ਟਰੰਪ ਨੇ ਜਹਾਜ਼ ਹਾਦਸੇ ''ਤੇ ਪੁਤਿਨ ਨਾਲ ਗੱਲ ਕਰ ਕੇ ਹਮਦਰਦੀ ਕੀਤੀ ਪ੍ਰਗਟ

02/13/2018 11:28:14 AM

ਵਾਸ਼ਿੰਗਟਨ(ਭਾਸ਼ਾ)— ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਰੂਸੀ ਹਮ-ਰੁਤਬਾ ਵਲਾਦਿਮਿਰ ਪੁਤਿਨ ਨੂੰ ਅੱਜ ਫੋਨ ਕਰ ਕੇ ਮਾਸਕੋ ਨੇੜੇ ਹੋਏ ਭਿਆਨਕ ਜਹਾਜ਼ ਹਾਦਸੇ 'ਤੇ ਹਮਦਰਦੀ ਪ੍ਰਗਟ ਕੀਤੀ। ਵ੍ਹਾਈਟ ਹਾਊਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਰਾਜਧਾਨੀ ਵਿਚ ਦੋਮੋਦੇਦੋਵੋ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਕੁੱਝ ਮਿੰਟ ਬਾਅਦ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹਾਦਸੇ ਵਿਚ ਜਹਾਜ਼ ਸਵਾਰ 71 ਲੋਕਾਂ ਦੀ ਮੌਤ ਹੋ ਗਈ ਸੀ। ਤੁਹਾਨੂੰ ਦੱਸ ਦਈਏ ਕਿ ਦੋਵਾਂ ਨੇਤਾਵਾਂ ਵਿਚਕਾਰ ਇਹ ਗੱਲਬਾਤ ਅਜਿਹੇ ਸਮੇਂ ਵਿਚ ਹੋਈ ਹੈ, ਜਦੋਂ ਏ. ਐਫ. ਬੀ. ਆਈ ਅਮਰੀਕੀ ਚੋਣਾਂ ਵਿਚ ਰੂਸੀ ਦਖਲਅੰਦਾਜ਼ੀ ਦੇ ਦੋਸ਼ਾਂ ਦੀ ਜਾਂਚ ਕਰ ਰਿਹਾ ਹੈ। ਰੂਸੀ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਨੇਤਾਵਾਂ ਨੇ ਪੱਛਮੀ ਏਸ਼ੀਆ ਸ਼ਾਂਤੀ ਪ੍ਰਕਿਰਿਆ 'ਤੇ ਵੀ ਚਰਚਾ ਕੀਤੀ।


Related News