ਚੱਲੇ ਓ ਕੈਨੇਡਾ, ਜਾਣ ਲਓ ਨਵੇਂ ਨਿਯਮ, ਹੁਣ ਸੌਖਾ ਨਹੀਂ ਉਥੇ ਪੜ੍ਹਣਾ
Friday, Nov 22, 2024 - 01:27 PM (IST)

ਇੰਟਰਨੈਸ਼ਨਲ ਡੈਸਕ- ਸਟੱਡੀ ਵੀਜ਼ਾ 'ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਇੱਕ ਵਾਰ ਫਿਰ ਕੈਨੇਡਾ ਸਰਕਾਰ ਸਟੱਡੀ ਵੀਜ਼ਾ ਨਿਯਮਾਂ ਨੂੰ ਲੈ ਕੇ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ ਵਾਲੇ ਵਿਦਿਆਰਥੀ ਹੁਣ ਆਪਣਾ ਕਾਲਜ ਨਹੀਂ ਬਦਲ ਸਕਣਗੇ। ਨਵੇਂ ਨਿਯਮਾਂ ਮੁਤਾਬਕ ਜੇਕਰ ਕੋਈ ਵਿਦਿਆਰਥੀ ਭਾਰਤ ਤੋਂ ਕੈਨੇਡਾ ਦੇ ਕਿਸੇ ਕਾਲਜ ਵਿੱਚ ਦਾਖ਼ਲਾ ਲੈਂਦਾ ਹੈ ਤਾਂ ਉਸ ਨੂੰ ਉੱਥੇ ਪਹੁੰਚ ਕੇ ਕਾਲਜ ਬਦਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦੱਸ ਦਈਏ ਕਿ ਭਾਰਤ ਤੋਂ ਹਰ ਸਾਲ ਤਕਰੀਬਨ 2.5 ਲੱਖ ਵਿਦਿਆਰਥੀ ਕੈਨੇਡਾ 'ਚ ਪੜ੍ਹਨ ਲਈ ਜਾਂਦੇ ਹਨ, ਜਿਨ੍ਹਾਂ 'ਚੋਂ ਸਭ ਤੋਂ ਵੱਧ ਪੰਜਾਬ ਤੋਂ ਜਾਂਦੇ ਹਨ।
ਇਹ ਵੀ ਪੜ੍ਹੋ: ਭਾਰਤੀ-ਅਮਰੀਕੀਆਂ ਨੇ ਕਿਸਾਨਾਂ ਲਈ AI ਅਧਾਰਿਤ ਤਿਆਰ ਕੀਤਾ ਐਪ, ਜਾਣੋ ਕੀ ਹੈ ਖ਼ਾਸੀਅਤ
ਇੰਨਾ ਹੀ ਨਹੀਂ ਜੇਕਰ ਵਿਦਿਆਰਥੀ ਆਪਣਾ ਕਾਲਜ ਬਦਲਣਾ ਚਾਹੁੰਦਾ ਹੈ ਤਾਂ ਉਸ ਨੂੰ ਸਟੱਡੀ ਵੀਜ਼ਾ ਲਈ ਦੁਬਾਰਾ ਅਪਲਾਈ ਕਰਨਾ ਹੋਵੇਗਾ। ਜੇਕਰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ, ਤਾਂ ਵਿਦਿਆਰਥੀ ਨੂੰ 30 ਦਿਨਾਂ ਦੇ ਅੰਦਰ ਕੈਨੇਡਾ ਛੱਡਣਾ ਹੋਵੇਗਾ। ਇਸ ਦੇ ਨਾਲ ਹੀ ਪੋਸਟ ਸਟੱਡੀ ਵੀਜ਼ਾ ਵਰਕ ਪਰਮਿਟ ਤੋਂ ਰਹਿਤ ਹੋ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਜਿਸ ਕਾਲਜ ਵਿੱਚ ਵਿਦਿਆਰਥੀ ਨੇ ਫੀਸ ਜਮ੍ਹਾ ਕਰਵਾਈ ਹੈ, ਉਸ ਨੂੰ ਉਹ ਵੀ ਵਾਪਸ ਨਹੀਂ ਮਿਲੇਗੀ।
ਇਹ ਵੀ ਪੜ੍ਹੋ: ਚੋਣਾਂ ਦੇ ਮੱਦੇਨਜ਼ਰ ਲੱਖਾਂ ਕੈਨੇਡੀਅਨਾਂ ਨੂੰ ਲੁਭਾਉਣ 'ਚ ਲੱਗੇ PM ਟਰੂਡੋ, ਕੀਤੇ ਇਹ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8