ਇਟਲੀ ''ਚ ਨੌਜਵਾਨਾਂ ਵੱਲੋਂ ਸਿੱਧੂ ਮੂਸੇਵਾਲਾ ਨੂੰ ਭਾਵ-ਭਿੰਨੀ ਸ਼ਰਧਾਂਜਲੀ
Monday, Jun 13, 2022 - 03:19 PM (IST)
ਮਿਲਾਨ/ਇਟਲੀ (ਸਾਬੀ ਚੀਨੀਆ) ਦਹਿਸ਼ਤਗਰਦਾਂ ਵੱਲੋਂ ਚਿੱਟੇ ਦਿਨ ਕਤਲ ਕੀਤੇ ਗਏ ਪੰਜਾਬ ਦੇ ਪ੍ਰਸਿੱਧ ਗਾਇਕ ਸੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਮੌਤ ਨਾਲ ਚੁਫੇਰੇ ਜਿੱਥੇ ਸੋਗ ਦੀ ਲਹਿਰ ਛਾਈ ਹੋਈ ਹੈ, ਜਿੱਥੇ ਇਕ ਪਾਸੇ ਸਿੱਧੂ ਦੇ ਕਤਲ ਤੋਂ ਬਾਅਦ ਨੌਜਵਾਨਾਂ ਦੇ ਦਿਲਾਂ ਵਿਚ ਸਰਕਾਰੀ ਸਿਸਟਮ ਪ੍ਰਤੀ ਭਾਰੀ ਗ਼ੁੱਸਾ ਵੇਖਿਆ ਜਾ ਸਕਦਾ ਹੈ ਉੱਥੇ ਦੁਨੀਆ ਭਰ ਭਰ ਵਿਚ ਵੱਸਦੇ ਉਸਦੇ ਚਾਹੁਣ ਵਾਲਿਆਂ ਵੱਲੋਂ ਉਸ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅੰਤਿਮ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਅਤੇ ਮੋਮਬੱਤੀਆਂ ਜਗਾ ਕੇ ਰੋਸ ਮਾਰਚ ਵੀ ਕੀਤੇ ਜਾ ਰਹੇ ਹਨ।
ਇਸ ਲੜੀ ਤਹਿਤ ਹੀ ਲਾਸੀਓ ਸੂਬੇ ਦੇ ਸ਼ਹਿਰ ਅਪ੍ਰੀਲੀਆ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਈਨਸ਼ ਮੈਗਜ਼ੀਨ ਦੇ ਸਮੂਹ ਪੰਜਾਬੀ ਨੌਜਵਾਨਾਂ ਕਾਮਿਆਂ ਵਲੋਂ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾ ਕੇ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਕਰਵਾਈ ਗਈ। ਇਸ ਮੌਕੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ। ਉਪਰੰਤ ਪ੍ਰੈਸ ਨਾਲ ਨੌਜਵਾਨ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨੀਂ ਜੋ ਵੀ ਪੰਜਾਬ ਵਿੱਚ ਸਿੱਧੂ ਮੂਸੇਵਾਲਾ ਨਾਲ ਘਟਨਾ ਹੋਈ ਹੈ ਉਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਵਲੋਂ ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸ਼ਨ ਨੂੰ ਰੱਜ ਕੇ ਕੋਸਿਆ ਵੀ ਜਾ ਰਿਹਾ ਹੈ, ਜਿਨ੍ਹਾਂ ਦੀ ਅਣਗਿਹਲੀ ਨਾਲ ਇਹ ਦੁਖਾਂਦ ਵਾਪਰਿਆ। ਉਨ੍ਹਾਂ ਕਿਹਾ ਕਿ ਕਾਰਨ ਚਾਹੇ ਕੁਝ ਵੀ ਰਹੇ ਹੋਣ ਪਰ ਬੁੱਢੇ ਮਾਪਿਆਂ ਦਾ ਇੱਕਲੌਤਾ ਪੁੱਤ ਸਹਾਰਾ ਖੋਹਣਾ ਇਨਸਾਨੀਅਤ ਨੂੰ ਪਿਆਰ ਕਰਨ ਵਾਲਿਆਂ ਦਾ ਕਲੇਜਾ ਚੀਰਦਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਸਿੱਧੂ ਮੂਸੇਵਾਲਾ ਦੀ ਯਾਦ 'ਚ ਬੈਲਜ਼ੀਅਮ ‘ਚ ਸ਼ੋਕ ਸਮਾਗਮ
ਮਰਹੂਮ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲੇ ਪੂਰੀ ਦੁਨੀਆ ਵਿੱਚ ਵੱਡੀ ਤਦਾਦ ਵਿੱਚ ਹਨ ਤੇ ਦੁਨੀਆ ਭਰ ਵਿੱਚ ਉਸ ਦੀ ਬੇਵਕਤੀ ਮੌਤ ਉਪੱਰ ਲੋਕਾਂ ਵੱਲੋਂ ਉਸ ਨੂੰ ਭਾਵ ਭਿੰਨੀ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।ਇਸ ਮੌਕੇ ਈਨਸ ਮੈਗਜ਼ੀਨ ਵਿੱਚ ਕੰਮ ਕਰਨ ਵਾਲੇ ਸਮੂਹ ਵਰਕਰ ਹਾਜ਼ਰ ਸਨ। ਨੌਜਵਾਨਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨਾਲ ਜਿਹੜਾ ਘਾਟਾ ਉਨ੍ਹਾਂ ਦੇ ਪਰਿਵਾਰ ਨੂੰ ਪਿਆ ਹੈ, ਉਹ ਕਦੇ ਵੀ ਪੂਰਾ ਨਹੀਂ ਹੋ ਸਕਦਾ ਹੈ, ਕਿਉਂਕਿ ਸਿੱਧੂ ਮਾਪਿਆਂ ਦਾ ਇਕਲੌਤਾ ਸਹਾਰਾ ਸੀ।