ਐਲਨ ਮਸਕ ਨੇ ਟਰੂਡੋ ਦੀ ਕੀਤੀ ਆਲੋਚਨਾ, ਕਿਹਾ-ਬੋਲਣ ਦੀ ਆਜ਼ਾਦੀ ਨੂੰ ਕੁਚਲਣ ਦੀ ਕੋਸ਼ਿਸ਼ 'ਸ਼ਰਮਨਾਕ'
Monday, Oct 02, 2023 - 11:19 AM (IST)
ਇੰਟਰਨੈਸ਼ਨਲ ਡੈਸਕ (ਆਈ.ਏ.ਐੱਨ.ਐੱਸ.): ਟੈਸਲਾ ਤੇ ਸਪੇਸਐਕਸ ਦੇ ਸੰਸਥਾਪਕ ਅਤੇ ਦੁਨੀਆ ਦੇ ਸਭ ਤੋਂ ਅਮੀਰ ਉਦਯੋਗਪਤੀਆਂ ਵਿੱਚੋਂ ਇੱਕ ਐਲਨ ਮਸਕ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਆਲੋਚਨਾ ਕੀਤੀ ਹੈ। ਮਸਕ ਨੇ ਟਰੂਡੋ 'ਤੇ ਲੋਕਾਂ ਦੀ ਬੋਲਣ ਦੀ ਆਜ਼ਾਦੀ ਨੂੰ ਦਬਾਉਣ ਦਾ ਦੋਸ਼ ਲਗਾਇਆ ਹੈ। ਦਰਅਸਲ ਕੈਨੇਡਾ ਸਰਕਾਰ ਦੇ ਇੱਕ ਫ਼ੈਸਲੇ ਤੋਂ ਬਾਅਦ ਮਸਕ ਨੇ ਟਰੂਡੋ ਸਰਕਾਰ ਦੀ ਆਲੋਚਨਾ ਕੀਤੀ ਹੈ।
ਕੈਨੇਡਾ 'ਤੇ ਦਮਨਕਾਰੀ ਸੈਂਸਰਸ਼ਿਪ ਲਾਗੂ ਕਰਨ ਦਾ ਦੋਸ਼
ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਇਕ ਆਦੇਸ਼ ਦੇ ਤਹਿਤ ਸਾਰੀਆਂ ਆਨਲਾਈਨ ਸਟੀਮਿੰਗ ਸੇਵਾਵਾਂ ਨੂੰ ਸਰਕਾਰੀ ਰਿਕਾਰਡ ਵਿੱਚ ਅਧਿਕਾਰਤ ਤੌਰ 'ਤੇ ਰਜਿਸਟਰ ਕਰਨ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਸਰਕਾਰ ਉਨ੍ਹਾਂ 'ਤੇ ਰੈਗੂਲੇਟਰੀ ਕੰਟਰੋਲ ਦੀ ਵਰਤੋਂ ਕਰ ਸਕੇ। ਕੈਨੇਡਾ ਸਰਕਾਰ ਦੇ ਇਸ ਹੁਕਮ ਦੀ ਆਲੋਚਨਾ ਹੋ ਰਹੀ ਹੈ। ਪੱਤਰਕਾਰ ਅਤੇ ਲੇਖਕ ਗਲੇਨ ਗ੍ਰੀਨਵਾਲਡ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸਨੇ ਲਿਖਿਆ ਹੈ ਕਿ ਕੈਨੇਡੀਅਨ ਸਰਕਾਰ ਦੁਨੀਆ ਦੀ ਸਭ ਤੋਂ ਦਮਨਕਾਰੀ ਆਨਲਾਈਨ ਸੈਂਸਰਸ਼ਿਪ ਯੋਜਨਾ ਲੈ ਕੇ ਆਈ ਹੈ, ਜਿਸ ਦੇ ਤਹਿਤ ਸਾਰੀਆਂ ਆਨਲਾਈਨ ਸਟ੍ਰੀਮਿੰਗ ਸੇਵਾਵਾਂ, ਜਿਨ੍ਹਾਂ ਵਿੱਚ ਪੋਡਕਾਸਟ ਸ਼ਾਮਲ ਹਨ, ਉਹਨਾਂ ਨੂੰ ਸਰਕਾਰੀ ਰਿਕਾਰਡ ਵਿੱਚ ਅਧਿਕਾਰਤ ਤੌਰ 'ਤੇ ਰਜਿਸਟਰ ਕਰਨਾ ਹੋਵੇਗਾ, ਤਾਂ ਜੋ ਸਰਕਾਰ ਆਨਲਾਈਨ ਸਟ੍ਰੀਮਿੰਗ ਸੇਵਾਵਾਂ 'ਤੇ ਨਿਯਮਤ ਕੰਟਰੋਲ ਦੀ ਵਰਤੋਂ ਕਰ ਸਕੇ।
ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ-ਭਾਰਤ ਦੇ ਰਿਸ਼ਤੇ ਚੰਦਰਯਾਨ ਵਾਂਗ ਚੰਨ ਤੱਕ ਪਹੁੰਚਣਗੇ : ਜੈਸ਼ੰਕਰ
