚ ਖਾਮੀਆਂ ਨੂੰ ਲੈ ਕੇ ਇੰਡੀਅਨ ਵਰਲਡ ਫੋਰਮ ਨੇ ਗੁਟੇਰੇਸ ਨੂੰ ਲਿੱਖੀ ਚਿੱਠੀ
ਬਾਕੀ ਬੁਲਾਰਿਆਂ ਨੇ ਵੀ ਦੀਪ ਸਿੱਧੂ ਦੀ ਮੌਤ ਨੂੰ ਸ਼ੱਕ ਦੇ ਘੇਰੇ ਵਿੱਚ ਲਿਆ ਅਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਇਸ ਮੌਕੇ ਸਮੁੱਚੀ ਸਿੱਖ ਸੰਗਤ ਵੱਲੋਂ ਦੀਪ ਸਿੱਧੂ ਲਈ ਅਰਦਾਸ ਕਰਨ ਉਪਰੰਤ ਮੋਮਬੱਤੀਆਂ ਬਾਲ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਅਮਰ ਸਿੰਘ, ਜਸਬੀਰ ਸਿੰਘ, ਚਰਨਜੀਤ ਸਿੰਘ, ਕੁਲਬਿੰਦਰ ਬਦੇਸ਼ਾ, ਦੇਵ ਸਿੱਧੂ, ਲੱਖਾ ਥਾਂਦੀ, ਕੌਂਸਲਰ ਮਨਿੰਦਰ ਸਿੰਘ, ਮਨੀ ਰੁੜਕੀ, ਰੌਬਿਨਜੀਤ ਖਹਿਰਾ ,ਅਰੁਨ ਬਾਂਠ, ਦੀਪੂ ਚੇਚੀ, ਸਾਹਿਲ ਅੰਮ੍ਰਿਤਸਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ।
ਇਹ ਵੀ ਪੜ੍ਹੋ : ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।