ਇੰਡੋ ਅਮੈਰਿਕਨ ਹੈਰੀਟੇਜ ਫੋਰਮ ਫਰਿਜ਼ਨੋ ਵੱਲੋਂ ਸ਼ਹੀਦ ਊਧਮ ਸਿੰਘ ਅਤੇ ਮਦਨ ਲਾਲ ਢੀਂਗਰਾਂ ਨੂੰ ਸ਼ਰਧਾਂਜਲੀ
Monday, Aug 05, 2024 - 11:05 AM (IST)
ਫਰਿਜ਼ਨੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ)- ਸਥਾਨਿਕ ਗਦਰੀ ਬਾਬਿਆਂ ਨੂੰ ਸਮਰਪਿਤ ਸੰਸਥਾ ਇੰਡੋ ਅਮੈਰਿਕਨ ਹੈਰੀਟੇਜ ਫੋਰਮ ਵੱਲੋਂ ਲੰਘੇ ਐਤਵਾਰ ਸ਼ਹੀਦ ਮਦਨ ਲਾਲ ਢੀਂਗਰਾਂ ਅਤੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਫਰਿਜ਼ਨੋ ਦੇ ਇੰਡੀਆ ਓਵਨ ਰੈਸਟੋਰੈਂਟ ਵਿਖੇ ਕਰਵਾਇਆ ਗਿਆ। ਇਹ ਸੰਸਥਾ ਸਮੇਂ-ਸਮੇਂ ਸਿਰ ਦੇਸ਼ ਭਗਤਾਂ ਦੀ ਯਾਦ ਵਿੱਚ ਸਮਾਗਮ ਕਰਵਾਕੇ ਸਾਡੀ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੀ ਸੋਚ ਤੋਂ ਜਾਣੂ ਕਰਵਾਉਣ ਲਈ ਸਾਰਥਿਕ ਉਪਰਾਲੇ ਕਰਦੀ ਰਹਿੰਦੀ ਹੈ।
ਇਸ ਮੌਕੇ ਬੱਚਿਆਂ ਵੱਲੋਂ ਵੱਖੋ-ਵੱਖ ਵਿਸ਼ਿਆਂ 'ਤੇ ਭਾਸ਼ਨ ਕੀਤੇ ਗਏ ਅਤੇ ਕਵਿਤਾਵਾਂ ਪੜ੍ਹੀਆਂ ਗਈਆਂ। ਇਸ ਮੌਕੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਮਾਗਮ ਵਿੱਚ ਭਾਗ ਲੈਣ ਵਾਲੇ ਕਵੀਆਂ ਅਤੇ ਬੱਚਿਆ ਨੂੰ ਫੋਰਮ ਦੇ ਮੈਂਬਰਾਂ ਤੋਂ ਇਲਾਵਾ ਇੰਡੋ ਯੂ ਐਸ ਹੈਰੀਟੇਜ਼ ਅਤੇ ਜਸਵੰਤ ਸਿੰਘ ਖਾਲੜਾ ਪਾਰਕ ਵਾਲੇ ਸੱਜਣਾ ਵੱਲੋਂ ਸਨਮਾਨ ਚਿੰਨ੍ਹ ਦਿੱਤੇ ਗਏ। ਇਸ ਸਮਾਗਮ ਵਿੱਚ ਫਰਿਜਨੋ ਦੀਆ ਸਿਰਕੱਢ ਸਖਸ਼ੀਅਤਾ ਨੇ ਭਾਗ ਲੈਕੇ ਪ੍ਰੋਗ੍ਰਾਮ ਨੂੰ ਹੋਰ ਚਾਰ ਚੰਨ ਲਾਏ।
ਪੜ੍ਹੋ ਇਹ ਅਹਿਮ ਖ਼ਬਰ-TikTok ਨੇ ਮਾਪਿਆਂ ਦੀ ਇਜਾਜ਼ਤ ਤੋਂ ਬਿਨਾਂ ਖੋਲ੍ਹੇ ਬੱਚਿਆਂ ਦੇ ਖਾਤੇ, ਅਮਰੀਕੀ ਅਦਾਲਤ 'ਚ ਮਾਮਲਾ ਦਰਜ
ਇਸ ਮੌਕੇ ਕਾਂਗਰਸਮੈਂਨ ਜਿੰਮ ਕੋਸਟਾ ਨੇ ਵੀ ਆਪਣੇ ਵਿਚਾਰ ਰੱਖੇ। ਸਟੇਜ ਸੰਚਾਲਨ ਹਰਜਿੰਦਰ ਢੇਸੀ ਨੇ ਬਾਖੂਬੀ ਕੀਤਾ। ਫੋਰਮ ਦੀ ਮਹਿਲਾ ਵਿੰਗ ਦੀ ਬੁਲਾਰੀ ਸ਼ਰਨਜੀਤ ਧਾਲੀਵਾਲ ਨੇ ਦੱਸਿਆ ਕਿ ਇਹੋ ਜਿਹੇ ਸਮਾਗਮ ਬੱਚਿਆਂ ਨੂੰ ਉਤਸ਼ਾਹਤ ਕਰਦੇ ਹਨ ਅਤੇ ਹੋਰ ਬੱਚਿਆਂ ਨੂੰ ਏਦਾਂ ਦੇ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਦੇ ਹਨ। ਇਸ ਮੌਕੇ ਬੱਚੀਆਂ ਨੇ ਇਨਕਲਾਬੀ ਕਵਿਤਾਵਾਂ ਨਾਲ ਹਾਜ਼ਰੀ ਭਰੀ। ਜੱਜ ਦੀ ਭੁਮਿਕਾ ਵਿੱਚ ਡਾ. ਅਰਜਨ ਸਿੰਘ ਜੋਸ਼ਨ, ਡਾ. ਗੁਰਿੰਦਰ, ਰੇਡੀਓ ਹੋਸਟ ਸੰਤੋਖ ਸਿੰਘ ਮਨਿਹਾਸ ਅਤੇ ਸ਼ਾਇਰ ਹਰਜਿੰਦਰ ਕੰਗ ਨਜ਼ਰ ਆਏ। ਅਖੀਰ ਅਮਿੱਟ ਪੈੜ੍ਹਾਂ ਛੱਡਦਾ ਇਹ ਪ੍ਰੋਗ੍ਰਾਮ ਯਾਦਗਾਰੀ ਹੋ ਨਿਬੜਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।