ਟਰੂਡੋ ਨੇ ਭਾਰਤ ਸਰਕਾਰ 'ਤੇ ਲਾਏ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼, ਭਾਰਤੀ ਡਿਪਲੋਮੈਟ ਨੂੰ ਕੀਤਾ ਬਰਖ਼ਾਸਤ
Tuesday, Sep 19, 2023 - 05:57 AM (IST)
ਇੰਟਰਨੈਸ਼ਨਲ ਡੈਸਕ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ 'ਤੇ ਸਿੱਖ ਆਗੂ ਦੇ ਕਤਲ ਦਾ ਦੋਸ਼ ਲਾਇਆ ਹੈ। ਟਰੂਡੋ ਨੇ ਸੋਮਵਾਰ ਨੂੰ ਕੈਨੇਡੀਅਨ ਪਾਰਲੀਮੈਂਟ ਨੂੰ ਦੱਸਿਆ ਕਿ ਭਾਰਤੀ ਸਰਕਾਰੀ ਏਜੰਟਾਂ ਨੇ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਸੀ।
ਇਹ ਖ਼ਬਰ ਵੀ ਪੜ੍ਹੋ - ਅੱਜ ਸਾਰੇ ਦੇਸ਼ ਦੀ ਸਿਆਸਤ ਬਦਲ ਕੇ ਰੱਖ ਦੇਵੇਗੀ ਮੋਦੀ ਸਰਕਾਰ! ਸੰਸਦ 'ਚ ਲਿਆਉਣ ਜਾ ਰਹੀ ਇਹ ਖ਼ਾਸ ਬਿੱਲ
ਟਰੂਡੋ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ 9-10 ਸਤੰਬਰ ਨੂੰ ਭਾਰਤ ਵਿਚ ਹੋਈ ਜੀ-20 ਮੀਟਿੰਗ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮੁੱਦਾ ਉਠਾਇਆ ਸੀ। ਉਨ੍ਹਾਂ ਦੱਸਿਆ ਕਿ ਉਹ ਕੈਨੇਡਾ ਸਰਕਾਰ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਅਜਿਹੇ ਦੋਸ਼ ਲਗਾ ਰਹੇ ਹਨ। ਇਸ ਦੇ ਨਾਲ ਹੀ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਦੱਸਿਆ ਕਿ ਕੈਨੇਡਾ ਦੀ ਸਰਕਾਰ ਨੇ ਇਕ ਭਾਰਤੀ ਡਿਪਲੋਮੈਟ ਨੂੰ ਬਰਖਾਸਤ ਕਰ ਦਿੱਤਾ ਹੈ, ਜੋ ਕੈਨੇਡਾ ਵਿਚ ਭਾਰਤੀ ਖੁਫੀਆ ਏਜੰਸੀ ਦਾ ਮੁਖੀ ਸੀ।
ਇਹ ਖ਼ਬਰ ਵੀ ਪੜ੍ਹੋ - ਮੈਨੂੰ 'ਗੈਂਗਸਟਰ' ਜਾਂ 'ਅੱਤਵਾਦੀ' ਨਾ ਕਿਹਾ ਜਾਵੇ : ਲਾਰੈਂਸ ਬਿਸ਼ਨੋਈ
ਜਾਂਚ 'ਚ ਸਹਿਯੋਗ ਕਰਨ ਲਈ ਭਾਰਤ 'ਤੇ ਬਣਾਵਾਂਗੇ ਦਬਾਅ : ਟਰੂਡੋ
ਟਰੂਡੋ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਕੈਨੇਡਾ ਦੀ ਧਰਤੀ 'ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ 'ਚ ਕਿਸੇ ਵੀ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਸਾਡੇ ਦੇਸ਼ ਦੀ ਪ੍ਰਭੂਸੱਤਾ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕਤਲ ਦੀ ਜਾਂਚ ਵਿਚ ਸਹਿਯੋਗ ਕਰਨ ਲਈ ਭਾਰਤ ਸਰਕਾਰ ’ਤੇ ਦਬਾਅ ਪਾਉਣਗੇ। ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਕੈਨੇਡਾ ਵਿਚ ਵਸਦੇ ਭਾਰਤੀ ਮੂਲ ਦੇ ਸਿੱਖਾਂ ਦੀ ਵੱਡੀ ਆਬਾਦੀ ਇਸ ਕਤਲ ਤੋਂ ਗੁੱਸੇ ਵਿਚ ਹੈ। ਬਹੁਤ ਸਾਰੇ ਸਿੱਖ ਆਪਣੀ ਸੁਰੱਖਿਆ ਨੂੰ ਲੈ ਕੇ ਡਰੇ ਹੋਏ ਹਨ। ਦੇਸ਼ ਵਿਚ ਭਾਰਤੀ ਮੂਲ ਦੇ 14 ਤੋਂ 18 ਲੱਖ ਨਾਗਰਿਕ ਹਨ, ਜਿਨ੍ਹਾਂ ਵਿਚੋਂ ਬਹੁਤੇ ਸਿੱਖ ਹਨ। ਕੈਨੇਡਾ ਦੀ ਵਿਰੋਧੀ ਪਾਰਟੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਸਿੱਖ ਭਾਈਚਾਰੇ ਵਿਚੋਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8