ਐੱਚ-1ਬੀ ਵੀਜ਼ਾ ਬਾਰੇ ਟਰੰਪ ਸਰਕਾਰ ਨੂੰ ਤਕਨੀਕੀ ਕੰਪਨੀਆਂ ਨੇ ਕੀਤੀ ਬੇਨਤੀ

Friday, Jan 19, 2018 - 02:08 PM (IST)

ਵਾਸ਼ਿੰਗਟਨ (ਭਾਸ਼ਾ)— ਅਮਰੀਕਾ ਦੀਆਂ ਤਕਨੀਕੀ ਕੰਪਨੀਆਂ ਨੇ ਟਰੰਪ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਕਾਰਜਕਾਲ ਵਿਚ ਕੁਝ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਦਿੱਤਾ ਗਿਆ ਕੰਮ ਕਰਨ ਦਾ ਪਰਮਿਟ ਬਣਾ ਕੇ ਰੱਖਣ। ਇਸ ਪਰਮਿਟ ਤੋਂ ਭਾਰਤੀਆਂ ਸਮੇਤ ਹੋਰ ਦੇਸ਼ਾਂ ਦੇ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਅਮਰੀਕਾ ਵਿਚ ਕਾਨੂੰਨੀ ਤੌਰ 'ਤੇ ਕੰਮ ਕਰਨ ਦੀ ਆਗਿਆ ਮਿਲਦੀ ਹੈ।
ਐਪਲ, ਮਾਈਕ੍ਰੋਸਾਫਟ, ਫੇਸਬੁੱਕ ਅਤੇ ਗੂਗਲ ਦੀ ਨੁਮਾਇੰਦਗੀ ਕਰਨ ਵਾਲੇ ਵਪਾਰਕ ਸਮੂਹ ਨੇ ਸਰਕਾਰ ਨੂੰ ਇਹ ਬੇਨਤੀ ਕੀਤੀ ਹੈ। ਇਨ੍ਹਾਂ ਵਿਚ ਇਨਫੋਰਮੇਸ਼ਨ ਤਕਨਾਲੋਜੀ ਇੰਡਸਟਰੀ ਕੌਂਸਲ, ਯੂ. ਐੱਸ. ਚੈਂਬਰ ਆਫ ਕਾਮਰਸ ਨੇ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸੇਜ਼ ਨੂੰ ਲਿਖ ਕੇ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਐੱਚ-4 ਪ੍ਰੋਗਰਾਮ ਚਾਲੂ ਰੱਖਣ। ਇਹ ਪ੍ਰੋਗਰਾਮ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਅਮਰੀਕਾ ਵਿਚ ਕਾਨੂੰਨੀ ਤੌਰ 'ਤੇ ਕੰਮ ਕਰਨ ਦੀ ਆਗਿਆ ਦਿੰਦਾ ਹੈ।


Related News