ਟਰੰਪ ਅਤੇ ਮੈਕਰੋਨ ਨੇ ਈਰਾਨ ਦੇ ਮੁੱਦੇ ''ਤੇ ਕੀਤੀ ਚਰਚਾ

07/09/2019 2:37:30 AM

ਵਾਸ਼ਿੰਗਟਨ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਫਰਾਂਸ ਦੇ ਰਾਸ਼ਟਰਪਤੀ ਐਮਾਨੁਏਲ ਮੈਕਰੋਨ ਨੇ ਈਰਾਨ ਨੂੰ ਪ੍ਰਮਾਣੂ ਹਥਿਆਰ ਹਾਸਲ ਕਰਨ ਤੋਂ ਲਈ ਸੰਯੁਕਤ ਰਾਸ਼ਟਰ ਤੋਂ ਯਤਨ ਕਰਨ ਨੂੰ ਲੈ ਕੇ ਗੱਲਬਾਤ ਕੀਤੀ ਹੈ। ਵ੍ਹਾਈਟ ਹਾਊਸ ਨੇ ਸੋਮਵਾਰ ਨੂੰ ਬਿਆਨ ਜਾਰੀ ਕਰ ਆਖਿਆ ਕਿ ਰਾਸ਼ਟਰਪਤੀ ਟਰੰਪ ਨੇ ਅੱਜ ਫਰਾਂਸ ਦੇ ਰਾਸ਼ਟਰਪਤੀ ਐਮਾਨੁਏਲ ਮੈਕਰੋਨ ਨਾਲ ਗੱਲ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਈਰਾਨ ਨੂੰ ਪ੍ਰਮਾਣੂ ਹਥਿਆਰ ਹਾਸਲ ਕਰਨ ਤੋਂ ਰੋਕਣ ਅਤੇ ਪੱਛਮੀ ਏਸ਼ੀਆ 'ਚ ਉਸ ਦੇ ਅਸਥਿਰ ਵਿਵਹਾਰ ਨੂੰ ਖਤਮ ਕਰਨ ਲਈ ਸੰਯੁਕਤ ਰੂਪ ਤੋਂ ਯਤਨ ਕਰਨ ਨੂੰ ਲੈ ਕੇ ਚਰਚਾ ਕੀਤੀ।

Khushdeep Jassi

This news is Content Editor Khushdeep Jassi