Trudeau ਨੇ ਆਪਣੇ ਅਧਿਕਾਰੀਆਂ ਨੂੰ ਦੱਸਿਆ ‘criminal’, ਕੀਤੀ ਆਲੋਚਨਾ

Sunday, Nov 24, 2024 - 03:25 PM (IST)

Trudeau ਨੇ ਆਪਣੇ ਅਧਿਕਾਰੀਆਂ ਨੂੰ ਦੱਸਿਆ ‘criminal’, ਕੀਤੀ ਆਲੋਚਨਾ

ਟੋਰਾਂਟੋ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸੁਰ ਅਚਾਨਕ ਬਦਲ ਗਏ ਹਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਲ ਹੀ ਵਿੱਚ ਆਪਣੀਆਂ ਰਾਸ਼ਟਰੀ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਦੀ ਸਖ਼ਤ ਆਲੋਚਨਾ ਕੀਤੀ ਹੈ ਅਤੇ ਉਨ੍ਹਾਂ ਨੂੰ "ਅਪਰਾਧੀ" ਕਰਾਰ ਦਿੱਤਾ ਹੈ। ਟਰੂਡੋ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੇ ਮੀਡੀਆ ਨੂੰ ਗੁਪਤ ਸੂਚਨਾਵਾਂ ਲੀਕ ਕੀਤੀਆਂ, ਜਿਸ ਕਾਰਨ ਕਈ ਵਾਰ ਖ਼ਬਰਾਂ ਗ਼ਲਤ ਸਾਬਤ ਹੋਈਆਂ। ਟਰੂਡੋ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਇੱਕ ਕੈਨੇਡੀਅਨ ਅਖ਼ਬਾਰ ਵੱਲੋਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਜੁੜੀ ਇੱਕ ਰਿਪੋਰਟ ਵਿੱਚ ਭਾਰਤੀ ਨੇਤਾਵਾਂ ਦੇ ਨਾਮ ਸ਼ਾਮਲ ਕੀਤਾ ਗਿਆ। ਇਸ ਮਗਰੋਂ ਪਹਿਲਾਂ ਤੋਂ ਹੀ ਤਣਾਅਪੂਰਨ ਭਾਰਤ-ਕੈਨੇਡਾ ਸਬੰਧਾਂ ਵਿੱਚ ਤਣਾਅ ਹੋਰ ਵਧ ਗਿਆ।

ਟਰੂਡੋ ਨੇ ਕਹੀ ਇਹ ਗੱਲ

ਪ੍ਰਧਾਨ ਮੰਤਰੀ ਟਰੂਡੋ ਨੇ ਸ਼ੁੱਕਰਵਾਰ ਨੂੰ ਬਰੈਂਪਟਨ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ, "ਅਸੀਂ ਦੇਖਿਆ ਹੈ ਕਿ ਮੀਡੀਆ ਨੂੰ ਗੁਪਤ ਤੱਥਾਂ ਨੂੰ ਲੀਕ ਕਰਨ ਵਾਲੇ ਅਪਰਾਧੀਆਂ ਨੇ ਲਗਾਤਾਰ ਗ਼ਲਤ ਜਾਣਕਾਰੀ ਪ੍ਰਦਾਨ ਕੀਤੀ ਹੈ।" ਉਸਨੇ ਅੱਗੇ ਕਿਹਾ, "ਇਸੇ ਲਈ ਅਸੀਂ ਵਿਦੇਸ਼ੀ ਦਖਲਅੰਦਾਜ਼ੀ ਦੀ ਰਾਸ਼ਟਰੀ ਜਾਂਚ ਸ਼ੁਰੂ ਕੀਤੀ, ਜੋ ਦਰਸਾਉਂਦੀ ਹੈ ਕਿ ਮੀਡੀਆ ਨੂੰ ਜਾਣਕਾਰੀ ਲੀਕ ਕਰਨ ਵਾਲੇ ਦੋਸ਼ੀ ਨਾ ਸਿਰਫ ਗੈਰ ਭਰੋਸੇਯੋਗ ਹਨ, ਬਲਕਿ ਅਪਰਾਧੀ ਵੀ ਹਨ।"