ਮਸਕ ਨੇ ਇਸ ਨੂੰ ਦੱਸਿਆ ਸ਼ਰਮਨਾਕ
ਗਲੇਨ ਗ੍ਰੀਨਵਾਲਡ ਦੀ ਇਸ ਪੋਸਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਐਲਨ ਮਸਕ ਨੇ ਸੋਸ਼ਲ ਮੀਡੀਆ ਪੋਸਟ 'ਚ ਲਿਖਿਆ ਕਿ 'ਟਰੂਡੋ ਕੈਨੇਡਾ 'ਚ ਬੋਲਣ ਦੀ ਆਜ਼ਾਦੀ ਨੂੰ ਖ਼ਤਮ ਕਰਨਾ ਚਾਹੁੰਦੇ ਹਨ, ਇਹ ਸ਼ਰਮਨਾਕ ਹੈ।' ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕੈਨੇਡਾ ਦੀ ਟਰੂਡੋ ਸਰਕਾਰ 'ਤੇ ਬੋਲਣ ਦੀ ਆਜ਼ਾਦੀ ਦੀ ਉਲੰਘਣਾ ਦਾ ਦੋਸ਼ ਲੱਗਿਆ ਗਿਆ ਹੈ। ਇਸ ਤੋਂ ਪਹਿਲਾਂ ਫਰਵਰੀ 2022 ਵਿੱਚ ਟਰੂਡੋ ਸਰਕਾਰ ਨੇ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਕੀਤੀ ਸੀ ਅਤੇ ਇਹ ਕੈਨੇਡਾ ਦੇ ਇਤਿਹਾਸ ਵਿੱਚ ਅਜਿਹੀ ਪਹਿਲੀ ਘਟਨਾ ਸੀ। ਦਰਅਸਲ ਕੋਰੋਨਾ ਮਹਾਮਾਰੀ ਦੌਰਾਨ ਟਰੱਕ ਡਰਾਈਵਰਾਂ ਨੇ ਕੋਰੋਨਾ ਵੈਕਸੀਨ ਲੈਣ ਦੀ ਜ਼ਰੂਰਤ ਦਾ ਵਿਰੋਧ ਕੀਤਾ ਸੀ। ਫਿਰ ਕੈਨੇਡੀਅਨ ਸਰਕਾਰ ਨੇ ਸਥਿਤੀ ਨੂੰ ਕਾਬੂ ਕਰਨ ਲਈ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਕੀਤੀ ਸੀ।
ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਜਾਰੀ
ਦੱਸ ਦੇਈਏ ਕਿ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਵੀ ਇਨ੍ਹੀਂ ਦਿਨੀਂ ਕੜਵਾਹਟ ਦੇ ਦੌਰ 'ਚੋਂ ਲੰਘ ਰਹੇ ਹਨ। ਦਰਅਸਲ ਪਿਛਲੇ ਜੂਨ ਮਹੀਨੇ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਕੈਨੇਡਾ ਦੇ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ। ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਰੱਦ ਕਰ ਦਿੱਤਾ ਸੀ। ਦੋਵਾਂ ਦੇਸ਼ਾਂ ਦੇ ਵਿਗੜਦੇ ਸਬੰਧਾਂ ਕਾਰਨ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾ ਮੁਅੱਤਲ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।