ਭਾਰਤ ਨਾਲ ਵਿਵਾਦ ਮਗਰੋਂ ਟਰੂਡੋ ਨੂੰ ਵੱਡਾ ਝਟਕਾ, 4 ਮੰਤਰੀਆਂ ਨੇ ਚੋਣਾਂ ਲੜਨ ਤੋਂ ਕੀਤਾ ਇਨਕਾਰ

Thursday, Oct 17, 2024 - 09:27 PM (IST)

ਭਾਰਤ ਨਾਲ ਵਿਵਾਦ ਮਗਰੋਂ ਟਰੂਡੋ ਨੂੰ ਵੱਡਾ ਝਟਕਾ, 4 ਮੰਤਰੀਆਂ ਨੇ ਚੋਣਾਂ ਲੜਨ ਤੋਂ ਕੀਤਾ ਇਨਕਾਰ

ਓਟਾਵਾ- ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਦਰਮਿਆਨ ਇਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਚਾਰ ਹੋਰ ਕੈਬਨਿਟ ਮੰਤਰੀਆਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਉਹ ਅਗਾਮੀ ਚੋਣਾਂ ਵਿਚ ਹਿੱਸਾ ਨਹੀਂ ਲੈਣਗੇ। ਜਿਸਦੇ ਚਲਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇੱਕ ਵਾਰ ਫਿਰ ਆਪਣੀ ਕੈਬਨਿਟ ਵਿੱਚ ਫੇਰਬਦਲ ਕੀਤੇ ਜਾਣ ਦੀ ਸੰਭਾਵਨਾ ਹੈ।

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ, ਫਿਲੋਮੇਨਾ ਟੈਸੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਉਥੇ ਹੀ ਮੈਰੀ-ਕਲਾਊਡ ਬਿਬਿਊ, ਕਾਰਲਾ ਕੁਆਲਟਰੋ ਅਤੇ ਡੈਨ ਵੈਂਡਲ ਨੇ ਵੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। 


author

Rakesh

Content Editor

Related News