ਟਰੱਕ ਡਰਾਈਵਰ ਨੇ ਅਚਾਨਕ ਮਾਰਿਆ U-Turn, ਥੱਲੇ ਆ ਫ਼ਸੀ ਗੱਡੀ, ਰੂਹ ਕੰਬਾ ਦੇਵੇਗੀ ਵੀਡੀਓ
Tuesday, Aug 19, 2025 - 11:58 AM (IST)

ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਫਲੋਰੀਡਾ ਟਰਨਪਾਈਕ ‘ਤੇ ਇਕ ਭਿਆਨਕ ਹਾਦਸਾ ਵਾਪਰ ਗਿਆ ਤੇ ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਵੀਡੀਓ 'ਚ ਦਿਖਾਈ ਦੇ ਰਿਹਾ ਹੈ ਕਿ ਇਕ ਟਰੱਕ ਡ੍ਰਾਈਵਰ, ਜਿਸ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ, ਨੇ ਖ਼ਤਰਨਾਕ U-ਟਰਨ ਲਿਆ, ਜਿਸ ਕਾਰਨ ਪਿੱਛੋਂ ਆ ਰਹੀ ਇਕ ਕਾਰ ਟਰੱਕ ਨਾਲ ਟਕਰਾ ਕੇ ਚਕਨਾਚੂਰ ਹੋ ਗਈ ਤੇ ਕਾਰ ਸਵਾਰ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।
The truck driver who made an illegal U-turn on Florida's Turnpike that led to the passing of 3 Americans, illegally entered the U.S. through the southern border in 2018.
— Collin Rugg (@CollinRugg) August 17, 2025
Harjinder Singh has been charged with three counts of vehicular homic*de.
Singh got his Commercial Driver’s… pic.twitter.com/FGZVHDWMGs
ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਤੇ ਹਾਈਡ੍ਰੌਲਿਕ ਜੈੱਕ ਦੀ ਮਦਦ ਨਾਲ ਗੱਡੀ ਨੂੰ ਟਰੱਕ ਹੇਠੋਂ ਕੱਢਿਆ ਗਿਆ। ਉਦੋਂ ਤੱਕ 2 ਲੋਕਾਂ ਦੀ ਮੌਤ ਹੋ ਚੁੱਕੀ ਸੀ, ਪਰ ਡਰਾਈਵਰ ਹਾਲੇ ਜ਼ਿੰਦਾ ਸੀ, ਜਿਸ ਮਗਰੋਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਛਾਣ ਪੋਂਪਾਨੋ ਬੀਚ ਦੀ ਰਹਿਣ ਵਾਲੀ ਇਕ 37 ਸਾਲਾ ਔਰਤ, ਇਕ 30 ਸਾਲਾ ਪੁਰਸ਼ ਤੇ ਇਕ 54 ਸਾਲਾ ਪੁਰਸ਼ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ‘ਭਾਈ-ਭਾਈ’ ਦੇ ਨਾਅਰੇ ਵਿਚਾਲੇ ਭਾਰਤ ਨੂੰ ਖਾਦਾਂ ਦੀ ਸਪਲਾਈ ਰੋਕ ਰਿਹੈ ਚੀਨ
ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਡਰਾਈਵਰ ਹਰਜਿੰਦਰ ਸਿੰਘ ਕੋਲ ਕਮਰਸ਼ੀਅਲ ਡਰਾਈਵਿੰਗ ਲਾਈਸੈਂਸ ਹੈ। ਉਹ 2018 'ਚ ਮੈਕਸਿਕੋ ਬਾਰਡਰ ਪਾਰ ਕਰ ਕੇ ਅਮਰੀਕਾ 'ਚ ਗੈਰ ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਇਆ ਸੀ ਤੇ ਉਦੋਂ ਤੋਂ ਹੀ ਇੱਥੇ ਰਹਿ ਰਿਹਾ ਹੈ। ਉਸ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਤੇ ਜੇਕਰ ਉਸ 'ਤੇ ਦੋਸ਼ ਸਿੱਧ ਹੋ ਜਾਂਦੇ ਹਨ ਤਾਂ ਉਸ ਨੂੰ ਜੇਲ੍ਹ 'ਚ ਕੈਦ ਕਰਨ ਤੋਂ ਬਾਅਦ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਸਕਦਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e