ਫਲਾਈਟ ’ਚ ਪਾਰਟੀ ਕਰਦੇ ਦਿਖੇ ਲੋਕਾਂ ’ਤੇ ਭੜਕੇ ਕੈਨੇਡਾ ਦੇ PM ਜਸਟਿਨ ਟਰੂਡੋ, ਦੱਸਿਆ ‘ਬੇਵਕੂਫ’

Saturday, Jan 08, 2022 - 02:18 PM (IST)

ਓਟਾਵਾ: ਦੁਨੀਆ ਭਰ ਵਿਚ ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕਰੋਨ ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ, ਜਿਸ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਜਾ ਰਿਹਾ ਹੈ। ਅਜਿਹੇ ਵਿਚ ਸੋਸ਼ਲ ਮੀਡੀਆ ’ਤੇ ਇਨ੍ਹੀਂ ਦਿਨੀਂ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਸ਼ਰੇਆਮ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਥੇ ਹੀ ਇਸ ਵੀਡੀਓ ਨੂੰ ਵੇਖ ਕੇ ਹਰ ਕੋਈ ਆਪਣੀ ਨਾਰਾਜ਼ਗੀ ਜ਼ਾਹਰ ਕਰ ਰਿਹਾ ਹੈ।

ਇਹ ਵੀ ਪੜ੍ਹੋ: ਕੋਲੰਬੀਆ ’ਚ ਇਸ ਸ਼ਖ਼ਸ ਨੂੰ ਮਿਲੀ ਇੱਛਾ ਮੌਤ, ਅਜੀਬ ਅਤੇ ਲਾਇਲਾਜ ਬੀਮਾਰੀ ਨਾਲ ਸੀ ਪੀੜਤ

 

ਦਰਅਸਲ ਕੈਨੇਡਾ ਤੋਂ ਮੈਕਸੀਕੋ ਦੇ ਕੈਨਕਨ ਜਾ ਰਹੀ ਇਕ ਚਾਰਟਡ ਫਲਾਈਟ ਵਿਚ ਲੋਕਾਂ ਨੂੰ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਦੇਖਿਆ ਗਿਆ ਹੈ, ਜਿਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕੈਨੇਡਾ ਦੇ ਪੀ.ਐਮ. ਨੇ ਵੀ ਨਾਰਾਜ਼ਗੀ ਜਤਾਈ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਲੋਕ ਸ਼ਰਾਬ ਅਤੇ ਸਿਗਰਟ ਪੀਂਦੇ, ਨੱਚਦੇ ਅਤੇ ਪਾਰਟੀ ਕਰਦੇ ਦਿਖਾਈ ਦੇ ਰਹੇ ਹਨ, ਜਿਸ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਨੂੰ ਯੂਜ਼ਰਸ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਕੈਨੇਡਾ ਦੇ ਪੀ.ਐਮ. ਜਸਟਿਨ ਟਰੂਡੋ ਨੇ ਵੀ ਇਕ ਪ੍ਰੈਸ ਕਾਨਫਰੰਸ ਦਾ ਆਯੋਜਨ ਕਰਕੇ ਚਾਰਟਡ ਫਲਾਈਟ ਵਿਚ ਪਾਰਟੀ ਕਰ ਰਹੇ ਲੋਕਾਂ ਨੂੰ ‘ਬੇਵਕੂਫ’ ਦੱਸਿਆ ਹੈ।

ਇਹ ਵੀ ਪੜ੍ਹੋ: ਅਮਰੀਕਾ 'ਚ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ,ਹੱਥੋਪਾਈ 'ਚ ਲੱਥੀ ਦਸਤਾਰ (ਵੀਡੀਓ)

ਦੱਸਿਆ ਜਾ ਰਿਹਾ ਹੈ ਕਿ ਇਸ ਪਾਰਟੀ ਟਰਿੱਪ ਦਾ ਆਯੋਜਨ 111 ਪ੍ਰਾਈਵੇਟ ਕਲੱਬ ਦੇ ਸੰਸਥਾਪਕ ਜੇਮਸ ਅਵਦ ਨੇ ਕੀਤਾ ਸੀ, ਜਿਨ੍ਹਾਂ ਨੇ ਚਾਰਟਡ ਸਨਵਿੰਗ ਫਲਾਈਟ ਰਾਹੀਂ 30 ਦਸੰਬਰ ਨੂੰ ਇਕ ਗਰੁੱਪ ਨਾਲ ਮੈਕਸੀਕੋ ਲਈ ਉਡਾਣ ਭਰੀ ਸੀ। ਯੂ.ਐਸ.ਏ. ਟੁਡੇ ਦੀ ਰਿਪੋਰਟ ਮੁਤਾਬਕ ਫਲਾਈਟ ਵਿਚ ਪਾਰਟੀ ਕਰਨ ਵਾਲਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਦੇ ਬਾਅਦ ਕਈ ਏਅਰਲਾਈਨਾਂ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਮੈਕਸੀਕੋ ਤੋਂ ਇਕ ਗਰੁੱਪ ਦੇ ਰੂਪ ਵਿਚ ਵਾਪਸ ਉਡਾਣ ਭਰਨ ਤੋਂ ਇਨਕਾਰ ਕਰ ਦਿੱਤਾ ਹੈ। 

ਇਹ ਵੀ ਪੜ੍ਹੋ: ਚੀਨ ’ਚ ਵਾਪਰਿਆ ਵੱਡਾ ਹਾਦਸਾ, ਕੈਫੇਟੇਰੀਆ ’ਚ ਧਮਾਕੇ ਨਾਲ 16 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News