ਕੈਨੇਡਾ ਸੰਸਦ ’ਚ ਖਾਲਿਸਤਾਨ ਆਗੂ ਹਰਦੀਪ ਸਿੰਘ ਨਿੱਜਰ ਨੂੰ ਸ਼ਰਧਾਂਜਲੀ
Wednesday, Jun 19, 2024 - 11:53 PM (IST)
ਡੈਲਟਾ (ਕੈਨੇਡਾ) (ਸਰਬਜੀਤ ਸਿੰਘ ਬਨੂੜ) - ਦੁਨੀਆ ਦੇ ਇਤਿਹਾਸ ਵਿਚ ਪਹਿਲੀ ਵਾਰ ਖਾਲਿਸਤਾਨ ਆਗੂ ਗੁਰੂ ਨਾਨਕ ਸਿੱਖ ਗੁਰਦੁਆਰਾ ਡੈਲਟਾ ਸਰੀ ਬੀ. ਸੀ. ਦੇ ਮੁਖੀ ਹਰਦੀਪ ਸਿੰਘ ਨਿੱਜਰ ਦੇ ਪਹਿਲੇ ਸ਼ਹੀਦੀ ਦਿਨ ’ਤੇ ਕੈਨੇਡਾ ਦੀ ਸੰਸਦ ਵਿਚ ਭਾਈ ਨਿੱਜਰ ਨੂੰ ਸਮੂਹ ਸੰਸਦ ਮੈਂਬਰਾਂ ਨੇ ਖੜ੍ਹੇ ਹੋ ਕੇ ਅਤੇ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਖੁੱਲੇ ਪੰਡਾਲ ਵਿਚ ਸ਼ਹੀਦੀ ਸਮਾਗਮ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵੱਖ-ਵੱਖ ਕੀਰਤਨੀ ਜੱਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਢਾਡੀਆਂ ਨੇ ਹਾਜ਼ਰੀ ਭਰੀ।
ਇਸ ਮੌਕੇ ਦੇਸ਼-ਵਿਦੇਸ਼ ਵਿਚੋਂ ਭਾਈ ਹਰਦੀਪ ਸਿੰਘ ਨਿੱਜਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚੀਆਂ ਹਜ਼ਾਰਾਂ ਸਿੱਖ ਸੰਗਤਾਂ ਨੇ ਭਾਈ ਹਰਦੀਪ ਸਿੰਘ ਨਿੱਜਰ ਦੇ ਕਤਲ ਲਈ ਭਾਰਤ ਸਰਕਾਰ ਨੂੰ ਮੁੱਖ ਦੋਸ਼ੀ ਠਹਿਰਾਈਆ। ਇਸ ਮੌਕੇ ਭਾਈ ਨਿੱਜਰ ਦੇ ਮਾਤਾ-ਪਿਤਾ ਅਤੇ ਪਰਿਵਾਰ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਗਿਆਨੀ ਰਵੇਲ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ- ਵਿਆਹੁਤਾ ਨੂੰ ਵਿਦੇਸ਼ ਲੈ ਜਾਣ ਤੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਕੀਤਾ ਗੈਂਗਰੇਪ, ਮਾਮਲਾ ਦਰਜ
ਇਸ ਮੌਕੇ ਸਿੱਖਸ ਫਾਰ ਜਸਟਿਸ ਦੇ ਅਟਾਰਨੀ ਜਨਰਲ ਗੁਰਪੰਤਵੰਤ ਸਿੰਘ ਪੰਨੂੰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਥ ਦੀ ਆਜ਼ਾਦੀ ਲਈ ਜੰਗ ਜਾਰੀ ਰਹੇਗੀ ਤੇ ਇਹ ਜੰਗ ਸਿੱਖ ਕੌਮ ਤੇ ਹਿੰਦੁਸਤਾਨ ਦੀ ਲੱਗ ਚੁੱਕੀ ਹੈ। ਇਸ ਮੌਕੇ ਗੁਰਪ੍ਰੀਤ ਸਿੰਘ, ਬਲਰਾਜ ਸਿੰਘ, ਚਰਨਜੀਤ ਸਿੰਘ ਸੁੱਜੋ, ਗੁਰਮੀਤ ਸਿੰਘ ਤੁੜ, ਬਖ਼ਸ਼ੀਸ਼ ਸਿੰਘ, ਅਵਤਾਰ ਸਿੰਘ ਪੰਨੂੰ, ਬਿਕਰਮਜੀਤ ਸਿੰਘ, ਦਪਿੰਦਰਜੀਤ ਸਿੰਘ, ਸਰਬਜੀਤ ਸਿੰਘ ਆਦਿ ਨੇ ਵੀ ਭਾਈ ਨਿੱਜਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹਰਦੀਪ ਸਿੰਘ ਨਿੱਜਰ ਦਾ ਗੁਰਦੁਆਰਾ ਕਾਰ ਪਾਰਕ ਵਿਚ ਕੁਝ ਭਾਰਤੀ ਹਮਲਾਵਰਾਂ ਨੇ ਕਤਲ ਕਰ ਦਿੱਤਾ ਸੀ, ਜਿਸ ਵਿਚ ਕੈਨੇਡਾ ਪੁਲਸ ਨੇ ਚਾਰ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਸਬੰਧੀ ਕੇਸ ਚੱਲ ਰਿਹਾ ਹੈ। ਨਿੱਜਰ ਕਤਲ ਕਾਰਨ ਕੈਨੇਡਾ ਤੇ ਭਾਰਤ ਸਰਕਾਰ ਵਿਚਕਾਰ ਲਗਾਤਾਰ ਤਣਾਅ ਚੱਲ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e