2019 ਕੈਨੇਡਾ ਚੋਣਾਂ: 10 ਦਿਨਾਂ 'ਚ 10 ਸੂਬਿਆਂ ਦੀ ਯਾਤਰਾ ਕਰਨਗੇ ਟਰੂਡੋ

09/22/2019 2:08:14 PM

ਓਟਾਵਾ— ਕੈਨੇਡਾ 'ਚ ਫੈਡਰਲ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ। ਸਿਆਰੀ ਆਗੂ ਵੱਖ-ਵੱਖ ਤਰੀਕਿਆਂ ਨਾਲ ਰੈਲੀਆਂ, ਸਮਾਗਮ ਕਰਕੇ ਲੋਕਾਂ ਨੂੰ ਸੰਬੋਧਿਤ ਕਰ ਰਹੇ ਹਨ। ਸਾਬਕਾ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਲਿਬਰਲ ਆਗੂ ਜਸਟਿਨ ਟਰੂਡੋ ਆਪਣੀ ਚੋਣ ਪ੍ਰਚਾਰ ਮੁਹਿੰਮ ਦੌਰਾਨ 10 ਦਿਨਾਂ 'ਚ 10 ਸੂਬਿਆਂ ਦੀ ਯਾਤਰਾ ਕਰਨਗੇ। ਇਸ ਦੀ ਜਾਣਕਾਰੀ ਉਨ੍ਹਾਂ ਨੇ ਇਕ ਟਵੀਟ ਰਾਹੀਂ ਦਿੱਤੀ ਹੈ।

ਜਸਟਿਨ ਟਰੂਡੋ ਨੇ ਆਪਣੇ ਟਵੀਟ 'ਚ ਲਿਖਿਆ ਕਿ 10 ਦਿਨ 10 ਸੂਬੇ! ਮੈਂ ਪੂਰੇ ਦੇਸ਼ ਦੀ ਯਾਤਰਾ ਕਰਾਂਗਾ, ਲੋਕਾਂ ਨੂੰ ਮਿਲਾਂਗਾ ਤੇ ਸੁਣਾਗਾ ਕਿ ਤੁਹਾਡੇ ਲਈ ਸਭ ਤੋਂ ਜ਼ਰੂਰੀ ਕੀ ਹੈ। ਕੰਜ਼ਰਵੇਟਿਵ ਸਾਨੂੰ ਪਿੱਛੇ ਲਿਜਾਣਾ ਚਾਹੁੰਦੇ ਹਨ ਪਰ ਸਾਨੂੰ ਆਪਣੀ ਤਰੱਕੀ ਨੂੰ ਹੋਰ ਅੱਗੇ ਵਧਾਉਣ ਦੀ ਲੋੜ ਹੈ ਤੇ ਸਾਨੂੰ ਅੱਗੇ ਵਧਦੇ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਟਰੂਡੋ ਨੇ ਇਕ ਵੀਡੀਓ ਵੀ ਸ਼ੇਅਰ ਕੀਤੀ, ਜਿਸ 'ਚ ਉਨ੍ਹਾਂ ਨੇ ਆਪਣੀ ਯਾਤਰਾ ਬਾਰੇ ਜਾਣਕਾਰੀ ਦਿੱਤੀ ਹੈ।

Baljit Singh

This news is Content Editor Baljit Singh