ਟਰੂਡੋ ਦੇ ਸਟਾਫ ਅਤੇ ਸੁਰੱਖਿਆ ਨਾਲ ਸਬੰਧਤ ਛੇ ਮੈਂਬਰ ਪਾਏ ਗਏ ਕੋਰੋਨਾ ਪਾਜ਼ੇਟਿਵ

Thursday, Dec 23, 2021 - 10:00 AM (IST)

ਟਰੂਡੋ ਦੇ ਸਟਾਫ ਅਤੇ ਸੁਰੱਖਿਆ ਨਾਲ ਸਬੰਧਤ ਛੇ ਮੈਂਬਰ ਪਾਏ ਗਏ ਕੋਰੋਨਾ ਪਾਜ਼ੇਟਿਵ

ਟੋਰਾਂਟੋ (ਯੂ.ਐੱਨ.ਆਈ.): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਟਾਫ ਅਤੇ ਸੁਰੱਖਿਆ ਦੇ 6 ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਟਰੂਡੋ ਨੇ ਇਹ ਜਾਣਕਾਰੀ ਇੱਕ ਰਾਸ਼ਟਰੀ ਟੈਲੀਵਿਜ਼ਨ 'ਤੇ ਦਿੱਤੀ। ਉਹਨਾਂ ਨੇ ਲੋਕਾਂ ਨੂੰ ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦੀ ਸਥਿਤੀ ਬਾਰੇ ਇੱਕ ਨਵੀਂ ਅਪਡੇਟ ਦਿੰਦੇ ਹੋਏ ਕਿਹਾ ਕਿ ਮੇਰਾ ਦਫਤਰ ਵੀ ਇਸ ਤੋਂ ਸੁਰੱਖਿਅਤ ਨਹੀਂ ਹੈ। ਮੇਰੇ ਸਟਾਫ ਦੇ ਤਿੰਨ ਮੈਂਬਰ ਅਤੇ ਮੇਰੀ ਸੁਰੱਖਿਆ ਨਾਲ ਸਬੰਧਤ ਤਿੰਨ ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹ ਸਾਰੇ ਜਨਤਕ ਸਿਹਤ ਮਾਰਗਦਰਸ਼ਨ ਦੀ ਪਾਲਣਾ ਕਰ ਰਹੇ ਹਨ। ਮੈਂ ਵੀ ਇਹੀ ਕੰਮ ਕਰ ਰਿਹਾ ਹਾਂ। 

ਪੜ੍ਹੋ ਇਹ ਅਹਿਮ ਖਬਰ- ਬਿਲ ਗੇਟਸ ਨੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ

ਟਰੂਡੋ ਨੇ ਕਿਹਾ ਕਿ ਉਹ ਲਗਾਤਾਰ ਕੋਰੋਨਾ ਵਾਇਰਸ ਦੀ ਜਾਂਚ ਕਰਵਾ ਰਹੇ ਹਨ ਅਤੇ ਹੁਣ ਤੱਕ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਟਰੂਡੋ ਨੇ ਅੱਗੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਡਾਕਟਰਾਂ ਅਤੇ ਹੋਰ ਸਿਹਤ ਅਧਿਕਾਰੀਆਂ ਦੁਆਰਾ ਕੁਆਰੰਟੀਨ ਵਿੱਚ ਜਾਣ ਦੀ ਸਲਾਹ ਨਹੀਂ ਦਿੱਤੀ ਗਈ। ਦੇਸ਼ ਦੇ ਸਿਹਤ ਵਿਭਾਗ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕੈਨੇਡੀਅਨ ਅਧਿਕਾਰੀਆਂ ਨੇ 30,139 ਕੋਵਿਡ-19-ਸਬੰਧਤ ਮੌਤਾਂ ਦੀ ਰਿਪੋਰਟ ਕੀਤੀ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News