ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

Thursday, Oct 15, 2026 - 03:59 PM (IST)

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

ਵਾਸ਼ਿੰਗਟਨ (ਯੂ. ਐੱਨ. ਆਈ.)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਈਰਾਨ ਨਾਲ ਚੱਲ ਰਿਹਾ ਯੁੱਧ 'ਬਹੁਤ ਜਲਦੀ' ਖਤਮ ਹੋ ਜਾਵੇਗਾ ਅਤੇ ਜਿਵੇਂ ਹੀ ਇਹ ਸੰਘਰਸ਼ ਖਤਮ ਹੋਵੇਗਾ, ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਆਵੇਗੀ। ਮੋਂਟਾਨਾ ਵਿੱਚ ਇੱਕ ਜਨਤਕ ਮੀਟਿੰਗ ਵਿੱਚ ਬੋਲਦਿਆਂ ਅਤੇ ਇਸ ਮਗਰੋਂ ਫਿਰ ਪੱਤਰਕਾਰਾਂ ਨਾਲ,ਗੱਲਬਾਤ ਕਰਦਿਆਂ ਟਰੰਪ ਨੇ ਦਾਅਵਾ ਕੀਤਾ, 'ਈਰਾਨ ਨਾਲ ਜੰਗ ਬਹੁਤ ਜਲਦੀ ਖਤਮ ਹੋ ਜਾਵੇਗੀ। ਜਿਵੇਂ ਹੀ ਉਹ ਇਸ ਨੂੰ ਖਤਮ ਕਰਨਾ ਚਾਹੁੰਦੇ ਹਨ, ਇਹ ਖਤਮ ਹੋ ਜਾਵੇਗੀ। ਉਨ੍ਹਾਂ ਕੋਲ ਕਦੇ ਵੀ ਪ੍ਰਮਾਣੂ ਹਥਿਆਰ ਨਹੀਂ ਹੋਣਗੇ ਅਤੇ ਤੇਲ ਦੀਆਂ ਕੀਮਤਾਂ ਵਿਚ ਤੇਜ਼ੀ ਨਾਲ ਗਿਰਾਵਟ ਆਵੇਗੀ।' 

ਪੜ੍ਹੋ ਇਹ ਅਹਿਮ ਖ਼ਬਰ-  "ਕੌਣ ਬਣਨਾ ਚਾਹੇਗਾ ਈਰਾਨ ਦਾ ਰਾਸ਼ਟਰਪਤੀ"!  ਰੈਲੀ 'ਚ ਡੋਨਾਲਡ ਟਰੰਪ ਨੇ ਪੁੱਛ ਲਿਆ ਸਵਾਲ

ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਨੇ ਈਰਾਨ ਨਾਲ ਚੱਲ ਰਹੀ ਕੂਟਨੀਤਕ ਗੱਲਬਾਤ ਨੂੰ ਲੈ ਕੇ ਵੀ ਅਨਿਸ਼ਚਿਤਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ, 'ਈਰਾਨ ਕੋਲ ਹੁਣ ਨਾ ਤਾਂ ਜਲ ਸੈਨਾ ਬਚੀ ਹੈ ਅਤੇ ਨਾ ਹੀ ਹਵਾਈ ਸੈਨਾ। ਉਨ੍ਹਾਂ ਦੀ ਫੌਜ ਨੂੰ ਤਬਾਹ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਪ੍ਰਮੁੱਖ ਨੇਤਾਵਾਂ ਨੂੰ ਖਤਮ ਕਰ ਦਿੱਤਾ ਗਿਆ ਹੈ। ਮੈਨੂੰ ਸ਼ਾਇਦ ਉਨ੍ਹਾਂ ਦੇ ਨੇਤਾਵਾਂ ਨੂੰ ਛੱਡ ਦੇਣਾ ਚਾਹੀਦਾ ਸੀ, ਕਿਉਂਕਿ ਹੁਣ ਮੈਨੂੰ ਸਮਝ ਨਹੀਂ ਆ ਰਿਹਾ ਕਿ ਅਸੀਂ ਕਿਸ ਨਾਲ ਗੱਲ ਕਰ ਰਹੇ ਹਾਂ। ਟਰੰਪ ਨੇ ਕਿਹਾ ਕਿ ਅਮਰੀਕੀ ਫੌਜੀ ਕਾਰਵਾਈਆਂ ਨੇ ਈਰਾਨ ਦੀ ਫੌਜੀ ਸਮਰੱਥਾ ਨੂੰ ਕਾਫੀ ਕਮਜ਼ੋਰ ਕਰ ਦਿੱਤਾ ਹੈ। ਉਸ ਨੇ ਦਾਅਵਾ ਕੀਤਾ ਕਿ ਅਮਰੀਕੀ ਹਮਲਿਆਂ ਵਿਚ ਈਰਾਨ ਦਾ ਪੂਰਾ ਜਲ ਸੈਨਾ ਬੇੜਾ ਤਬਾਹ ਹੋ ਗਿਆ ਹੈ ਅਤੇ ਉਸ ਦੇ ਲੜਾਕੂ ਜਹਾਜ਼ ਰਨਵੇਅ 'ਤੇ ਤਬਾਹ ਹੋ ਗਏ ਹਨ। ਉਸ ਅਨੁਸਾਰ, ਈਰਾਨ ਦੇ ਮਾਲਕੀ ਵਾਲੇ ਸਾਰੇ 159 ਜਹਾਜ਼ ਸਮੁੰਦਰ ਦੇ ਹੇਠਾਂ ਡੁੱਬ ਗਏ ਹਨ ਅਤੇ ਅੱਜ ਉਸ ਦੇ 274 ਲੜਾਕੂ ਜਹਾਜ਼ਾਂ ਵਿੱਚੋਂ ਇੱਕ ਵੀ ਵਰਤੋਂ ਯੋਗ ਨਹੀਂ ਬਚਿਆ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News