ਕੈਨੇਡੀਅਨ PM ਟਰੂਡੋ ਨੇ UAE ਦੇ ਰਾਸ਼ਟਰਪਤੀ ਨਾਲ ਭਾਰਤ-ਕੈਨੇਡਾ ਵਿਵਾਦ ''ਤੇ ਕੀਤੀ ਚਰਚਾ

10/09/2023 10:20:40 AM

ਓਟਾਵਾ (ਏਜੰਸੀ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਭਾਰਤ-ਕੈਨੇਡਾ ਵਿਵਾਦ 'ਤੇ ਚਰਚਾ ਕੀਤੀ ਅਤੇ ਕਿਹਾ ਕਿ ਕਾਨੂੰਨ ਦੇ ਰਾਜ ਨੂੰ ਬਰਕਰਾਰ ਰੱਖਣਾ ਅਤੇ ਸਤਿਕਾਰ ਕਰਨਾ ਮਹੱਤਵਪੂਰਨ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਯੂ.ਏ.ਈ. ਦੇ ਰਾਸ਼ਟਰਪਤੀ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ ਅਤੇ ਦੋਵਾਂ ਨੇ ਇਜ਼ਰਾਈਲ ਦੀ ਮੌਜੂਦਾ ਸਥਿਤੀ 'ਤੇ ਵੀ ਚਰਚਾ ਕੀਤੀ। ਦੋਹਾਂ ਨੇਤਾਵਾਂ ਨੇ ਨਾਗਰਿਕਾਂ ਦੀ ਜਾਨ ਦੀ ਸੁਰੱਖਿਆ ਦੀ ਜ਼ਰੂਰਤ 'ਤੇ ਚਿੰਤਾ ਜ਼ਾਹਰ ਕੀਤੀ। ਟਰੂਡੋ ਨੇ ਐਕਸ 'ਤੇ ਇਕ ਪੋਸਟ ਵਿਚ ਲਿਖਿਆ, "ਅੱਜ ਫ਼ੋਨ 'ਤੇ ਮੁਹੰਮਦ ਬਿਨ ਜ਼ਾਇਦ ਅਤੇ ਮੈਂ ਇਜ਼ਰਾਈਲ ਦੀ ਮੌਜੂਦਾ ਸਥਿਤੀ ਬਾਰੇ ਗੱਲ ਕੀਤੀ। ਅਸੀਂ ਆਪਣੀ ਡੂੰਘੀ ਚਿੰਤਾ ਜ਼ਾਹਰ ਕੀਤੀ ਅਤੇ ਨਾਗਰਿਕਾਂ ਦੀ ਜ਼ਿੰਦਗੀ ਦੀ ਸੁਰੱਖਿਆ ਦੀ ਜ਼ਰੂਰਤ 'ਤੇ ਚਰਚਾ ਕੀਤੀ। ਇਸ ਤੋਂ ਇਲਾਵਾ ਅਸੀਂ ਭਾਰਤ ਅਤੇ ਕਾਨੂੰਨ ਦੇ ਸ਼ਾਸਨ ਨੂੰ ਕਾਇਮ ਰੱਖਣ ਅਤੇ ਉਸ ਦਾ ਸਤਿਕਾਰ ਕਰਨ ਦੇ ਮਹੱਤਵ ਬਾਰੇ ਵੀ ਗੱਲ ਕੀਤੀ।"

ਇਹ ਵੀ ਪੜ੍ਹੋ: ਚੋਣ ਕਮਿਸ਼ਨ ਅੱਜ ਕਰੇਗਾ 5 ਰਾਜਾਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ

ਐਤਵਾਰ ਨੂੰ ਯੂ.ਕੇ. ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਵੀ ਆਪਣੇ ਕੈਨੇਡੀਅਨ ਹਮਰੁਤਬਾ ਜਸਟਿਨ ਟਰੂਡੋ ਨਾਲ ਫੋਨ 'ਤੇ ਭਾਰਤ-ਕੈਨੇਡਾ ਵਿਵਾਦ 'ਤੇ ਚਰਚਾ ਕੀਤੀ ਸੀ। ਡਾਊਨਿੰਗ ਸਟ੍ਰੀਟ ਦੇ ਇੱਕ ਬਿਆਨ ਦੇ ਅਨੁਸਾਰ, ਸੁਨਕ ਨੇ ਸ਼ੁੱਕਰਵਾਰ ਸ਼ਾਮ ਨੂੰ ਟਰੂਡੋ ਨਾਲ ਗੱਲ ਕੀਤੀ, ਜਿਸ ਦੌਰਾਨ ਉਨ੍ਹਾਂ ਨੂੰ ਭਾਰਤ ਵਿੱਚ ਕੈਨੇਡੀਅਨ ਡਿਪਲੋਮੈਟਾਂ ਨਾਲ ਸਬੰਧਤ ਸਥਿਤੀ ਬਾਰੇ ਅਪਡੇਟ ਕੀਤਾ ਗਿਆ। ਇੱਥੇ ਦੱਸ ਦੇਈਏ ਕਿ ਭਾਰਤ ਅਤੇ ਕੈਨੇਡਾ ਦਰਮਿਆਨ ਕੂਟਨੀਤਕ ਸਬੰਧ ਉਦੋਂ ਖ਼ਰਾਬ ਹੋ ਗਏ, ਜਦੋਂ ਕੈਨੇਡਾ ਦੀ ਸਰਕਾਰ ਨੇ ਕੈਨੇਡਾ ਵਿੱਚ ਖਾਲਿਸਤਾਨੀ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਭੂਮਿਕਾ ਹੋਣ ਦਾ ਦੋਸ਼ ਲਾਉਂਦਿਆਂ ਇੱਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਦੇਸ਼ ਨਿਕਾਲਾ ਦੇ ਦਿੱਤਾ ਸੀ। ਇਸ ਤੋਂ ਬਾਅਦ, ਭਾਰਤ ਨੇ ਇੱਕ ਬਿਆਨ ਜਾਰੀ ਕਰਕੇ ਤੁਰੰਤ ਜਵਾਬੀ ਕਾਰਵਾਈ ਕੀਤੀ, ਜਿਸ ਵਿਚ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਕਰਦਿਆਂ ਭਾਰਤ ਨੇ ਵੀ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਨਿਕਾਲਾ ਦੇ ਦਿੱਤਾ। 

ਇਹ ਵੀ ਪੜ੍ਹੋ: ਇਜ਼ਰਾਈਲ 'ਤੇ ਹਮਾਸ ਦੇ ਹਮਲੇ ਨਾਲ ਕੱਚੇ ਤੇਲ 'ਚ ਉਬਾਲ, ਵੱਧ ਸਕਦੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

cherry

This news is Content Editor cherry