ਟਰੰਪ ਪ੍ਰਸ਼ਾਸਨ ਦੀ ਅਪ੍ਰਵਾਸੀਆਂ ਨੂੰ ਪਨਾਹ ਨਾ ਦੇਣ ਦੀ ਅਪੀਲ ਹੋਈ ਖਾਰਿਜ
Saturday, Dec 22, 2018 - 11:35 PM (IST)

ਵਾਸ਼ਿੰਗਟਨ — ਅਮਰੀਕਾ ਦੀ ਸੁਪਰੀਮ ਕੋਰਟ ਨੇ ਅਮਰੀਕੀ-ਮੈਕਸੀਕੋ ਸਰਹੱਦ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਰ ਕਰਨ ਵਾਲੇ ਅਪ੍ਰਵਾਸੀਆਂ ਨੂੰ ਪਨਾਹ ਦੇਣ 'ਤੇ ਰੋਕ ਲਾਉਣ ਦੀ ਟਰੰਪ ਪ੍ਰਸ਼ਾਸਨ ਦੀ ਅਪੀਲ ਨੂੰ ਖਾਰਿਜ ਕਰ ਦਿੱਤਾ ਹੈ। ਮੁੱਖ ਜੱਜ ਜਾਨ ਰਾਬਰਟ ਦੀ ਅਗਵਾਈ ਵਾਲੀ ਬੈਂਚ ਨੇ ਸ਼ੁੱਕਰਵਾਰ ਨੂੰ 5-4 ਦੇ ਬਹੁਮਤ ਤੋਂ ਇਸ ਅਪੀਲ ਖਾਰਿਜ ਕਰ ਦਿੱਤਾ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ ਮਹੀਨੇ 'ਚ ਐਲਾਨ ਕੀਤਾ ਸੀ ਕਿ ਗੈਰ-ਕਾਨੂੰਨੀ ਢੰਗ ਨਾਲ ਅਮਰੀਕੀ-ਮੈਕਸੀਕੋ ਸਰਹੱਦ ਪਾਰ ਕਰਕੇ ਆਉਣ ਵਾਲੇ ਅਪ੍ਰਵਾਸੀਆਂ ਨੂੰ ਪਨਾਹ ਨਹੀਂ ਦਿੱਤੀ ਜਾਵੇਗੀ। ਟਰੰਪ ਨੇ ਆਖਿਆ ਕਿ ਉਨ੍ਹਾਂ ਦਾ ਇਹ ਐਲਾਨ ਅਮਰੀਕੀ-ਮੈਕਸੀਕੋ ਸਰਹੱਦ ਪਾਰ ਕਰਕੇ ਆਉਣ ਵਾਲੇ ਮੱਧ ਅਮਰੀਕੀ ਅਪ੍ਰਵਾਸੀਆਂ ਦੇ ਜੱਥੇ ਨੂੰ ਲੈ ਕੇ ਕੀਤੀ ਗਈ ਸੀ। ਟਰੰਪ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਅਪ੍ਰਵਾਸੀਆਂ ਨਾਲ ਅਮਰੀਕਾ ਦੇ ਸਰੋਤਾਂ 'ਤੇ ਬਹੁਤ ਜ਼ਿਆਦਾ ਬੋਝ ਪਵੇਗਾ, ਇਸ ਲਈ ਇਸ ਨੂੰ ਰੋਕਣ ਲਈ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ ਹੈ।