ਬਾਈਡੇਨ ਨੇ ਲਾਇਆ ਦੋਸ਼, ਕੌਮੀ ਸੁਰੱਖਿਆ ਬਾਰੇ ਜਾਣਕਾਰੀ ਨਹੀਂ ਦੇਣੀ ਚਾਹੁੰਦਾ ਟਰੰਪ ਪ੍ਰਸ਼ਾਸਨ
Wednesday, Dec 30, 2020 - 01:14 AM (IST)
ਵਿਲਮਿੰਗਟਨ (ਭਾਸ਼ਾ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਬਾਈਡੇਨ ਨੇ ਦੋਸ਼ ਲਾਇਆ ਹੈ ਕਿ ਦੇਸ਼ ਦੇ ਅਹੁਦਾ ਛੱਡ ਰਹੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲਾ ਪ੍ਰਸ਼ਾਸਨ ਕੌਮੀ ਸੁਰੱਖਿਆ ਨਾਲ ਜੁੜੇ ਅਹਿਮ ਖੇਤਰਾਂ ਬਾਰੇ ਜਾਣਕਾਰੀ ਉਨ੍ਹਾਂ ਨੂੰ ਮੁਹੱਈਆ ਨਹੀਂ ਕਰਵਾਉਣੀ ਚਾਹੁੰਦਾ। ਇਹ ਇਕ ਗੈਰ ਜ਼ਿੰਮੇਵਾਰਾਨਾ ਰਵੱਈਆ ਹੈ। ਨਾਲ ਹੀ ਕੌਮੀ ਸੁਰੱਖਿਆ ਲਈ ਖਤਰਾ ਵੀ ਹੈ।
ਇਹ ਵੀ ਪੜ੍ਹੋ -ਬਿਨਾਂ ਕਿਸੇ ਦਸਤਾਵੇਜ਼ ਦੇ ਰਹਿ ਰਹੇ 1.1 ਕਰੋੜ ਲੋਕਾਂ ਨੂੰ ਦਿੱਤੀ ਜਾਵੇਗੀ ਨਾਗਰਿਕਤਾ : ਕਮਲਾ ਹੈਰਿਸ
ਡੇਲਾਵੇਅਰ ਦੇ ਵਿਲਮਿੰਗਟਨ ਵਿਖੇ ਬਾਈਡੇਨ ਨੇ ਮੰਗਲਵਾਰ ਕਿਹਾ ਕਿ ਉਨ੍ਹਾਂ ਦੀ ਟੀਮ ਨੂੰ ਸੱਤਾ ਦੀ ਤਬਦੀਲੀ ਲਈ ਲੋੜੀਂਦੀ ਜਾਣਕਾਰੀ ਹਾਸਲ ਕਰਨ ਵਿਚ ਰੱਖਿਆ ਮੰਤਰਾਲਾ ਅਤੇ ਹੋਰਨਾਂ ਮੰਤਰਾਲਿਆਂ ਵਲੋਂ ਪੈਦਾ ਕੀਤੀਆਂ ਗਈਆਂ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਨੂੰ ਅਹੁਦਾ ਛੱਡ ਰਹੀ ਟਰੰਪ ਸਰਕਾਰ ਕੋਲੋਂ ਅਹਿਮ ਸੁਰੱਖਿਆ ਖੇਤਰਾਂ ਨਾਲ ਜੁੜੀਆਂ ਜਾਣਕਾਰੀਆਂ ਨਹੀਂ ਮਿਲ ਰਹੀਆਂ। ਉਨ੍ਹਾਂ ਚੌਕਸ ਕੀਤਾ ਕਿ ਸਾਨੂੰ ਰੱਖਿਆ ਵਿਭਾਗ ਦੇ ਬਜਟ ਦੀ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਚਾਹੀਦੀ ਹੈ।
ਇਹ ਵੀ ਪੜ੍ਹੋ -ਪਾਕਿ ’ਚ ਵੀ ਕੋਰੋਨਾ ਵਾਇਰਸ ਦੇ ਨਵੇਂ ਰੂਪ ਨੇ ਦਿੱਤੀ ਦਸਤਕ, 6 ਮਾਮਲੇ ਆਏ ਸਾਹਮਣੇ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।