ਟਰੱਕ ਡਰਾਈਵਰ ਹਰਜਿੰਦਰ ਸਿੰਘ 'ਤੇ ਲੱਗੇ ਕਤਲ ਦੇ ਚਾਰਜ, 3 ਲੋਕਾਂ ਦੀ ਜਾਨ ਲੈਣ ਦੇ ਦੋਸ਼ਾਂ ਹੇਠ ਮਾਮਲਾ ਦਰਜ

Tuesday, Aug 19, 2025 - 03:49 AM (IST)

ਟਰੱਕ ਡਰਾਈਵਰ ਹਰਜਿੰਦਰ ਸਿੰਘ 'ਤੇ ਲੱਗੇ ਕਤਲ ਦੇ ਚਾਰਜ, 3 ਲੋਕਾਂ ਦੀ ਜਾਨ ਲੈਣ ਦੇ ਦੋਸ਼ਾਂ ਹੇਠ ਮਾਮਲਾ ਦਰਜ

ਫਲੋਰੀਡਾ (ਅਮਰੀਕਾ) (ਗੁਰਿੰਦਰਜੀਤ ਨੀਟਾ ਮਾਛੀਕੇ) : ਫਲੋਰੀਡਾ ਵਿੱਚ ਹੋਏ ਇੱਕ ਦਰਦਨਾਕ ਹਾਦਸੇ ਤੋਂ ਬਾਅਦ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਖ਼ਬਰਾਂ ਦੀਆਂ ਸੁਰਖੀਆਂ ਬਣਿਆ ਹੋਇਆ ਹੈ। ਪੁਲਸ ਨੇ ਉਸ 'ਤੇ 3 ਲੋਕਾਂ ਦੀ ਜਾਨ ਲੈਣ ਦੇ ਦੋਸ਼ਾਂ ਹੇਠ ਕਤਲ ਦਾ ਮਾਮਲਾ ਦਰਜ ਕੀਤਾ ਹੈ। ਰਿਪੋਰਟਾਂ ਮੁਤਾਬਕ, ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਰਜਿੰਦਰ ਸਿੰਘ ਹਾਈਵੇ ‘ਤੇ ਯੂ-ਟਰਨ ਮਾਰ ਰਿਹਾ ਸੀ। ਇਸ ਦੌਰਾਨ ਉਸਦੇ ਟਰੱਕ ਨਾਲ ਟੱਕਰ ਹੋਈ ਜਿਸ ਨਾਲ 3 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਹਰਜਿੰਦਰ ਉੱਪਰ 3 ਕਤਲਾਂ ਦੇ ਦੋਸ਼, ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਅਤੇ ਝੂਠੇ ਲਾਇਸੈਂਸ ਦੀ ਵਰਤੋਂ ਦੇ ਮਾਮਲੇ ਦਰਜ ਕੀਤੇ ਹਨ।

PunjabKesari

ਇਹ ਵੀ ਪੜ੍ਹੋ : ਅਮਰੀਕਾ-ਕੈਨੇਡਾ ਬਾਰਡਰ 'ਤੇ ਫੜਿਆ ਗਿਆ ਟਰੱਕ ਡਰਾਈਵਰ ! ਚੁੱਕੀ ਫਿਰਦਾ ਸੀ 800 ਕਰੋੜ ਦੀ ਕੋਕੀਨ

ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰਜਿੰਦਰ ਸਿੰਘ 2018 ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਮੈਕਸੀਕੋ ਰਾਹੀਂ ਅਮਰੀਕਾ ਵਿੱਚ ਦਾਖਲ ਹੋਇਆ ਸੀ ਅਤੇ ਬਾਅਦ ਵਿੱਚ ਕੈਲੀਫ਼ੋਰਨੀਆ ਤੋਂ ਸ਼ਾਇਦ ਜਾਲਸਾਜ਼ੀ ਨਾਲ ਟਰੱਕ ਦਾ ਲਾਇਸੈਂਸ ਹਾਸਲ ਕੀਤਾ। ਹਾਦਸੇ ਵੇਲੇ ਟਰੱਕ ਵਿੱਚ ਦੋ ਹੋਰ ਯਾਤਰੀ ਵੀ ਸਵਾਰ ਸਨ, ਜੋ ਕਿ ਕਮਰਸ਼ੀਅਲ ਟਰੱਕਿੰਗ ਨਿਯਮਾਂ ਅਨੁਸਾਰ ਗੈਰ-ਕਾਨੂੰਨੀ ਹੈ। ਸਿੰਘ ਨੂੰ ਕਤਲ ਦੇ ਮਾਮਲੇ ਵਿੱਚ 7 ਤੋਂ 15 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ। ਪੁਲਸ ਅਨੁਸਾਰ, ਕੇਸ ਦੇ ਫੈਸਲੇ ਤੋਂ ਬਾਅਦ ਉਸ ਨੂੰ ਭਾਰਤ ਡਿਪੋਰਟ ਕਰਨ ਦੀ ਕਾਰਵਾਈ ਵੀ ਕੀਤੀ ਜਾਵੇਗੀ। 

ਯਾਦ ਰਹੇ ਕਿ ਪਿਛਲੇ ਕੁਝ ਸਾਲਾਂ ਤੋਂ ਅਮਰੀਕੀ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਡਰਾਈਵਰਾਂ ਅਤੇ ਇਮੀਗ੍ਰੇਸ਼ਨ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਹੋਇਆ ਹੈ। ਇਸ ਕਰਕੇ ਸੰਭਾਵਨਾ ਹੈ ਕਿ ਹਰਜਿੰਦਰ ਸਿੰਘ ਦੇ ਕੇਸ ਨੂੰ ਅਧਾਰ ਬਣਾਉਂਦੇ ਹੋਏ ਉਸ ਨੂੰ ਵੱਧ ਤੋਂ ਵੱਧ ਸਜ਼ਾ ਦਿੱਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News