ਆਸਟ੍ਰੇਲੀਆ ''ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ

Friday, Apr 25, 2025 - 12:58 PM (IST)

ਆਸਟ੍ਰੇਲੀਆ ''ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ, ਮਨਦੀਪ ਸੈਣੀ, ਸੰਨੀ ਚਾਂਦਪੁਰੀ)- ਆਸਟ੍ਰੇਲੀਆ ਭਰ 'ਚ ਹਜ਼ਾਰਾਂ ਲੋਕਾਂ ਨੇ ਐੱਨਜੈੱਕ ਡੇਅ ਸ਼ਰਧਾਂਜਲੀ ਸਮਾਰੋਹ ਦੌਰਾਨ ਆਸਟ੍ਰੇਲੀਆ-ਨਿਊਜ਼ੀਲੈਂਡ ਦੀਆਂ ਫੌਜਾਂ ਦੇ ਪਹਿਲੇ ਅਤੇ ਦੂਸਰੇ ਵਿਸ਼ਵ ਯੁੱਧਾਂ ‘ਚ ਸ਼ਹੀਦ ਹੋਏ ਆਪਣੇ ਫੌਜ਼ੀਆਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਮੈਲਬੌਰਨ, ਸਿਡਨੀ, ਪਰਥ, ਐਡੀਲੇਡ, ਬ੍ਰਿਸਬੇਨ ਆਦਿ ਸ਼ਹਿਰਾਂ ਵਿਖੇ ਸਮਾਗਮਾ ਵਿੱਚ ਨਮਨ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਕੈਨਬਰਾ ਵਿਖੇ ਪ੍ਰਧਾਨ ਮੰਤਰੀ ਨੇ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆ ਕਿਹਾ,“ਅਸੀਂ ਇਕੱਠੇ ਮਿਲ ਕੇ ਆਪਣੇ ਗੌਰਵਮਈ ਇਤਿਹਾਸ ਨੂੰ ਯਾਦ ਕਰ ਰਹੇ ਹਨ।ਇਸ ਮੌਕੇ ਬ੍ਰਿਸਬੇਨ ਸ਼ਹਿਰ ਵਿੱਚ ਪਰੇਡ ਵਿੱਚ ਭਾਗ ਲੈਣ ਲਈ ਹਜ਼ਾਰਾਂ ਫੌਜ਼ੀਆਂ ਤੇ ਆਮ ਲੋਕਾਂ ਨੇ ਸ਼ਮੂਲੀਅਤ ਕੀਤੀ ਤੇ ਜਿਸ ਵਿੱਚ ਕਈ ਆਸਟ੍ਰੇਲੀਆਈ ਫੌਜ ਦੇ ਸਾਬਕਾ ਅਫਸਰ ਵੀ ਸ਼ਾਮਲ ਸਨ।

PunjabKesari

ਫੌਜ਼ ਦੇ ਬੈਂਡਾਂ, ਯੁਵਾ ਸੰਗਠਨਾਂ ਸਮੇਤ ਕਈ ਐਸੋਸੀਏਸ਼ਨਾਂ ਨੇ ਹਿੱਸਾ ਲਿਆ। ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਭਾਰਤੀ ਭਾਈਚਾਰੇ ਵੱਲੋ ਵੀ ਐਨਜੈੱਕ ਡੇਅ ਪਰੇਡ ਵਿਚ ਹਿੱਸਾ ਲਿਆ ਗਿਆ। ਪੰਜਾਬੀ ਤੇ ਭਾਰਤੀ ਭਾਈਚਾਰੇ ਵੱਲੋ ਸੰਨੀਬੈਕ (ਬ੍ਰਿਸਬੇਨ) ਆਰ.ਐੱਸ.ਐੱਲ ਕਲੱਬ ਵਿਖੇ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ ਆਸਟ੍ਰੇਲੀਅਨ ਤੇ ਭਾਰਤੀ ਫ਼ੌਜੀਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰਣਾਮ ਸਿੰਘ ਹੇਅਰ ਚੇਅਰਮੈਨ ਆਸਟ੍ਰੇਲੀਅਨ ਇੰਡੀਅਨ ਹੈਰੀਟੇਜ ਵਾਰ ਮੈਮੋਰੀਅਲ ਕਮੇਟੀ ਨੇ ਦੱਸਿਆ ਕਿ ਪਰੇਡ ਦੌਰਾਨ ਪੰਜਾਬੀ ਭਾਈਚਾਰੇ ਦਾ ਸਥਾਨਕ ਲੋਕਾ ਵੱਲੋ ਬਹੁਤ ਹੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। 

ਪੜ੍ਹੋ ਇਹ ਅਹਿਮ ਖ਼ਬਰ-'ਅਸੀਂ 3 ਦਹਾਕਿਆਂ ਤੋਂ ਅਮਰੀਕਾ ਲਈ ਕਰ ਰਹੇ ਗੰਦਾ ਕੰਮ', ਅੱਤਵਾਦ 'ਤੇ ਪਾਕਿ ਰੱਖਿਆ ਮੰਤਰੀ ਦਾ ਸਨਸਨੀਖੇਜ ਖੁਲਾਸਾ

ਇਥੇ ਵਰਨਣਯੋਗ ਹੈ ਕਿ ਪਹਿਲੇ ਤੇ ਦੂਸਰੇ ਵਿਸ਼ਵ ਯੁੱਧ ਵਿੱਚ ਕਰੀਬ 13 ਲੱਖ ਭਾਰਤੀ ਫੌਜੀਆਂ ਨੇ ਭਾਗ ਲਿਆ ਜਿਨ੍ਹਾਂ ’ਚੋ 74 ਹਜ਼ਾਰ ਦੇ ਕਰੀਬ ਸ਼ਹੀਦ ਹੋਏ ਅਤੇ ਦੂਜੀ ਵਿਸ਼ਵ ਜੰਗ ਵਿੱਚ ਤਕਰੀਬਨ 25 ਲੱਖ ਦੇ ਕਰੀਬ ਫੌਜੀਆਂ ਨੇ ਹਿੱਸਾ ਲਿਆ ਸੀ ਜਿਨ੍ਹਾਂ ’ਚੋਂ 87 ਹਜ਼ਾਰ ਨੇ ਸ਼ਹੀਦੀਆਂ ਦਿੱਤੀਆਂ। ਇਸੇ ਤਰ੍ਹਾਂ ਗਾਲੀਪੋਲੀ ਦੀ ਲੜਾਈ ਵਿੱਚ 15 ਹਜ਼ਾਰ ਸੈਨਿਕਾਂ ’ਚੋਂ 1500 ਭਾਰਤੀ ਫੌਜੀਆਂ ਨੇ ਸ਼ਹੀਦੀ ਦਿੱਤੀ। ਇਸ ਮੌਕੇ 'ਤੇ ਚੇਅਰਮੈਨ ਪ੍ਰਣਾਮ ਸਿੰਘ ਹੇਅਰ, ਰਸ਼ਪਾਲ ਸਿੰਘ, ਹਰਪ੍ਰੀਤ ਕੋਹਲੀ, ਮੋਹਿੰਦਰਪਾਲ ਸਿੰਘ ਕਾਹਲੋ, ਅਮਨ ਚੀਨਾ, ਗੁਰਪ੍ਰੀਤ ਬੱਲ ਸਰਵਣ ਸਿੰਘ, ਨਰਿੰਦਰ ਸਿੰਘ ਥਿੰਦ, ਗੁਰਨਾਮ ਸਿੰਘ ਤੇ ਨਵਦੀਪ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News