ਟਰੰਪ ਦੀ ਜਿੱਤ ਨਾਲ ਅਮਰੀਕਾ ਦੀ ਬਹੁਪੱਖੀ ਤਰੱਕੀ ਦਾ ਰਾਹ ਖੁੱਲ੍ਹਿਆ : ਜਸਦੀਪ ਜੱਸੀ
Friday, Nov 08, 2024 - 07:09 PM (IST)
ਵਾਸ਼ਿੰਗਟਨ (ਰਾਜ ਗੋਗਨਾ)- ਪੰਜਾਬੀ ਸਿੱਖ ਆਗੂ ਜਸਦੀਪ ਸਿੰਘ ਜੱਸੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਟਰੰਪ ਦੇ ਮੁੜ ਰਾਸ਼ਟਰਪਤੀ ਚੁਣੇ ਜਾਣ ਨਾਲ ਆਉਣ ਵਾਲੇ ਸਮੇਂ ’ਚ ਅਮਰੀਕਾ ਹਰ ਪੱਖੋਂ ਤਰੱਕੀ ਕਰੇਗਾ ਜਾਂ ਇਹ ਕਿਹਾ ਜਾ ਸਕਦਾ ਹੈ ਕਿ ਟਰੰਪ ਦੀ ਜਿੱਤ ਨਾਲ ਅਮਰੀਕਾ ਦੀ ਬਹੁਪੱਖੀ ਤਰੱਕੀ ਦਾ ਰਾਹ ਪੂਰੀ ਤਰ੍ਹਾਂ ਖੁੱਲ੍ਹ ਗਿਆ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਡੋਨਾਲਡ ਟਰੰਪ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਨੱਥ ਪਾਉਣਗੇ ਅਤੇ ਦੇਸ਼ ਦੀ ਆਰਥਿਕਤਾ ’ਚ ਸੁਧਾਰ ਕਰਨਗੇ ਅਤੇ ਸਭ ਤੋਂ ਵੱਡੀ ਗੱਲ ਇਹ ਹੋਵੇਗੀ ਕਿ ਸੰਸਾਰ ’ਚੋਂ ਜੰਗਾਂ ਖਤਮ ਹੋਣ ਦੇ ਆਸਾਰ ਬਣਨਗੇ। ਉਨ੍ਹਾਂ ਕਿਹਾ ਕਿ ਟਰੰਪ ਇਕ ਸੂਝਵਾਨ, ਪੜ੍ਹੇ-ਲਿਖੇ ਅਤੇ ਦੁਨੀਆ ਦੀ ਸਿਆਸਤ ’ਤੇ ਪ੍ਰਭਾਵ ਰੱਖਣ ਵਾਲੇ ਆਗੂ ਹਨ।
ਇਹ ਵੀ ਪੜ੍ਹੋ: ਟਰੰਪ ਸਰਕਾਰ ’ਚ ਭਾਰਤਵੰਸ਼ੀ ਕਸ਼ਯਪ ਪਟੇਲ ਬਣ ਸਕਦੇ ਹਨ CIA ਚੀਫ
ਜੱਸੀ ਨੇ ਕਿਹਾ ਕਿ ਉਹ ਸਮੁੱਚੇ ਅਮਰੀਕਾ ਵਾਸੀਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਵੱਡੀ ਗਿਣਤੀ ’ਚ ਵੋਟਾਂ ਪਾ ਕੇ ਇਕ ਜੋਸ਼ੀਲੇ, ਗਤੀਸ਼ੀਲ ਅਤੇ ਦਲੇਰ ਆਗੂ ਨੂੰ ਅਮਰੀਕਾ ਦੀ ਵਾਗਡੋਰ ਸੌਂਪੀ ਹੈ। ਉਨ੍ਹਾਂ ਦੱਸਿਆ ਕਿ ਡੋਨਾਲਡ ਟਰੰਪ ਦੀ ਜਿੱਤ ਇਤਿਹਾਸਕ ਜਿੱਤ ਹੈ, ਕਿਉਂਕਿ ਉਨ੍ਹਾਂ ਪਾਪੂਲਰ ਅਤੇ ਇਲੈਕਟ੍ਰੋਲ ਵੋਟਾਂ ਦੋਵਾਂ ਵਿਚ ਹੀ ਸਪੱਸ਼ਟ ਬਹੁਮਤ ਪ੍ਰਾਪਤ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬੀ ਉੱਘੇ ਸਿੱਖ ਆਗੂ ਜਸਦੀਪ ਸਿੰਘ ਜੱਸੀ 2016 ਤੋਂ ਹੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਜ਼ਦੀਕੀ ਮੰਨੇ ਜਾਂਦੇ ਹਨ ਅਤੇ ਉਨ੍ਹਾਂ ਸਿੱਖ ਭਾਈਚਾਰੇ ਦੇ ਬਹੁਤ ਸਾਰੇ ਮਸਲੇ ਅੰਤਰਰਾਸ਼ਟਰੀ ਪੱਧਰ ’ਤੇ ਉਠਾਏ ਹਨ।
ਇਹ ਵੀ ਪੜ੍ਹੋ: ਡੋਨਾਲਡ ਟਰੰਪ ਦੀ ਜਿੱਤ ਨਾਲ ਕਿਸ ਵਿਸ਼ਵ ਨੇਤਾ ਦਾ ਵਧੇਗਾ ‘ਦਬਦਬਾ’ ਤਾਂ ਕਿਸ ਲਈ ‘ਖਤਰਾ’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8