ਇਟਲੀ ''ਚ ਦੂਜੀ ਵਿਸ਼ਵ ਜੰਗ ਦੇ ਸ਼ਹੀਦ ਭਾਰਤੀ ਫੌਜੀਆਂ ਨੂੰ ਸ਼ਰਧਾਂਜਲੀ

09/25/2019 9:25:18 AM

ਮਿਲਾਨ, (ਸਾਬੀ ਚੀਨੀਆ)— ਇਟਲੀ 'ਚ ਦੂਜੀ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ ਭਾਰਤੀ ਫੌਜੀਆਂ ਨੂੰ ਸ਼ਰਧਾਂਜਲੀ ਦੇਣ ਹਿੱਤ 'ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰ ਕਮੇਟੀ' ਵਲੋਂ ਫਿਰੈਂਸੇ ਨੇੜਲੇ ਸ਼ਹਿਰ ਪਲਾਸੋਲਾ ਵਿਖੇ ਇਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਇੰਗਲੈਂਡ ਤੋਂ ਰਿਟਾਇਰਡ ਫੌਜੀਆਂ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨੇ ਸ਼ਿਰਕਤ ਕੀਤੀ। 'ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰ ਕਮੇਟੀ' ਵਲੋਂ ਦੂਜੀ ਸੰਸਾਰ ਜੰਗ ਦੇ ਸ਼ਹੀਦਾਂ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਇਸ ਸਮਾਗਮ ਦੌਰਾਨ ਸ਼ਹੀਦਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਦਿੱਤੀ ਗਈ।

ਇਸ ਮੌਕੇ ਕਮੇਟੀ ਦੇ ਭਾਈ ਪ੍ਰਿਥੀਪਾਲ ਸਿੰਘ, ਸੇਵਾ ਸਿੰਘ, ਸਤਨਾਮ ਸਿੰਘ, ਸਰਵਨ ਸਿੰਘ, ਕੁਲਜੀਤ ਸਿੰਘ, ਜਸਵੀਰ ਸਿੰਘ, ਜੀਤ ਸਿੰਘ ਆਦਿ ਵੀ ਸਮਾਗਮ ਵਿੱਚ ਹਾਜ਼ਰ ਸਨ । ਵੱਖ-ਵੱਖ ਸ਼ਹਿਰਾਂ ਦੇ ਮੇਅਰਜ਼ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ। ਦੱਸਣਯੋਗ ਹੈ ਕਿ ਇਟਲੀ ਦੇ 9 ਸ਼ਹਿਰਾਂ 'ਚ ਸ਼ਹੀਦ ਭਾਰਤੀ ਫੌਜੀਆਂ ਦੀਆਂ ਯਾਦਗਾਰਾਂ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ। ਇਸ ਕਮੇਟੀ ਵਲੋਂ ਫੋਰਲੀ ਵਿਖੇ ਵੱਡੀ ਪੱਧਰ 'ਤੇ ਸ਼ਰਧਾਂਜਲੀ ਸਮਾਰੋਹ ਹਰੇਕ ਸਾਲ ਕਰਵਾਇਆ ਜਾਂਦਾ ਹੈ।


Related News