ਟਰੂਡੋ ਨੇ ਕੈਨੇਡਾ ਚੋਣਾਂ 'ਚ ਚੀਨੀ ਦਖਲਅੰਦਾਜ਼ੀ ਦੀ ਜਾਂਚ ਲਈ ਵਿਸ਼ੇਸ਼ ਜਾਂਚ ਅਧਿਕਾਰੀ ਕੀਤਾ ਨਿਯੁਕਤ

03/16/2023 12:33:36 PM

ਟੋਰਾਂਟੋ (ਭਾਸ਼ਾ)- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੀਆਂ ਪਿਛਲੀਆਂ ਦੋ ਚੋਣਾਂ ਵਿੱਚ ਚੀਨੀ ਦਖਲਅੰਦਾਜ਼ੀ ਦੇ ਦੋਸ਼ਾਂ ਦੀ ਜਾਂਚ ਲਈ ਬੁੱਧਵਾਰ ਨੂੰ ਸਾਬਕਾ ਗਵਰਨਰ ਜਨਰਲ ਨੂੰ ਵਿਸ਼ੇਸ਼ ਜਾਂਚਕਰਤਾ ਨਿਯੁਕਤ ਕੀਤਾ। ਟਰੂਡੋ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਡੇਵਿਡ ਜਾਨਸਨ ਵਿਸ਼ੇਸ਼ ਜਾਂਚਕਰਤਾ ਦੀ ਭੂਮਿਕਾ ਨਿਭਾਉਣਗੇ। ਜਾਨਸਨ ਇਹ ਫ਼ੈਸਲਾ ਕਰਨਗੇ ਕੀ ਇਸ ਮਾਮਲੇ ਦੀ ਜਨਤਕ ਜਾਂਚ ਦੀ ਲੋੜ ਹੈ ਜਾਂ ਨਹੀਂ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡੀਅਨ ਸਿੱਖ ਆਗੂ ਦੀ ਪੱਗ ਨੂੰ ਲੈ ਕੇ ਕੀਤਾ ਗਿਆ ਸੀ ਟਵੀਟ, ਲੋਕਾਂ ਵੱਲੋਂ ਤਿੱਖੀ ਪ੍ਰਤੀਕਿਰਿਆ

ਟਰੂਡੋ ਨੇ ਕਿਹਾ ਕਿ ਉਹ ਜਾਨਸਨ ਦੀਆਂ ਸਿਫ਼ਾਰਸ਼ਾਂ ਦੀ ਪਾਲਣਾ ਕਰਨਗੇ। ਖੁਫੀਆ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਦਿ ਗਲੋਬ ਐਂਡ ਮੇਲ ਅਖ਼ਬਾਰ ਨੇ ਪਿਛਲੇ ਮਹੀਨੇ ਰਿਪੋਰਟ ਦਿੱਤੀ ਸੀ ਕਿ ਚੀਨ ਨੇ 2021 ਦੀਆਂ ਚੋਣਾਂ ਵਿੱਚ ਟਰੂਡੋ ਦੀ ਲਿਬਰਲ ਪਾਰਟੀ ਨੂੰ ਸੱਤਾ ਵਿੱਚ ਵਾਪਸੀ ਦੇਖਣ ਦੀ ਇੱਛਾ ਜ਼ਾਹਰ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਕੰਜ਼ਰਵੇਟਿਵ ਪਾਰਟੀ ਨੂੰ ਹਰਾਉਣ ਦਾ ਕੰਮ ਕੀਤਾ। ਕੰਜ਼ਰਵੇਟਿਵ ਪਾਰਟੀ ਬਾਰੇ ਇਹ ਧਾਰਨਾ ਹੈ ਕਿ ਇਹ ਚੀਨ ਦੀ ਦੋਸਤ ਨਹੀਂ ਹੈ। ਇਸ ਤੋਂ ਪਹਿਲਾਂ 2019 ਦੀਆਂ ਚੋਣਾਂ ਵਿੱਚ ਵੀ ਚੀਨ ਦੀ ਦਖਲਅੰਦਾਜ਼ੀ ਦੇ ਦੋਸ਼ ਲੱਗੇ ਸਨ।

ਨੋਟ- ਇਸ ਖ਼ਬਰ  ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana