ਬ੍ਰਿਸਬੇਨ 'ਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ 12 ਜੂਨ ਨੂੰ
Friday, Jun 10, 2022 - 10:10 AM (IST)
ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਪੰਜਾਬੀ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਨੂੰ ਹਮਲਾਵਰਾਂ ਵੱਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਤੋਂ ਬਾਅਦ ਪੂਰੇ ਦੁਨੀਆ ਵਿਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਦੇ ਸੰਗੀਤ ਅਤੇ ਅਦਾਕਾਰੀ ਨਾਲ ਜੁੜੇ ਨਾਮੀ ਕਲਾਕਾਰਾਂ ਨੇ ਸਿੱਧੂ ਮੂਸੇ ਵਾਲੇ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਆਪਣਾ ਸੋਗ ਸੁਨੇਹਾ ਦਿੱਤਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਮਾਣ ਦੀ ਗੱਲ, ਦੀਪਕ ਰਾਜ ਗੁਪਤਾ 'ਮੈਡਲ ਆਫ ਦਿ ਆਰਡਰ ਆਫ ਆਸਟ੍ਰੇਲੀਆ' ਨਾਲ ਸਨਮਾਨਿਤ (ਤਸਵੀਰਾਂ)
ਦਿਲ ਨੂੰ ਦਹਿਲਾਉਣ ਵਾਲੀ ਇਸ ਘਟਨਾ ਨੇ ਆਸਟ੍ਰੇਲੀਆ ਦੇ ਪੰਜਾਬੀ ਭਾਈਚਾਰੇ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਹੈ। ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ 'ਚ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੀ ਯਾਦ ਵਿੱਚ ਮੋਮਬੱਤੀਆਂ ਜਗਾ ਕੇ ਅਤੇ ਗੁਰੂ ਘਰਾਂ ਵਿੱਚ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਵਾ ਕੇ ਮਰਹੂਮ ਗਾਇਕ ਨੂੰ ਸ਼ਰਧਾਂਜਲੀਆ ਭੇਂਟ ਕੀਤੀਆਂ ਜਾ ਰਹੀਆਂ ਹਨ। ਇਸੇ ਸੰਦਰਭ ਵਿੱਚ ਬ੍ਰਿਸਬੇਨ ਸੰਗਤ ਵਲੋਂ ਵੀ ਗੁਰਦੁਆਰਾ ਸਿੰਘ ਸਭਾ ਟਾਇਗਮ ਬ੍ਰਿਸਬੇਨ ਵਿਖੇ 12 ਜੂਨ ਦਿਨ ਐਤਵਾਰ ਦੁਪਹਿਰ 2 ਵਜੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਵਿਛੜੀ ਆਤਮਾ ਦੀ ਸ਼ਾਤੀ ਲਈ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਜਾ ਰਿਹਾ ਹੈ ਤੇ ਇਸ ਮੌਕੇ ਮਰਹੂਮ ਗਾਇਕ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।