ਟਰੰਪ ਦੀ ਸਲਾਹ, ਇਕ ਸਾਲ ਲਈ ਮੁਅੱਤਲ ਕਰ ਦਿੱਤੀ ਜਾਵੇ ਓਲੰਪਿਕ

03/12/2020 10:54:18 PM

ਵਾਸ਼ਿੰਗਟਨ— ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਟੋਕੀਓ 2020 ਓਲੰਪਿਕ ਨੂੰ ਇਕ ਸਾਲ ਲਈ ਮੁਅੱਤਲ ਕੀਤਾ ਜਾ ਸਕਦਾ ਹੈ, ਜਦਕਿ ਆਯੋਜਕ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਦੇ ਬਾਵਜੂਦ ਜ਼ੋਰ ਦੇ ਰਹੇ ਹਨ ਕਿ ਇਸਦਾ ਆਯੋਜਨ ਤੈਅ ਪ੍ਰੋਗਰਾਮ ਦੇ ਅਨੁਸਾਰ ਕੀਤਾ ਜਾਵੇਗਾ। ਟਰੰਪ ਨੇ ਓਵਲ ਪ੍ਰੋਗਰਾਮ 'ਚ ਪੱਤਰਕਾਰਾਂ ਨੂੰ ਕਿਹਾ ਕਿ ਟੋਕੀਓ ਓਲੰਪਿਕ ਇਕ ਸਾਲ ਦੇ ਲਈ ਮੁਅੱਤਲ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸ਼ਰਮਸਾਰ ਕਰਨ ਵਾਲਾ ਹੈ ਪਰ ਖਾਲੀ ਸਟੇਡੀਅਮ 'ਚ ਕਰਵਾਉਣ ਨਾਲੋ ਵਧੀਆ ਇਹ ਬਿਹਤਰ ਹੋਵੇਗਾ।

Gurdeep Singh

This news is Content Editor Gurdeep Singh