ਕੈਨੇਡੀਅਨ ਮੀਡੀਆ ਰਿਪੋਰਟ ਵਿੱਚ ਸਾਹਮਣੇ ਆਈ ਇਹ ਗੱਲ

ਇਸ ਹਫਤੇ ਦੇ ਸ਼ੁਰੂ ਵਿੱਚ ਇੱਕ ਪ੍ਰਮੁੱਖ ਕੈਨੇਡੀਅਨ ਮੀਡੀਆ ਆਉਟਲੈਟ ਨੇ ਇੱਕ NSA ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਸੀ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਝਰ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਦੀ ਜਾਣਕਾਰੀ ਸੀ। ਰਿਪੋਰਟ 'ਚ ਇਹ ਵੀ ਕਿਹਾ ਗਿਆ ਹੈ ਕਿ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਇਸ ਸਾਜ਼ਿਸ਼ ਵਿਚ ਸ਼ਾਮਲ ਸਨ, ਜਿਸ ਦੀ ਅਗਵਾਈ ਕਥਿਤ ਤੌਰ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰ ਰਹੇ ਸਨ। ਹਾਲਾਂਕਿ ਇਸ ਰਿਪੋਰਟ ਵਿੱਚ ਕੋਈ ਠੋਸ ਸਬੂਤ ਪੇਸ਼ ਨਹੀਂ ਕੀਤਾ ਗਿਆ।

ਪੜ੍ਹੋ ਇਹ ਅਹਿਮ ਖ਼ਬਰ-ਮਾਂਟਰੀਅਲ ਹਿੰਸਾ 'ਤੇ ਬੁਰੇ ਘਿਰੇ ਜਸਟਿਨ ਟਰੂਡੋ; ਪੀਅਰੇ ਨੇ ਸੁਣਾਈਆਂ ਖਰੀਆਂ-ਖਰੀਆਂ

ਕੈਨੇਡਾ ਸਰਕਾਰ ਨੇ ਕੀਤਾ ਸੀ ਖੰਡਨ

ਕੈਨੇਡੀਅਨ ਸਰਕਾਰ ਨੇ ਵੀਰਵਾਰ ਨੂੰ ਇਕ ਬਿਆਨ ਜਾਰੀ ਕਰਕੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ। ਟਰੂਡੋ ਦੀ ਖੁਫੀਆ ਸਲਾਹਕਾਰ ਨੈਟਲੀ ਡਰੋਇਨ ਨੇ ਕਿਹਾ, "ਕੈਨੇਡਾ ਸਰਕਾਰ ਨੇ ਪ੍ਰਧਾਨ ਮੰਤਰੀ ਮੋਦੀ, ਮੰਤਰੀ ਜੈਸ਼ੰਕਰ ਜਾਂ ਐਨਐਸਏ ਡੋਭਾਲ ਨੂੰ ਕੈਨੇਡਾ ਵਿੱਚ ਕਿਸੇ ਗੰਭੀਰ ਅਪਰਾਧਿਕ ਗਤੀਵਿਧੀ ਨਾਲ ਜੋੜਨ ਲਈ ਨਾ ਤਾਂ ਕੋਈ ਬਿਆਨ ਦਿੱਤਾ ਹੈ ਅਤੇ ਨਾ ਹੀ ਕਿਸੇ ਸਬੂਤ ਦੀ ਜਾਣਕਾਰੀ ਹੈ।" ਇਸ ਦੇ ਉਲਟ ਕੋਈ ਵੀ ਸੁਝਾਅ ਸਿਰਫ਼ ਅਟਕਲਾਂ ਅਤੇ ਗ਼ਲਤ ਹੈ।

ਭਾਰਤ ਨੇ ਰਿਪੋਰਟ ਨੂੰ ਦੱਸਿਆ ਸੀ ਬੇਤੁਕਾ

ਇਸ ਕੈਨੇਡੀਅਨ ਮੀਡੀਆ ਰਿਪੋਰਟ ਦੇ ਪ੍ਰਕਾਸ਼ਿਤ ਹੋਣ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਦੋਸ਼ਾਂ ਨੂੰ "ਬੇਤੁਕਾ" ਕਰਾਰ ਦਿੱਤਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਇਹ ਦੋਸ਼ ਪੂਰੀ ਤਰ੍ਹਾਂ ‘ਨਿੰਦਾਯੋਗ’ ਹਨ ਅਤੇ ਇਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾਣਾ ਚਾਹੀਦਾ ਹੈ। ਭਾਰਤ ਨੇ ਇਹ ਵੀ ਕਿਹਾ ਕਿ ਕੈਨੇਡਾ ਨੂੰ ਆਪਣੀ ਜ਼ਿੰਮੇਵਾਰੀ ਨੂੰ ਸਮਝਣਾ ਚਾਹੀਦਾ ਹੈ ਅਤੇ ਅਜਿਹੇ ਸਿਆਸੀ ਦੋਸ਼ਾਂ ਨੂੰ ਸਿੱਧੇ ਤੌਰ 'ਤੇ ਨਕਾਰਨਾ ਚਾਹੀਦਾ ਹੈ, ਤਾਂ ਜੋ ਸਮੁੱਚੇ ਤੌਰ 'ਤੇ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਹੋਰ ਨਾ ਵਿਗੜਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News