PM ਟਰੂਡੋ ਨੂੰ ਨਹੀਂ ਮਿਲੀ ਸੀ ਅੰਮ੍ਰਿਤਸਰ 'ਚ ਲੈਂਡਿੰਗ ਦੀ ਇਜਾਜ਼ਤ, ਜਾਣੋ ਪੂਰਾ ਮਾਮਲਾ

05/08/2024 1:21:28 PM

ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ 2018 ਦੀ ਫੇਰੀ ਨੂੰ ਲੈ ਕੇ 6 ਸਾਲ ਬਾਅਦ ਵੱਡਾ ਖੁਲਾਸਾ ਹੋਇਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਫਰਵਰੀ 2018 ਵਿੱਚ ਪੰਜਾਬ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਦੀ ਫਲਾਈਟ ਨੂੰ ਉਦੋਂ ਤੱਕ ਅੰਮ੍ਰਿਤਸਰ 'ਚ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਜਦੋਂ ਤੱਕ ਉਹ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਰਾਜ਼ੀ ਨਹੀਂ ਹੋ ਗਏ। ਕੈਨੇਡੀਅਨ ਅਖਬਾਰ ਗਲੋਬ ਐਂਡ ਮੇਲ ਨੇ ਆਪਣੀ ਇੱਕ ਰਿਪੋਰਟ ਵਿੱਚ ਇਹ ਖੁਲਾਸਾ ਕੀਤਾ ਹੈ।

ਅਖ਼ਬਾਰ ਦੀ ਰਿਪੋਰਟ ਭਾਰਤ ਦੁਆਰਾ ਅੱਤਵਾਦੀ ਐਲਾਨੇ ਗਏ ਖਾਲਿਸਤਾਨ ਪੱਖੀ ਵੱਖਵਾਦੀ ਅਤੇ ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ) ਦੇ ਮੁਖੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸਬੰਧ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਗ੍ਰਿਫ਼ਤਾਰੀ ਦੇ ਦਿਨਾਂ ਦੇ ਅੰਦਰ ਆਈ ਹੈ। ਇਸ ਹੱਤਿਆਕਾਂਡ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦੇ ਦੋਸ਼ਾਂ ਕਾਰਨ ਕੈਨੇਡਾ ਅਤੇ ਭਾਰਤ ਦੇ ਕੂਟਨੀਤਕ ਸਬੰਧ ਪਹਿਲਾਂ ਹੀ ਤਣਾਅਪੂਰਨ ਹਨ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ : ਅਦਾਲਤ 'ਚ ਪੇਸ਼ ਹੋਏ ਅੱਤਵਾਦੀ ਨਿੱਝਰ ਦੇ ਹੱਤਿਆ ਦੇ ਤਿੰਨ ਦੋਸ਼ੀ

ਅਮਰਿੰਦਰ ਨੇ ਟਰੂਡੋ ਨੂੰ 21 ਫਰਵਰੀ, 2018 ਨੂੰ ਅੰਮ੍ਰਿਤਸਰ ਵਿੱਚ ਹੋਈ ਮੀਟਿੰਗ ਦੌਰਾਨ ਕੈਨੇਡਾ ਵਿੱਚ ਮੌਜੂਦ 9 ਏ-ਕੈਟਾਗਰੀ ਦੇ ਅੱਤਵਾਦੀਆਂ ਦੀ ਸੂਚੀ ਸੌਂਪੀ ਸੀ, ਜਿਸ ਵਿੱਚ ਕੇ.ਟੀ.ਐਫ, ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਭਾਰਤੀ ਮੂਲ ਦੇ ਮੈਂਬਰ ਸ਼ਾਮਲ ਸਨ। ਉਨ੍ਹਾਂ ਟਰੂਡੋ ਨੂੰ ਦੱਸਿਆ ਕਿ ਖਾਲਿਸਤਾਨ ਪੱਖੀ ਕਾਰਕੁਨਾਂ ਵੱਲੋਂ ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਵਿੱਤ ਦੇਣ ਲਈ ਕੈਨੇਡਾ ਦੀ ਧਰਤੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਇਹ ਵੀ ਦੱਸਿਆ ਸੀ ਕਿ ਕੈਨੇਡੀਅਨ ਸਰਕਾਰ ਨਿੱਝਰ ਸਮੇਤ 9 ਵਿਅਕਤੀਆਂ ਵਿਰੁੱਧ ਇੱਕ-ਦੋ ਮਾਮਲਿਆਂ ਨੂੰ ਛੱਡ ਕੇ ਕੋਈ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ।

ਗਲੋਬ ਐਂਡ ਮੇਲ ਦੀ ਰਿਪੋਰਟ ਨੇ ਇਕ ਸੂਤਰ ਦੇ ਹਵਾਲੇ ਨਾਲ ਕਿਹਾ, "ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਸੁਖਾਵੀਂ ਨਹੀਂ ਰਹੀ। ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਦੇ ਅਧਿਕਾਰੀਆਂ ਨੇ ਭਾਰਤ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਸੌਂਪੀ ਗਈ ਸੂਚੀ 'ਤੇ ਗੌਰ ਕਰਨਗੇ। ਤੁਹਾਨੂੰ ਦੱਸ ਦਈਏ  ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਾਰਤ ਸਰਕਾਰ ਵੱਲੋਂ ਕੈਨੇਡਾ ਨੂੰ ਅਜਿਹੇ ਅੱਤਵਾਦੀਆਂ ਅਤੇ ਅਪਰਾਧੀਆਂ ਦੀ ਸੂਚੀ ਦਿੱਤੀ ਗਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


Vandana

Content Editor

Related News