ਟਰੰਪ ਅਤੇ ਹੈਰਿਸ ਨੇ ਕਈ ਰਾਜਾਂ ''ਚ ਜਿੱਤ ਕੀਤੀ ਹਾਸਲ, ਅਹਿਮ ਸੂਬਿਆਂ ਦੇ ਨਤੀਜਿਆਂ ਦੀ ਉਡੀਕ
Wednesday, Nov 06, 2024 - 09:29 AM (IST)
ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਅਤੇ ਰਿਪਬਲਿਕਨ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਨੇ ਕ੍ਰਮਵਾਰ ਰਿਪਬਲਿਕਨ ਅਤੇ ਡੈਮੋਕ੍ਰੇਟਿਕ ਪਾਰਟੀ ਦੇ ਗੜ੍ਹ ਵਾਲੇ ਸੂਬਿਆਂ 'ਚ ਸ਼ੁਰੂਆਤੀ ਜਿੱਤ ਹਾਸਲ ਕਰ ਲਈ ਹੈ। ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਮੰਗਲਵਾਰ ਨੂੰ ਵੋਟਿੰਗ ਹੋਈ ਸੀ। ਟਰੰਪ ਨੇ ਮਿਸੂਰੀ, ਉਟਾਹ, ਮੋਂਟਾਨਾ, ਫਲੋਰੀਡਾ ਵਿੱਚ ਆਪਣੀ ਡੈਮੋਕ੍ਰੇਟਿਕ ਪਾਰਟੀ ਦੀ ਵਿਰੋਧੀ ਕਮਲਾ ਹੈਰਿਸ ਨੂੰ ਹਰਾਇਆ ਹੈ।
ਇਹ ਵੀ ਪੜ੍ਹੋ: ਸਪੇਸ ਸਟੇਸ਼ਨ 'ਤੇ 6 ਮਹੀਨੇ ਬਿਤਾਉਣ ਤੋਂ ਬਾਅਦ ਧਰਤੀ 'ਤੇ ਸੁਰੱਖਿਅਤ ਪਰਤੇ ਚੀਨ ਦੇ 3 ਪੁਲਾੜ ਯਾਤਰੀ
ਜਦਕਿ ਕਮਲਾ ਹੈਰਿਸ ਨੇ ਡੈਮੋਕ੍ਰੇਟਿਕ ਪਾਰਟੀ ਦੇ ਗੜ੍ਹ ਮੰਨੇ ਜਾਂਦੇ ਕੋਲੋਰਾਡੋ, ਨਿਊਯਾਰਕ, ਮੈਸਾਚੁਸੇਟਸ ਅਤੇ ਇਲੀਨੋਇਸ ਵਰਗੇ ਸੂਬਿਆਂ 'ਤੇ ਕਬਜ਼ਾ ਕਰ ਲਿਆ ਹੈ। ਡੈਮੋਕ੍ਰੇਟਿਕ ਪਾਰਟੀ ਦੇ ਰਾਜਾ ਕ੍ਰਿਸ਼ਨਾਮੂਰਤੀ ਨੇ ਇਲੀਨੋਇਸ ਦੇ 8ਵੇਂ ਕਾਂਗਰੇਸ਼ਨਲ ਡਿਸਟ੍ਰਿਕਟ ਤੋਂ ਅਮਰੀਕੀ ਪ੍ਰਤੀਨਿਧੀ ਸਭਾ ਲਈ ਦੁਬਾਰਾ ਚੋਣ ਜਿੱਤੀ ਹੈ। ਇਸ ਦੌਰਾਨ ਪੈਨਸਿਲਵੇਨੀਆ, ਜਾਰਜੀਆ, ਮਿਸ਼ੀਗਨ, ਐਰੀਜ਼ੋਨਾ, ਵਿਸਕਾਨਸਿਨ ਅਤੇ ਉੱਤਰੀ ਕੈਰੋਲੀਨਾ ਵਿੱਚ ਵੋਟਿੰਗ ਖ਼ਤਮ ਹੋ ਗਈ ਹੈ। ਇਨ੍ਹਾਂ ਸੱਤਾਂ ਵਿੱਚੋਂ 6 ਰਾਜਾਂ ਵਿੱਚ ਕਰੀਬੀ ਮੁਕਾਬਲਾ ਹੈ ਪਰ ਉੱਥੇ ਚੋਣ ਨਤੀਜੇ ਅਜੇ ਐਲਾਨੇ ਨਹੀਂ ਗਏ ਹਨ। ਨੇਵਾਡਾ ਅਤੇ ਦੇਸ਼ ਦੇ ਪੱਛਮੀ ਹਿੱਸਿਆਂ ਵਿੱਚ ਵੋਟਿੰਗ ਜਾਰੀ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਦੇ ਇਸ ਸ਼ਹਿਰ ਦੀ ਹਵਾ ਹੋਈ ਗੰਦਲੀ, 1900 ਤੱਕ ਪਹੁੰਚਿਆ AQI, ਭਾਰਤ ਸਿਰ ਮੜ੍ਹਿਆ ਦੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8