ਟਰੰਪ ਦੇ ਸੁਰੱਖਿਆ ਸਲਾਹਕਾਰ ਰਾਬਰਟ ਪਾਏ ਗਏ ਕੋਰੋਨਾ ਪਾਜ਼ੇਟਿਵ

07/27/2020 9:32:48 PM

ਵਾਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੁਰੱਖਿਆ ਸਲਾਹਕਾਰ ਰਾਬਰਟ ਓ ਬ੍ਰਾਇਨ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ। ਵ੍ਹਾਈਟ ਹਾਊਸ ਨੇ ਸੋਮਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਟਰੰਪ ਪ੍ਰਸ਼ਾਸਨ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਓ ਬ੍ਰਾਇਨ ਸੈਲਫ ਆਈਸੋਲੇਸ਼ਨ ਵਿਚ ਹਨ। ਵ੍ਹਾਈਟ ਹਾਊਸ ਨੇ ਕਿਹਾ ਕਿ ਉਹ ਸੁਰੱਖਿਅਤ ਥਾਂ ਤੋਂ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਤੋਂ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨੂੰ ਕੋਰੋਨਾ ਲਾਗ ਦਾ ਕੋਈ ਖਤਰਾ ਨਹੀਂ ਹੈ।

ਟਰੰਪ ਦੇ ਕਰੀਬੀ ਸਹਿਯੋਗੀਆਂ ਵਿਚੋਂ ਇਕ ਓ ਬ੍ਰਾਇਨ ਹਾਲ ਹੀ ਵਿਚ ਯੂਰਪ ਤੋਂ ਪਰਤੇ ਸਨ, ਜਿਥੇ ਉਨ੍ਹਾਂ ਨੇ ਅਤੇ ਉਨ੍ਹਾਂ ਦੇ ਸੀਨੀਅਰ ਡਿਪਟੀ ਨੇ ਯੂ. ਕੇ., ਫਰਾਂਸ, ਜਰਮਨੀ ਅਤੇ ਇਟਲੀ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ। ਜ਼ਿਕਰਯੋਗ ਹੈ ਕਿ, ਐਤਵਾਰ ਨੂੰ ਦੁਨੀਆ ਭਰ ਵਿਚ ਕੋਰੋਨਾ ਦੇ 2.16 ਲੱਖ ਨਵੇਂ ਮਾਮਲੇ ਸਾਹਮਣੇ ਆਏ ਜਿਸ ਤੋਂ ਬਾਅਦ ਕੁਲ ਮਾਮਲੇ ਵਧ ਕੇ 1.64 ਕਰੋੜ ਤੋਂ ਵੀ ਜ਼ਿਆਦਾ ਹੋ ਚੁੱਕੇ ਹਨ। ਬੀਤੇ 24 ਘੰਟਿਆਂ ਵਿਚ 4100 ਲੋਕਾਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਕੁਲ ਮੌਤਾਂ ਦਾ ਅੰਕੜਾ ਵਧ ਕੇ ਹੁਣ 6.51 ਲੱਖ ਤੱਕ ਪਹੁੰਚ ਗਿਆ ਹੈ। ਅਮਰੀਕਾ ਵਿਚ 55 ਹਜ਼ਾਰ, ਭਾਰਤ ਵਿਚ ਕਰੀਬ 50 ਹਜ਼ਾਰ ਅਤੇ ਬ੍ਰਾਜ਼ੀਲ ਵਿਚ 23 ਹਜ਼ਾਰ ਅਤੇ ਸਾਊਥ ਅਫਰੀਕਾ ਵਿਚ 11 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ।


Khushdeep Jassi

Content Editor

Related News