Trump ਦੀ ਧਮਕੀ ਤੋਂ ਡਰੇ Trudeau! ਗੈਰ ਕਾਨੂੰਨੀ ਪ੍ਰਵਾਸ ''ਤੇ ਰੋਕ ਲਗਾਉਣ ਦੀ ਤਿਆਰੀ
Thursday, Nov 28, 2024 - 05:17 PM (IST)
ਓਟਾਵਾ: ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਸਰਹੱਦੀ ਸੁਰੱਖਿਆ ਸਖ਼ਤ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਨਾਲ ਹੀ ਇਸ ਦਾ ਬਜਟ ਵਧਾਉਣ ਦਾ ਐਲਾਨ ਕੀਤਾ ਹੈ। ਟਰੂਡੋ ਨੇ ਇਹ ਫ਼ੈਸਲਾ ਡੋਨਾਲਡ ਟਰੰਪ ਦੇ ਅਮਰੀਕੀ ਰਾਸ਼ਟਰਪਤੀ ਚੋਣ ਜਿੱਤਣ ਤੋਂ ਕੁਝ ਦਿਨ ਬਾਅਦ ਲਿਆ ਹੈ। ਇਸ ਦਾ ਕਾਰਨ ਟਰੰਪ ਦਾ ਉਹ ਬਿਆਨ ਮੰਨਿਆ ਜਾ ਰਿਹਾ ਹੈ, ਜਿਸ 'ਚ ਉਨ੍ਹਾਂ ਧਮਕੀ ਭਰੇ ਲਹਿਜੇ 'ਚ ਕਿਹਾ ਹੈ ਕਿ ਜੇਕਰ ਕੈਨੇਡਾ ਸਰਕਾਰ ਨੇ ਡਰੱਗ ਤਸਕਰੀ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰਨ ਵਾਲੇ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਤਾਂ ਉਹ ਸਾਰੇ ਕੈਨੇਡੀਅਨ ਸਮਾਨ 'ਤੇ 25 ਫੀਸਦੀ ਟੈਰਿਫ ਲਗਾ ਦੇਣਗੇ। ਅਜਿਹੇ 'ਚ ਕੈਨੇਡਾ ਦੇ ਇਸ ਫ਼ੈਸਲੇ ਨੂੰ ਟਰੰਪ ਦਾ ਟੈਰਿਫ ਪ੍ਰਭਾਵ ਮੰਨਿਆ ਜਾ ਰਿਹਾ ਹੈ।
ਟਰੰਪ ਨੂੰ ਲੈ ਕੇ ਕੈਨੇਡਾ 'ਚ ਚਿੰਤਾ!
ਫਸਟਪੋਸਟ ਦੀ ਰਿਪੋਰਟ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਸੂਬਾਈ ਅਤੇ ਖੇਤਰੀ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਟਰੂਡੋ ਨੇ ਕਿਹਾ ਕਿ ਸਰਕਾਰ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐਸ.ਏ) ਅਤੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰ.ਸੀ.ਐਮ.ਪੀ) 'ਤੇ ਖਰਚ ਵਧਾਏਗੀ। ਦਰਅਸਲ ਡੋਨਾਲਡ ਟਰੰਪ ਦੀ ਧਮਕੀ ਤੋਂ ਬਾਅਦ ਕੈਨੇਡੀਅਨ ਸਰਕਾਰ ਅਮਰੀਕਾ ਨਾਲ ਆਪਣੇ ਸਬੰਧ ਬਣਾਏ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ। ਡੋਨਾਲਡ ਟਰੰਪ ਦੀ ਅਮਰੀਕਾ ਵਾਪਸੀ ਤੋਂ ਬਾਅਦ ਕੈਨੇਡਾ ਦੀ ਟਰੂਡੋ ਸਰਕਾਰ ਦਬਾਅ ਦਾ ਸਾਹਮਣਾ ਕਰ ਰਹੀ ਹੈ। ਕਈ ਪ੍ਰੀਮੀਅਰਾਂ ਨੇ ਮੰਨਿਆ ਹੈ ਕਿ ਜਨਵਰੀ ਵਿੱਚ ਟਰੰਪ ਦੇ ਅਹੁਦਾ ਸੰਭਾਲਣ ਤੋਂ ਬਾਅਦ ਕੈਨੇਡਾ ਲਈ ਚੀਜ਼ਾਂ ਮੁਸ਼ਕਲ ਹੋ ਸਕਦੀਆਂ ਹਨ। ਉਨ੍ਹਾਂ ਨੇ ਟਰੂਡੋ ਸਰਕਾਰ ਨੂੰ ਅਮਰੀਕਾ ਦੀ ਆਰਥਿਕ ਅਤੇ ਸੁਰੱਖਿਆ ਚਿੰਤਾਵਾਂ 'ਤੇ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਬੁੱਧਵਾਰ ਨੂੰ ਹੋਈ ਇੱਕ ਹੰਗਾਮੀ ਮੀਟਿੰਗ ਵਿੱਚ ਮੰਤਰੀ ਡੋਮਿਨਿਕ ਲੇਬਲੈਂਕ ਨੇ ਕਿਹਾ ਕਿ ਸਾਨੂੰ ਕੈਨੇਡਾ ਅਤੇ ਅਮਰੀਕਾ ਦੇ ਲੋਕਾਂ ਨੂੰ ਭਰੋਸਾ ਦਿਵਾਉਣ ਦੀ ਲੋੜ ਹੈ ਕਿ ਅਸੀਂ ਸਰਹੱਦੀ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈ ਰਹੇ ਹਾਂ ਅਤੇ ਇਸ 'ਤੇ ਪੂਰੀ ਨਜ਼ਰ ਰੱਖ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਅਜਿਹੀ ਸਥਿਤੀ ਹੈ ਜਿੱਥੇ ਅਸੀਂ ਵਾਧੂ ਨਿਵੇਸ਼ ਕਰਕੇ ਲੋਕਾਂ ਨੂੰ ਭਰੋਸਾ ਦਿਵਾ ਸਕਦੇ ਹਾਂ।
ਪੜ੍ਹੋ ਇਹ ਅਹਿਮ ਖ਼ਬਰ-Canada ਜਾਣ ਦਾ ਸੁਫਨਾ ਹੋਵੇਗਾ ਪੂਰਾ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
ਇਸ਼ਤਿਹਾਰ ਵੀ ਦੇ ਰਹੀ ਕੈਨੇਡਾ ਸਰਕਾਰ
ਕੈਨੇਡੀਅਨ ਸੂਬੇ ਓਂਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਕਿਹਾ ਕਿ ਉਨ੍ਹਾਂ ਨੇ ਟਰੂਡੋ ਨਾਲ ਮੁਲਾਕਾਤ ਦੌਰਾਨ ਗੈਰ-ਕਾਨੂੰਨੀ ਸਰਹੱਦ ਪਾਰ ਕਰਨ 'ਤੇ ਰੋਕ ਲਗਾਉਣ, ਬੰਦੂਕਾਂ ਅਤੇ ਫੈਂਟਾਨਾਇਲ ਵਰਗੀਆਂ ਗੈਰ-ਕਾਨੂੰਨੀ ਦਵਾਈਆਂ ਦੀ ਤਸਕਰੀ ਨੂੰ ਰੋਕਣ 'ਤੇ ਧਿਆਨ ਦੇਣ ਲਈ ਕਿਹਾ ਹੈ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਟਰੰਪ ਦੇ ਟੈਰਿਫ ਕੈਨੇਡਾ ਵਿੱਚ ਆਰਥਿਕ ਸੰਕਟ ਪੈਦਾ ਕਰ ਸਕਦੇ ਹਨ। ਅਲਬਰਟਾ ਦੇ ਪ੍ਰੀਮੀਅਰ ਡੈਨੀਅਲ ਸਮਿਥ ਨੇ ਕਿਹਾ ਕਿ ਉਨ੍ਹਾਂ ਦਾ ਸੂਬਾ ਸਰਹੱਦੀ ਗਸ਼ਤ ਵਧਾਏਗਾ। ਕੈਨੇਡਾ ਨੇ ਵੀ ਅਮਰੀਕਾ ਨਾਲ ਆਪਣੇ ਸਬੰਧਾਂ ਨੂੰ ਸੰਭਾਲਣ ਲਈ ਇਸ਼ਤਿਹਾਰਾਂ 'ਤੇ ਖਰਚ ਵਧਾ ਦਿੱਤਾ ਹੈ। ਓਂਟਾਰੀਓ ਸਰਕਾਰ ਅਮਰੀਕਾ ਵਿੱਚ ਇੱਕ ਮਿਲੀਅਨ ਡਾਲਰ ਦੀ ਇਸ਼ਤਿਹਾਰਬਾਜ਼ੀ ਮੁਹਿੰਮ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਮੁਹਿੰਮ ਅਮਰੀਕਾ ਨਾਲ ਆਰਥਿਕ ਸਬੰਧਾਂ 'ਤੇ ਜ਼ੋਰ ਦੇਵੇਗੀ। ਮੁਹਿੰਮ ਦਾ ਉਦੇਸ਼ ਭਵਿੱਖ ਵਿੱਚ ਸਹਿਯੋਗ ਅਤੇ ਵਪਾਰਕ ਮੌਕਿਆਂ ਨੂੰ ਵਧਾਉਣਾ ਹੈ।
ਪੜ੍ਹੋ ਇਹ ਅਹਿਮ ਖ਼ਬਰ-ਟੁੱਟਿਆ 117 ਸਾਲ ਪੁਰਾਣਾ ਰਿਕਾਰਡ, ਇਸ ਦੇਸ਼ 'ਚ ਆਈ ਚਿੱਟੀ ਸੁਨਾਮੀ
ਇਕ ਹੋਰ ਮੀਡੀਆ ਰਿਪੋਰਟ ਮੁਤਾਬਕ ਟਰੰਪ ਵੱਲੋਂ ਕੈਨੇਡਾ ਨੂੰ ਟੈਰਿਫ ਸਬੰਧੀ ਦਿੱਤੀ ਧਮਕੀ ਤੋਂ ਬਾਅਦ ਟਰੂਡੋ ਸਰਕਾਰ ਹਰਕਤ ਵਿੱਚ ਆ ਗਈ ਹੈ। ਇੱਕ ਕੈਨੇਡੀਅਨ ਅਧਿਕਾਰੀ ਨੇ ਕਿਹਾ ਕਿ ਜੇਕਰ ਡੋਨਾਲਡ ਟਰੰਪ ਕੈਨੇਡੀਅਨ ਉਤਪਾਦਾਂ 'ਤੇ ਭਾਰੀ ਟੈਰਿਫ ਲਗਾਉਣ ਦੀ ਆਪਣੀ ਧਮਕੀ ਨੂੰ ਲਾਗੂ ਕਰਦੇ ਹਨ ਤਾਂ ਕੈਨੇਡਾ ਅਮਰੀਕਾ ਤੋਂ ਆਉਣ ਵਾਲੇ ਕੁਝ ਸਮਾਨ 'ਤੇ ਸੰਭਾਵਿਤ ਜਵਾਬੀ ਟੈਰਿਫ ਦੀ ਯੋਜਨਾ ਬਣਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।