Trump ਨੂੰ ਕੋਰਟ ਵੱਲੋਂ ਵੱਡੀ ਰਾਹਤ, ਗੁਪਤ ਦਸਤਾਵੇਜ਼ ਮਾਮਲੇ 'ਤੇ ਰੋਕ ਲਗਾਉਣ ਦੀ ਅਪੀਲ ਮਨਜ਼ੂਰ
Friday, Nov 15, 2024 - 10:13 AM (IST)
ਵਾਸ਼ਿੰਗਟਨ- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਅਮਰੀਕਾ ਦੀ ਇਕ ਅਪੀਲ ਅਦਾਲਤ ਨੇ ਵੀਰਵਾਰ ਨੂੰ ਉਨ੍ਹਾਂ ਖ਼ਿਲਾਫ਼ ਗੁਪਤ ਦਸਤਾਵੇਜ਼ ਮਾਮਲੇ 'ਤੇ ਰੋਕ ਲਗਾਉਣ ਨੂੰ ਮਨਜ਼ੂਰੀ ਦੇ ਦਿੱਤੀ। 2020 'ਚ ਚੋਣਾਂ ਹਾਰਨ ਤੋਂ ਬਾਅਦ ਵ੍ਹਾਈਟ ਹਾਊਸ ਛੱਡਣ ਸਮੇਂ ਟਰੰਪ 'ਤੇ ਗੁਪਤ ਦਸਤਾਵੇਜ਼ਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲੱਗਾ ਸੀ। ਗੌਰਤਲਬ ਹੈ ਕਿ ਡੋਨਾਲਡ ਟਰੰਪ ਦੁਆਰਾ ਨਿਯੁਕਤ ਜ਼ਿਲ੍ਹਾ ਜੱਜ ਈਲੀਨ ਕੈਨਨ ਨੇ ਜੁਲਾਈ ਵਿਚ ਹੀ ਇਸ ਕੇਸ ਨੂੰ ਖਾਰਜ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਇਸ ਕੇਸ ਦੇ ਵਿਸ਼ੇਸ਼ ਵਕੀਲ ਜੈਕ ਸਮਿਥ ਨੂੰ ਗ਼ਲਤ ਤਰੀਕੇ ਨਾਲ ਨਿਯੁਕਤ ਕੀਤਾ ਗਿਆ ਸੀ।
ਰਾਸ਼ਟਰਪਤੀ ਚੋਣ ਜਿੱਤਣ ਦਾ ਵੱਡਾ ਫ਼ਾਇਦਾ
ਇਸ 'ਤੇ ਜੈਕ ਸਮਿਥ ਨੇ ਜ਼ਿਲਾ ਅਦਾਲਤ ਦੇ ਫ਼ੈਸਲੇ ਖਿਲਾਫ ਕੋਰਟ ਆਫ ਅਪੀਲਸ 'ਚ ਪਟੀਸ਼ਨ ਦਾਇਰ ਕੀਤੀ ਸੀ ਪਰ ਰਾਸ਼ਟਰਪਤੀ ਚੋਣ 'ਚ ਟਰੰਪ ਦੀ ਜਿੱਤ ਤੋਂ ਬਾਅਦ ਸਮਿਥ ਨੇ ਹੁਣ ਕਾਰਵਾਈ ਰੋਕਣ ਦੀ ਅਪੀਲ ਕੀਤੀ ਹੈ। ਇੱਕ ਸੰਘੀ ਜੱਜ ਨੇ ਪਿਛਲੇ ਹਫਤੇ ਸਮਿਥ ਦੀ 2020 ਦੀਆਂ ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਨੂੰ ਉਲਟਾਉਣ ਦੀ ਸਾਜ਼ਿਸ਼ ਰਚਣ ਲਈ ਟਰੰਪ ਖ਼ਿਲਾਫ਼ ਕੇਸ ਨੂੰ ਰੋਕਣ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਸੀ। ਜ਼ਿਕਰਯੋਗ ਹੈ ਕਿ ਅਮਰੀਕੀ ਨਿਆਂ ਵਿਭਾਗ ਦੀ ਮੌਜੂਦਾ ਰਾਸ਼ਟਰਪਤੀ 'ਤੇ ਮੁਕੱਦਮਾ ਨਾ ਚਲਾਉਣ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਨੀਤੀ ਹੈ। ਟਰੰਪ 'ਤੇ ਸੰਯੁਕਤ ਰਾਜ ਨੂੰ ਧੋਖਾ ਦੇਣ ਅਤੇ ਅਧਿਕਾਰਤ ਕਾਰਵਾਈ ਵਿਚ ਰੁਕਾਵਟ ਪਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਗਿਆ ਸੀ।
ਪੜ੍ਹੋ ਇਹ ਅਹਿਮ ਖ਼ਬਰ- ਅਮਰੀਕੀ ਕੈਪੀਟਲ 'ਚ ਮਨਾਈ ਗਈ ਦੀਵਾਲੀ, ਰਾਸ਼ਟਰਪਤੀ ਚੋਣਾਂ ਤੋਂ ਬਾਅਦ ਪਹਿਲਾ ਵੱਡਾ ਆਯੋਜਨ
ਟਰੰਪ 'ਤੇ ਲੱਗੇ ਕਈ ਗੰਭੀਰ ਦੋਸ਼
ਡੋਨਾਲਡ ਟਰੰਪ 'ਜਾਣ-ਬੁੱਝ ਕੇ ਰਾਸ਼ਟਰੀ ਰੱਖਿਆ ਜਾਣਕਾਰੀ ਰੱਖਣ' ਦੇ 31 ਮਾਮਲਿਆਂ ਦਾ ਸਾਹਮਣਾ ਕਰ ਰਹੇ ਸਨ, ਜਿਨ੍ਹਾਂ ਵਿੱਚੋਂ ਹਰੇਕ ਨੂੰ 10 ਸਾਲ ਤੱਕ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ। ਉਸ 'ਤੇ ਨਿਆਂ ਵਿਚ ਰੁਕਾਵਟ ਪਾਉਣ ਦੀ ਸਾਜ਼ਿਸ਼ ਰਚਣ ਅਤੇ ਝੂਠੇ ਬਿਆਨ ਦੇਣ ਦਾ ਵੀ ਦੋਸ਼ ਲਗਾਇਆ ਗਿਆ ਸੀ। ਉਸ ਨੂੰ ਮਈ ਵਿੱਚ ਨਿਊਯਾਰਕ ਵਿੱਚ ਪੋਰਨ ਸਟਾਰ ਸਟੋਰਮੀ ਡੈਨੀਅਲਜ਼ ਨੂੰ 2016 ਦੀਆਂ ਚੋਣਾਂ ਦੀ ਪੂਰਵ ਸੰਧਿਆ 'ਤੇ ਕਥਿਤ 2006 ਦੇ ਜਿਨਸੀ ਸਬੰਧਾਂ ਦਾ ਖੁਲਾਸਾ ਕਰਨ ਤੋਂ ਰੋਕਣ ਲਈ ਪੈਸੇ ਦਾ ਭੁਗਤਾਨ ਕਰਨ ਲਈ ਕਾਰੋਬਾਰੀ ਰਿਕਾਰਡਾਂ ਨੂੰ ਝੂਠਾ ਬਣਾਉਣ ਦਾ ਦੋਸ਼ੀ ਠਹਿਰਾਇਆ ਗਿਆ ਸੀ। ਇਸ ਮਾਮਲੇ ਵਿੱਚ ਸਜ਼ਾ ਦਾ ਐਲਾਨ 19 ਨਵੰਬਰ ਨੂੰ ਹੋ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।